ਅੱਜ ਪੂਰਾ ਪੰਜਾਬ ਡਰ ਦੇ ਪਰਛਾਵੇਂ ਹੇਠ ਜੀ ਰਿਹਾ ਹੈ-ਗਿ. ਹਰਪ੍ਰੀਤ ਸਿੰਘ

ਅੱਜ ਮੋਹਾਲੀ ਦੇ ਸੋਹਾਣਾ ਵਿੱਚ ਕਬੱਡੀ ਟੂਰਨਾਮੈਂਟ ਦੌਰਾਨ ਕਬੱਡੀ ਖਿਡਾਰੀ ਅਤੇ ਪ੍ਰਮੋਟਰ ਰਾਣਾ ਬਲਾਚੌਰੀਆ (ਬਲਰਾਜ ਰਾਣਾ) ਨੂੰ ਖਿਡਾਰੀਆਂ ਅਤੇ ਦਰਸ਼ਕਾਂ ਦੇ ਸਾਹਮਣੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਵਾਕਿਆ ਸਿਰਫ਼ ਇੱਕ ਕਤਲ ਨਹੀਂ, ਸਗੋਂ ਪੰਜਾਬ ਵਿੱਚ ਪੂਰੀ ਤਰ੍ਹਾਂ ਡਿੱਗ ਚੁੱਕੀ ਕਾਨੂੰਨ-ਵਿਵਸਥਾ ਦਾ ਖੁੱਲ੍ਹਾ ਐਲਾਨ ਹੈ।

ਇਸ ਤੋਂ ਪਹਿਲਾਂ ਵੀ ਸਿੱਧੂ ਮੂਸੇਵਾਲਾ, ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਅਤੇ ਜਗਰਾਓਂ ਦੇ ਤੇਜਪਾਲ ਸਿੰਘ ਦੀ ਬੇਰਹਿਮੀ ਨਾਲ ਹੱਤਿਆ ਹੋ ਚੁੱਕੀ ਹੈ, ਪਰ ਸਰਕਾਰ ਅੱਜ ਤੱਕ ਸਿਰਫ਼ ਖੋਖਲੇ ਬਿਆਨਾਂ ਤੱਕ ਹੀ ਸੀਮਿਤ ਰਹੀ ਹੈ।

ਭਗਵੰਤ ਮਾਨ ਦੀ ਗ੍ਰਹਿ ਮੰਤਰੀ ਵਜੋਂ ਨਾਕਾਮ ਅਤੇ ਲਾਪਰਵਾਹ ਕਾਰਗੁਜ਼ਾਰੀ ਨੇ ਪੰਜਾਬ ਨੂੰ ਗੈਂਗਲੈਂਡ ਵਿੱਚ ਤਬਦੀਲ ਕਰ ਦਿੱਤਾ ਹੈ।

ਪਿੰਡਾਂ ਤੋਂ ਸ਼ਹਿਰਾਂ ਤੱਕ, ਵਪਾਰੀਆਂ ਤੋਂ ਖਿਡਾਰੀਆਂ ਤੱਕ, ਗਲੀਆਂ ਤੋਂ ਸਟੇਡੀਅਮਾਂ ਤੱਕ—
ਅੱਜ ਪੂਰਾ ਪੰਜਾਬ ਡਰ ਦੇ ਪਰਛਾਵੇਂ ਹੇਠ ਜੀ ਰਿਹਾ ਹੈ।