ਪੰਜਾਬ ਸਰਕਾਰ ਕਿਸਾਨਾਂ ਦੀ ਆਵਾਜ਼ ਦਬਾਉਣ ਲਈ ਕੇਂਦਰ ਸਰਕਾਰ ਦੇ ਦਬਾਅ ਹੇਠ ਕੰਮ ਕਰ ਰਹੀ ਹੈ – ਸਾਂਸਦ ਸਰਬਜੀਤ ਸਿੰਘ ਮਲੋਆ

ਅੱਜ ਕਿਸਾਨਾਂ ਵੱਲੋਂ ਚੰਡੀਗੜ੍ਹ ਕੂਚ ਦੀ ਯੋਜਨਾ ਸੀ ਪਰ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਰਾਸ਼ਟਰੀ ਮਾਰਗਾਂ ‘ਤੇ ਪੁਲੀਸ ਦੀ ਭਾਰੀ ਤਾਇਨਾਤੀ ਕਰਕੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਨਾਲ ਹੀ, ਕਈ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਕੀਤੀ ਗਈ ਜਿਸ ਕਾਰਨ ਹਾਲਾਤ ਹੋਰ ਤਣਾਅਪੂਰਨ ਬਣ ਗਏ ਹਨ।

ਇਸ ਮਾਮਲੇ ‘ਤੇ ਸੰਸਦ ਮੈਂਬਰ ਸਰਬਜੀਤ ਸਿੰਘ ਮਲੋਇਆ ਨੇ ਭਗਵੰਤ ਮਾਨ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਆਵਾਜ਼ ਦਬਾਉਣ ਲਈ ਕੇਂਦਰ ਸਰਕਾਰ ਦੇ ਦਬਾਅ ਹੇਠ ਕੰਮ ਕਰ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨਾਂ ਦੇ ਹੱਕਾਂ ਦੀ ਲੜਾਈ ਵਿੱਚ ਧੱਕੇਸ਼ਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਦੂਜੇ ਪਾਸੇ, ਕਿਸਾਨ ਆਗੂਆਂ ਨੇ ਆਪਣੇ ਸੰਘਰਸ਼ ਨੂੰ ਜਾਰੀ ਰੱਖਣ ਦਾ ਐਲਾਨ ਕੀਤਾ ਹੈ ਅਤੇ ਸਰਕਾਰ ਨੂੰ ਮੀਟਿੰਗ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ।