ਕੀਤੀ ਮੁਆਫੀ ਮੰਗਣ ਦੀ ਮੰਗ
“ਆਮ ਆਦਮੀ ਪਾਰਟੀ ਦੀ ਦਿੱਲੀ ਤੋਂ ਵਿਰੋਧੀ ਧਿਰ ਦੀ ਨੇਤਾ ਵੱਲੋਂ ਸਿੱਖ ਗੁਰੂ ਸਾਹਿਬਾਨ ਖਿਲਾਫ਼ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕਰਨਾ ਬੇਹੱਦ ਨਿੰਦਣਯੋਗ ਹੈ। ਇਸ ਘਟਨਾ ਲਈ ਆਮ ਆਦਮੀ ਪਾਰਟੀ ਦੀ ਨੇਤਾ ਨੂੰ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ।
ਇਸ ਇਤਰਾਜ਼ਯੋਗ ਟਿੱਪਣੀ ’ਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੂੰ ਵੀ ਚੇਤਾਵਨੀ ਹੈ ਕਿ ਉਹ ਆਪਣੀ ਨੇਤਾ ਤੋਂ ਫੌਰੀ ਮੁਆਫ਼ੀ ਮੰਗਵਾਉਣ।
ਆਮ ਆਦਮੀ ਪਾਰਟੀ ਇਹ ਭਰਮ ਨਾ ਪਾਲੇ ਕਿ ਵਿਧਾਨ ਸਭਾ ਦੇ ਅੰਦਰ ਕੀਤੀਆਂ ਅਜਿਹੀਆਂ ਟਿੱਪਣੀਆਂ ਨਾਲ ਉਹ ਕਾਨੂੰਨੀ ਜਾਂ ਜਨਤਕ ਜਵਾਬਦੇਹੀ ਤੋਂ ਬਚ ਸਕਦੇ ਹਨ। ਇਸ ਅਪਮਾਨ ਦੇ ਖਿਲਾਫ਼ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਵਿਧਾਨ ਸਭਾ ਤੋਂ ਲੈ ਕੇ ਸੜਕਾਂ ਤੱਕ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ।”
