ਸੰਯੁਕਤ ਕਿਸਾਨ ਮੋਰਚੇ ਨੇ 26 ਮਾਰਚ ਨੂੰ ਚੰਡੀਗੜ੍ਹ ਵੱਲ ਕੂਚ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਅੱਜ ਮੀਟਿੰਗ ਤੋਂ ਬਾਅਦ ਕੀਤਾ ਗਿਆ। ਕਿਸਾਨ ਆਗੂ ਡਾਕਟਰ ਦਰਸ਼ਨਪਾਲ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਦਾ ਬਜਟ ਕਿਸਾਨ ਪੱਖੀ ਨਹੀਂ ਹੋਇਆ ਤਾਂ ਉਹ ਬਜਟ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨਗੇ।
ਕਿਸਾਨਾਂ ਨੇ ਚੰਡੀਗੜ੍ਹ ਦੇ ਸੈਕਟਰ 34 ਵਿੱਚ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਮੰਗੀ ਹੈ ਅਤੇ ਸਰਕਾਰ ਨੂੰ ਕਿਸਾਨ ਪੱਖੀ ਬਜਟ ਬਣਾਉਣ ਲਈ ਕਿਹਾ ਹੈ। ਇਸ ਤੋਂ ਇਲਾਵਾ, ਕਿਸਾਨ ਅੰਦੋਲਨ ਨੂੰ ਲੈ ਕੇ ਜਾਗਰੁਕਤਾ ਫੈਲਾਉਣ ਲਈ ਪੰਜਾਬ ਭਰ ਵਿੱਚ ਪਰਚੇ ਵੰਡੇ ਵੰਡਣ ਅਤੇ ਬਰਨਾਲਾ, ਅੰਮ੍ਰਿਤਸਰ ਅਤੇ ਜਲੰਧਰ ਵਿੱਚ ਵੱਡੀਆਂ ਕਿਸਾਨ ਮਹਾਂਪੰਚਾਇਤਾਂ ਕਰਨ ਦੀ ਵੀ ਗੱਲ ਕੀਤੀ ਗਈ।
ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ 3 ਮਾਰਚ ਨੂੰ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਅਤੇ ਸੈਕਟਰ 34 ਵਿੱਚ ਇਕੱਠ ਕਰਨ ਦੀ ਯੋਜਨਾ ‘ਤੇ ਸਰਕਾਰ ਨੇ ਕੋਈ ਸਕਾਰਾਤਮਕ ਜਵਾਬ ਨਹੀਂ ਦਿੱਤਾ ਜਿਸ ਕਾਰਨ ਉਨ੍ਹਾਂ ਨੂੰ ਇਹ ਕਦਮ ਚੁੱਕਣਾ ਪੈ ਰਿਹਾ ਹੈ।