ਮਾਨਸਾ, 17 ਅਕਤੂਬਰ—ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਬਾਪੂ ਭੀਮ ਸਿੰਘ ਨਾਲ ਮੁਲਾਕਾਤ ਕਰਕੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ। ਉਨ੍ਹਾਂ ਨਸ਼ਿਆਂ ਵਿਰੁੱਧ ਭਾਈ ਝੋਟਾ ਦੇ ਸੰਘਰਸ਼ ਨੂੰ ਸਤਿਕਾਰ ਦਿੰਦਿਆਂ ਉਨ੍ਹਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਉਣ ਦਾ ਐਲਾਨ ਕੀਤਾ।
ਧਾਮੀ ਨੇ ਹਰੇਕ ਜ਼ਖ਼ਮੀ ਨੌਜਵਾਨ ਨੂੰ ਪੰਜ ਲੱਖ ਰੁਪਏ ਦੀ ਸਹਾਇਤਾ ਅਤੇ ਇੱਛਾ ਅਨੁਸਾਰ ਸ੍ਰੀ ਗੁਰੂ ਰਾਮਦਾਸ ਜੀ ਮੈਡੀਕਲ ਕਾਲਜ, ਅੰਮ੍ਰਿਤਸਰ ਵਿਖੇ ਇਲਾਜ ਕਰਵਾਉਣ ਦੀ ਪੇਸ਼ਕਸ਼ ਕੀਤੀ। ਇਨਸਾਫ਼ ਲਈ ਸੰਘਰਸ਼ ਕਰ ਰਹੀਆਂ ਸੰਗਤਾਂ ਲਈ ਲੰਗਰ ਅਤੇ ਪਖਾਨਿਆਂ ਦੇ ਪ੍ਰਬੰਧ ਦਾ ਵੀ ਭਰੋਸਾ ਦਿੱਤਾ।
