ਮੈਨਚੈਸਟਰ ‘ਚ ਵਿਸ਼ਾਲ ਪੰਥਕ ਇਕੱਠ: ਸ੍ਰੀ ਅਕਾਲ ਤਖਤ ਸਾਹਿਬ ਦੀ ਪ੍ਰਭੂਸੱਤਾ ਅਤੇ ਜਥੇਦਾਰਾਂ ਦੇ ਸਨਮਾਨ ਬਹਾਲੀ ‘ਤੇ ਗੰਭੀਰ ਵਿਚਾਰ-ਵਟਾਂਦਰਾ

ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸੈਂਟਰਲ, ਮੈਨਚੈਸਟਰ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਦੀ ਪ੍ਰਭੂਸੱਤਾ ਅਤੇ ਜਥੇਦਾਰਾਂ ਦੇ ਸਨਮਾਨ ਦੀ ਬਹਾਲੀ ਨੂੰ ਲੈ ਕੇ ਇੱਕ ਵਿਸ਼ਾਲ ਪੰਥਕ ਇਕੱਠ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਇਕੱਠ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ ਜਿਸ ਵਿੱਚ ਇੰਗਲੈਂਡ ਭਰ ਦੀਆਂ ਸਿੱਖ ਜਥੇਬੰਦੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਪੰਥਕ ਵਿਦਵਾਨ ਸ਼ਾਮਲ ਹੋਣਗੇ।

2 ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਫਸੀਲ ਤੋਂ ਜਥੇਦਾਰਾਂ ਵੱਲੋਂ ਜਾਰੀ ਆਦੇਸ਼ਾਂ ਨੂੰ ਚੁਣੌਤੀ ਦੇਣ ਅਤੇ ਤਖਤ ਦੀ ਪ੍ਰਭੂਸੱਤਾ ਉੱਤੇ ਉਠ ਰਹੇ ਸਵਾਲਾਂ ਨੇ ਵਿਸ਼ਵਭਰ ਦੇ ਸਿੱਖਾਂ ਵਿੱਚ ਚਿੰਤਾ ਅਤੇ ਬੇਚੈਨੀ ਪੈਦਾ ਕਰ ਦਿੱਤੀ ਹੈ। ਇਸ ਗੰਭੀਰ ਮਾਮਲੇ ‘ਤੇ ਚਰਚਾ ਕਰਨ ਅਤੇ ਇਕੱਠਾ ਫੈਸਲਾ ਲੈਣ ਲਈ ਪੰਥਕ ਦਰਦੀਆਂ ਨੂੰ ਸੱਦਾ ਦਿੱਤਾ ਗਿਆ ਹੈ ਕਿ ਉਹ ਸਮੇਂ ਸਿਰ ਪਹੁੰਚਣ ਦੀ ਕਿਰਪਾਲਤਾ ਕਰਨ।

ਇਸ ਇਤਿਹਾਸਕ ਇਕੱਠ ਵਿੱਚ ਪੰਥਕ ਜਥੇਬੰਦੀਆਂ ਦੇ ਆਗੂ, ਵਿਦਵਾਨ ਅਤੇ ਗੁਰਦੁਆਰਾ ਪ੍ਰਬੰਧਕ ਸ਼ਾਮਲ ਹੋ ਕੇ ਸਾਂਝਾ ਰਾਹ ਨਿਕਲਣਗੇ। ਸਿੱਖ ਸੰਗਤ ਨੂੰ ਹੱਥ ਜੋੜ ਬੇਨਤੀ ਕੀਤੀ ਜਾਂਦੀ ਹੈ ਕਿ ਇਸ ਮਹੱਤਵਪੂਰਨ ਵਿਸ਼ੇ ‘ਤੇ ਆਪਣੇ ਵਿਚਾਰ ਰੱਖਣ ਅਤੇ ਸਮੂਹਕ ਹੱਲ ਕੱਢਣ ਲਈ ਆਪਣੀ ਹਾਜ਼ਰੀ ਯਕੀਨੀ ਬਣਾਉਣ।

ਵਧੇਰੇ ਜਾਣਕਾਰੀ ਲਈ:
– ਸਥਾਨ: ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸੈਂਟਰਲ, ਮੈਨਚੈਸਟਰ
– ਤਾਰੀਖ: 9 ਮਾਰਚ 2025 (ਐਤਵਾਰ)
– ਸਮਾਂ: ਦੁਪਹਿਰ 2 ਵਜੇ – ਸ਼ਾਮ 5 ਵਜੇ