ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਸ. ਦਲੇਰ ਸਿੰਘ ਡੋਡ ਨੇ ਇਕ ਪ੍ਰੈਸ ਬਿਆਨ ਰਾਹੀਂ ਸਮੂਹ ਪੰਜਾਬ ਨਿਵਾਸੀਆਂ ਨੂੰ ਪੰਜਾਬ ਦੀ ਖੁਸ਼ਹਾਲੀ ਲਈ ਨਵੀਂ ਬਣੀ ਪਾਰਟੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨਾਲ ਜੁੜਨ ਲਈ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਣੇ ਨਾਜ਼ੁਕ ਹਾਲਾਤ ਲਈ ਬੇਈਮਾਨ ਰਾਜਨੀਤਕ ਆਗੂ ਤੇ ਪਾਰਟੀਆਂ ਜ਼ਿੰਮੇਵਾਰ ਹਨ ਅਤੇ ਉਨ੍ਹਾਂ ਤੋਂ ਛੁਟਕਾਰਾ ਪਾਉਣਾ ਹੀ ਪੰਜਾਬ ਨੂੰ ਬੇਹਤਰੀ ਵੱਲ ਲਿਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨਿਰੋਲ ਪੰਜਾਬ ਦੇ ਹਿੱਤਾਂ ਅਤੇ ਹੱਕਾਂ ਦੀ ਰਖਵਾਲੀ ਨੂੰ ਸਮਰਪਿਤ ਪਾਰਟੀ ਹੈ ਅਤੇ ਪੰਜਾਬੀਆਂ ਦੀ ਖੁਸ਼ਹਾਲੀ ਲਈ ਕਾਰਜਸ਼ੀਲ ਹੈ। ਉਨ੍ਹਾਂ ਨੌਜੁਆਨਾਂ ਨੂੰ ਖਾਸ ਤੌਰ ’ਤੇ ਅਪੀਲ ਕੀਤੀ ਕਿ ਅੱਜ ਲੋੜ ਹੈ ਪੰਜਾਬ ਦੀ ਨੌਜੁਆਨੀ ਪੰਜਾਬ ਦੀ ਖੁਸ਼ਹਾਲੀ ਲਈ ਵੱਡਾ ਹੰਭਲਾ ਮਾਰੇ ਅਤੇ ਇਕਜੁੱਟ ਹੋਵੇ। ਉਨ੍ਹਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਬਣਨ ’ਤੇ ਸਮੂਹ ਪੰਜਾਬ ਵਾਸੀਆਂ ਨੂੰ ਵਧਾਈ ਵੀ ਦਿੱਤੀ।