ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਜੋੜ ਮੇਲ ਦੇ ਮੌਕੇ ‘ਤੇ, ਪੰਥਕ ਕਾਨਫਰੰਸ ਤੋਂ ਬਾਅਦ, ਪੰਜਾਬ ਲਈ ਨਵੀਂ ਰਾਜਨੀਤਿਕ ਪਾਰਟੀ, ਅਕਾਲੀ ਦਲ (ਵਾਰਿਸ ਪੰਜਾਬ ਦੇ) ਦਾ ਅਧਿਕਾਰਿਤ ਐਲਾਨ ਕੀਤਾ ਗਿਆ ਅਤੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪਾਰਟੀ ਪ੍ਰਧਾਨ ਨਿਯੁਕਤ ਕੀਤਾ ਗਿਆ।
ਨਵੀਂ ਪਾਰਟੀ ਨੇ ਸ਼੍ਰੀ ਮੁਕਤਸਰ ਸਾਹਿਬ ਐਲਨਨਾਮਾ ਦੇ ਨਾਮ ਹੇਠ 15 ਮਤਿਆਂ ਦੀ ਇੱਕ ਸੂਚੀ ਪ੍ਰਕਾਸ਼ਿਤ ਕੀਤੀ ਹੈ ।
ਇਸ ਦੇ ਨਾਲ, ਪੰਜਾਬ ਵਿੱਚ ਹੁਣ ਤਿੰਨ ਖੇਤਰੀ ਰਾਜਨੀਤਿਕ ਪਾਰਟੀਆਂ ਹਨ। ਪਿੱਛੇ ਮੁੜ ਕੇ ਵੇਖੀਏ ਤਾਂ, ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਲੰਬੇ ਸਮੇਂ ਤੋਂ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਅਤੇ ਵੋਟਾਂ ਵਿਚ ਭਾਰੀ ਗਿਰਾਵਟ ਵੇਖਣ ਨੂੰ ਮਿਲੀ ਹੈ। ਇਸ ਦੇ ਨਾਲ ਹੀ, ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਕੋਈ ਸੀਟ ਨਾ ਜਿੱਤਣ ਦੇ ਬਾਵਜੂਦ ਕੁਝ ਗਤੀ ਪ੍ਰਾਪਤ ਕੀਤੀ ਹੈ।
ਇਸ ਨਵੀਂ ਪਾਰਟੀ ਦੇ ਉਭਾਰ ਨਾਲ, ਲੋਕ, ਖਾਸ ਕਰਕੇ ਨੌਜਵਾਨ, ਉਮੀਦ ਕਰਦੇ ਹਨ ਕਿ ਇਹ ਸੱਚਮੁੱਚ ਪੰਜਾਬ ਅਤੇ ਸਿੱਖਾਂ ਨੂੰ ਦਰਪੇਸ਼ ਮੁੱਦਿਆਂ ਅਤੇ ਚੁਣੌਤੀਆਂ ਦੀ ਨੁਮਾਇੰਦਗੀ ਕਰੇਗੀ।