ਰਤਨਾ ਰਤਨ ਪਦਾਰਥ ਬਹੁ ਸਾਗਰੁ ਭਰਿਆ ਰਾਮ ॥
ਬਾਣੀ ਗੁਰਬਾਣੀ ਲਾਗੇ ਤਿਨ੍ ਹਥਿ ਚੜਿਆ ਰਾਮ ॥
ਗੁਰਬਾਣੀ ਲਾਗੇ ਤਿਨ੍ਹ ਹਥਿ ਚੜਿਆ ਨਿਰਮੋਲਕੁ ਰਤਨੁ ਅਪਾਰਾ ॥
ਹਰਿ ਹਰਿ ਨਾਮੁ ਅਤੋਲਕੁ ਪਾਇਆ ਤੇਰੀ ਭਗਤਿ ਭਰੇ ਭੰਡਾਰਾ॥
ਸਮੁੰਦੁ ਵਿਰੋਲਿ ਸਰੀਰੁ ਹਮ ਦੇਖਿਆ ਇਕ ਵਸਤੁ ਅਨੂਪ ਦਿਖਾਈ ॥
ਗੁਰ ਗੋਵਿੰਦੁ ਗੋਵਿੰਦੁ ਗੁਰੂ ਹੈ ਨਾਨਕ ਭੇਦੁ ਨ ਭਾਈ॥
(ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਅੰਗ ੪੪੨)
ਸ੍ਰੀ ਗੁਰੂ ਰਾਮਦਾਸ ਜੀ ਇਨਸਾਨ ਨੂੰ ਸਮਝਾਉਣ ਲਈ ਫੁਰਮਾਇਆ ਕਿ ਐ ਗੁਰਸਿੱਖਾ ! ਤੈਨੂੰ ਪ੍ਰਮਾਤਮਾ ਨੇ ਇਹ ਮਨੁੱਖਾ ਦੇਹੀ ਤੈਨੂੰ ਦਿੱਤੀ ਹੈ ਇਹ ਮਾਨੋ, ਇੱਕ ਸਮੁੰਦਰ ਦੇ ਵਾਂਗ ਹੈ, ਜੋ ਆਤਮਿਕ ਜੀਵਨ ਦੇ ਸ੍ਰੇਸ਼ਟ ਗੁਣਾਂ-ਰੂਪ ਅਨੇਕਾਂ ਰਤਨਾਂ ਨਾਲ ਨੱਕੋ-ਨੱਕ ਭਰਿਆ ਪਿਆ ਹੈ। ਜਿਹੜੇ ਮਨੁੱਖ ਹਰ ਵੇਲੇ ਸਤਿਗੁਰੂ ਦੀ ਬਾਣੀ ਵਿੱਚ ਆਪਣਾ ਮਨ ਜੋੜੀ ਰੱਖਦੇ ਹਨ, ਉਹਨਾਂ ਨੂੰ ਇਹ ਰਤਨ ਪ੍ਰਾਪਤ ਹੋ ਜਾਂਦੇ ਹਨ। ਜਿਹੜੇ ਮਨੁੱਖ ਹਰ ਵੇਲੇ ਸਤਿਗੁਰੂ ਦੀ ਬਾਣੀ ਵਿੱਚ ਜੁੜੇ ਰਹਿੰਦੇ ਹਨ। ਉਹ ਗੁਰੂ ਦੀ ਮਤਿ ਨੂੰ ਧਾਰਨ ਕਰਕੇ ਉਸ ਦੇ ਬਚਨਾਂ ‘ਤੇ ਚਲਦੇ ਨੇ ਉਹਨਾਂ ਨੂੰ ਬੇਅੰਤ ਪ੍ਰਮਾਤਮਾ ਦਾ ਉਹ ਨਾਮ-ਰਤਨ ਮਿਲ ਜਾਂਦਾ ਹੈ। ਜਿਸ ਦੇ ਬਰਾਬਰ ਦੀ ਕੀਮਤਿ ਦਾ ਹੋਰ ਕੋਈ ਪਦਾਰਥ ਨਹੀਂ ਹੈ। ਉਹਨਾਂ ਮਨੁੱਖਾਂ ਦੇ ਹਿਰਦਿਆਂ ਵਿੱਚ ਪ੍ਰਮਾਤਮਾ ਦੀ ਭਗਤੀ ਦੇ ਖ਼ਜ਼ਾਨੇ ਭਰ ਜਾਂਦੇ ਹਨ ਉਹ ਮਨੁੱਖ ਤੇਰਾ ਉਹ ਨਾਮ-ਰਤਨ ਪ੍ਰਾਪਤ ਕਰ ਲੈਂਦੇ ਹਨ। ਜਿਸ ਦੇ ਬਰਾਬਰ ਦੀ ਹੋਰ ਕੋਈ ਚੀਜ਼ ਨਹੀਂ ਹੈ। ਗੁਰੂ ਰਾਮਦਾਸ ਜੀ ਕਹਿਣ ਲੱਗੇ ਕਿ ਜਦੋਂ ਗੁਰੂ ਦੀ ਕ੍ਰਿਪਾ ਹੋਈ ਤੇ ਕ੍ਰਿਪਾ ਦੇ ਨਾਲ ਜਦੋਂ ਮੈਂ ਆਪਣੇ ਸਰੀਰ-ਸਮੁੰਦਰ ਨੂੰ ਪੜਤਾਲ ਕੇ ਵੇਖਿਆ ਤਾਂ ਗੁਰੂ ਨੇ ਮੈਨੂੰ ਸਰੀਰ ਦੇ ਅੰਦਰ ਵੱਸਦਾ ਹੀ ਪ੍ਰਮਾਤਮਾ ਦਾ ਨਾਮ-ਰੂਪ ਸੋਹਣਾ ਕੀਮਤੀ ਪਦਾਰਥ ਦਿਖਾ ਦਿੱਤੇ। ਗੁਰੂ ਰਾਮਦਾਸ ਜੀ ਨੇ ਫੁਰਮਾਇਆ ਲੱਗੇ ਕਿ ਜਦੋਂ ਗੁਰੂ ਦੀ ਕ੍ਰਿਪਾ ਹੋਈ ਅਤੇ ਕ੍ਰਿਪਾ ਦੇ ਨਾਲ ਜਦੋਂ ਮੈਂ ਆਪਣੇ ਸਰੀਰ-ਸਮੁੰਦਰ ਨੂੰ ਪੜਤਾਲ ਕੇ ਵੇਖਿਆ ਤਾਂ ਗੁਰੂ ਨੇ ਮੈਨੂੰ ਸਰੀਰ ਦੇ ਅੰਦਰ ਵੱਸਦਾ ਹੀ ਪ੍ਰਮਾਤਮਾ ਦਾ ਨਾਮ-ਰੂਪ ਸੋਹਣਾ ਕੀਮਤੀ ਪਦਾਰਥ ਦਿਖਾ ਦਿੱਤੇ। ਗੁਰੂ ਰਾਮਦਾਸ ਜੀ ਨਾਨਕ ਨਾਮ ਦੀ ਮੋਹਰ ਲਗਾ ਕੇ ਫੁਰਮਾਇਆ ਲੱਗੇ ਕਿ ਹੇ ਗੁਰਸਿੱਖਾ! ਗੁਰੂ ਪ੍ਰਮਾਤਮਾ ਹੈ ਪ੍ਰਮਾਤਮਾ ਗੁਰੂ ਹੈ, ਦੋਹਾਂ ਵਿੱਚ ਕੋਈ ਫ਼ਰਕ ਨਹੀਂ ਹੈ।
ਗਿ. ਗੁਰਮੁੱਖ ਸਿੰਘ ਖਾਲਸਾ ਐਮ. ਏ.
