ਗਿਆਨੀ ਰਘਬੀਰ ਸਿੰਘ ਦੀ ਸਿੱਖ ਸੰਗਤ ਨੂੰ ਬੇਨਤੀ: ਸਿੱਖ ਨਾਨਕਸ਼ਾਹੀ ਕੈਲੰਡਰ ਮੁਤਾਬਕ ਨਵਾਂ ਸਾਲ 1 ਚੇਤ ਨੂੰ ਮਨਾਉਣ

ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਜੀ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਜੀ ਨੇ ਸਮੂਹ ਸੰਗਤ ਨੂੰ ਬੇਨਤੀ ਕੀਤੀ ਕਿ ਨਾਨਕਸ਼ਾਹੀ ਕੈਲੰਡਰ ਮੁਤਾਬਕ ਨਵਾਂ ਸਾਲ 1 ਚੇਤ (14 ਮਾਰਚ, 2025) ਤੋਂ ਸ਼ੁਰੂ ਹੁੰਦਾ ਹੈ ਅਤੇ ਸੰਗਤਾਂ ਨੂੰ ਗੁਰੂਘਰਾਂ ‘ਚ ਹਾਜ਼ਰੀ ਭਰਕੇ, ਅਰਦਾਸ ਕਰਕੇ ਨਵੇਂ ਸਾਲ ਦੀ ਸ਼ੁਰੂਆਤ ਕਰਨੀ ਚਾਹੀਦੀ ਹੈ।

ਉਨ੍ਹਾਂ ਨੇ ਕਿਹਾ ਕਿ ਪਹਿਲੀ ਚੇਤ ਦੀ ਦਰਮਿਆਨੀ ਰਾਤ ਨੂੰ ਸਾਰੇ ਗੁਰੂਘਰਾਂ ਵਿੱਚ ਦੀਵਾਨ ਸਜਾਏ ਜਾਣ ਅਤੇ ਸਿੱਖ ਸੰਗਤਾਂ ਨੂੰ ਨਵੇਂ ਸਾਲ ਦੀ ਸ਼ੁਰੂਆਤ ਗੁਰੂ ਸਾਹਿਬ ਦੇ ਪਾਵਨ ਦਰਸ਼ਨ ਕਰਕੇ ਕਰਨੀ ਚਾਹੀਦੀ ਹੈ।