
ਬਰਮਿੰਘਮ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਵਿਖੇ ਐਤਵਾਰ ਨੂੰ ਚੌਪਹਿਰਾ ਸਾਹਿਬ ਸਮਾਗਮ ਕਰਵਾਇਆ ਗਿਆ, ਜਿਸ ਵਿਚ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੇ ਪਰਿਵਾਰਾਂ ਨਾਲ ਹਾਜ਼ਰੀ ਭਰੀ। ਸਮਾਗਮ ਦੌਰਾਨ ਪਾਵਨ ਗੁਰਬਾਣੀ ਕੀਰਤਨ ਅਤੇ ਸੰਗਤ ਵਲੋਂ ਜਾਪ ਕੀਤਾ ਗਿਆ। ਗੁਰਦੁਆਰਾ ਸਾਹਿਬ ਵਿਖੇ ਹਰ ਐਤਵਾਰ ਨੂੰ ਚੌਪਹਿਰਾ ਸਾਹਿਬ ਸਮਾਗਮ ਕਰਵਾਇਆ ਜਾਂਦਾ ਹੈ।
ਇਸ ਮਹਾਨ ਸਮਾਗਮ ਦੌਰਾਨ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ) ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਅਤੇ ਵਧੀਕ ਮੈਨੇਜਰ ਸ. ਲਾਲ ਸਿੰਘ ਨੂੰ ਵਿਸ਼ੇਸ਼ ਸਨਮਾਨ ਦਿੱਤਾ ਗਿਆ। ਗੁਰਦੁਆਰਾ ਸਾਹਿਬ ਦੇ ਟਰੱਸਟੀ ਭਾਈ ਹਰਦੀਪ ਸਿੰਘ, ਭਾਈ ਮਨਜਿੰਦਰ ਸਿੰਘ, ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਤਾ ਅਤੇ ਗ੍ਰੰਥੀ ਗਿਆਨੀ ਰਣਜੀਤ ਸਿੰਘ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।