ਸਮੈਦਿਕ ਗੁਰਦੁਆਰਾ ਸਾਹਿਬ ਵਿਖੇ ਸਾਕਾ ਨਕੋਦਰ ਦੀ 40ਵੀਂ ਵਰ੍ਹੇਗੰਢ ਮੌਕੇ ਸ਼ਹੀਦੀ ਸਮਾਗਮ

ਲੰਡਨ  (ਮਨਪ੍ਰੀਤ ਸਿੰਘ ਬੱਧਨੀ ਕਲਾਂ)-4 ਫਰਵਰੀ 1986 ਨੂੰ ਨਕੋਦਰ ਵਿਖੇ ਸ਼ਹੀਦ ਹੋਏ ਚਾਰ ਸਿੱਖ ਨੌਜਵਾਨਾਂ ਦੀ ਯਾਦ ਵਿਚ ਸਾਕਾ ਨਕੋਦਰ ਦੀ 40ਵੀਂ ਵਰ੍ਹੇਗੰਢ ਮੌਕੇ ਗੁਰੂ ਨਾਨਕ ਗੁਰਦੁਆਰਾ ਸਮੈਦਿਕ ‘ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਵਿਸ਼ੇਸ਼ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ‘ਚ ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰੀ ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ । ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਕੀਰਤਨ ਤੇ ਅਰਦਾਸ ਕੀਤੀ ਗਈ। ਵੱਖ-ਵੱਖ ਪੰਥਕ ਬੁਲਾਰਿਆਂ ਨੇ 4 ਫਰਵਰੀ 1986 ਦੇ ਸਾਕੇ ਨੂੰ ਯਾਦ ਕਰਦਿਆਂ ਸ਼ਹੀਦ ਸਿੱਖਾਂ ਦੀ ਕੁਰਬਾਨੀ ਬਾਰੇ ਵਿਚਾਰ ਸਾਂਝੇ ਕੀਤੇ ਤੇ ਨੌਜਵਾਨ ਪੀੜ੍ਹੀ ਨੂੰ ਇਤਿਹਾਸ ਨਾਲ ਜੁੜੇ ਰਹਿਣ ਦਾ ਸੰਦੇਸ਼ ਦਿੱਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਭਾਈ ਹਰਵਿੰਦਰ ਸਿੰਘ ਹੀਰਾ (ਸਟੇਜ ਸਕੱਤਰ), ਭਾਈ ਜਤਿੰਦਰ ਸਿੰਘ, ਭਾਈ ਕੁਲਦੀਪ ਸਿੰਘ ਚਹੇੜੂ (ਸਿੱਖ ਫੈਡਰਸ਼ਨ ਯੂ.ਕੇ.), ਭਾਈ ਰਘਬੀਰ ਸਿੰਘ (ਸਾਬਕਾ ਪ੍ਰਧਾਨ ਗੁਰਦੁਆਰਾ ਬਾਬਾ ਸੰਗ ਜੀ), ਭਾਈ ਜਸਪਾਲ ਸਿੰਘ ਕੰਗ (ਸਿੱਖ ਫੈਡਰਸ਼ਨ ਯੂ.ਕੇ.), ਭਾਈ ਕੁਲਵੰਤ ਸਿੰਘ ਮਠੱਡਾ (ਸਿੱਖ ਫੈਡਰਸ਼ਨ ਯੂ.ਕੇ.), ਭਾਈ ਬਲਵਿੰਦਰ ਸਿੰਘ ਚਹੇੜੂ (ਗੁਰਦੁਆਰਾ ਗੁਰੂ ਹਰ ਗੋਬਿੰਦ ਸਾਹਿਬ ਜੀ ਟੀਵੀਡੇਲ) ਨੇ ਸੰਬੋਧਨ ਕਰਦਿਆਂ ਸ਼ਰਧਾ ਦੇ ਫੁੱਲ ਭੇਂਟ ਕੀਤੇ।