
ਬਰਮਿੰਘਮ – ਮਹਾਨ ਸਿੱਖ ਸ਼ਾਸਕ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਨੂੰ ਸਮਰਪਿਤ ਇੱਕ ਵਿਸ਼ੇਸ਼ ਗੁਰਮਤਿ ਸਮਾਗਮ “ਇੱਕ ਸਰਕਾਰ ਬਾਝੋਂ” 13 ਅਤੇ 14 ਜੁਲਾਈ 2025 (ਐਤਵਾਰ ਤੇ ਸੋਮਵਾਰ) ਨੂੰ ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦ, 06 ਓਕਲੈਂਡ ਰੋਡ, ਹੈਂਡਸਵਰਥ, ਬਰਮਿੰਘਮ, ਯੂਕੇ ਵਿਖੇ ਆਯੋਜਿਤ ਕੀਤਾ ਗਿਆ।
ਇਸ ਸਮਾਗਮ ਦੌਰਾਨ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ, ਬੀਬੀ ਦਲੇਰ ਕੌਰ ਖ਼ਾਲਸਾ ਦੇ ਕਵੀਸ਼ਰੀ ਜੱਥੇ ਅਤੇ ਭਾਈ ਮਨਪ੍ਰੀਤ ਸਿੰਘ ਕਾਨਪੁਰੀ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਬਰਮਿੰਘਮ ਅਤੇ ਆਲੇ ਦੁਆਲੇ ਦੇ ਇਲਾਕਿਆਂ ਵਿੱਚੋਂ ਵਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰੀ।