ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰਜੋਤ ਸਿੰਘ ਬੈਂਸ ਅਤੇ ਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤਲਬ ਕਰਨ ਦੀ ਮੰਗ

ਦਿੱਲੀ-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸ੍ਰੀਨਗਰ ਵਿਖੇ ਕਰਵਾਏ ਗਏ ਸਮਾਗਮ ਵਿੱਚ ਮਨੋਰੰਜਨ ਪ੍ਰਦਰਸ਼ਨ ਕਰਕੇ ਅਤੇ ਭੰਗੜੇ ਪਵਾ ਕੇ ਗੁਰਮਤਿ ਮਰਿਆਦਾ ਤੇ ਗੁਰੂ ਸਾਹਿਬ ਦੀ ਪਵਿੱਤਰ ਸ਼ਹਾਦਤ ਦੀ ਭਾਵਨਾ ਨੂੰ ਜੋ ਠੇਸ ਪਹੁੰਚਾਈ ਹੈ, ਦੇ ਸਬੰਧ ਵਿੱਚ ਸ. ਜਗਦੀਪ ਸਿੰਘ ਕਾਹਲੋ, ਜਨਰਲ ਸਕੱਤਰ ,ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੰਘ ਸਾਹਿਬ ਜੱਥੇਦਾਰ ਕੁਲਦੀਪ ਸਿੰਘ ਗੜਗੱਜ, ਨੂੰ ਹਰਜੋਤ ਸਿੰਘ ਬੈਂਸ ਅਤੇ ਗਾਇਕ ਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕਰਨ ਦੀ ਅਤੇ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਅਤੇ ਪੰਥ ‘ਚੋ ਖਾਰਜ ਕਰਨ ਦੀ ਅਪੀਲ ਕੀਤੀ ਹੈ ਅਤੇ ਪੰਜਾਬ ਸਰਕਾਰ ਨੂੰ ਵੀ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਨਿਰਦੇਸ਼ ਜਾਰੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਆਪਣੇ ਧਰਮ ਦੀ ਮਰਿਆਦਾ ਨਾਲ ਕਿਸੇ ਵੀ ਬੇਅਦਬੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।