ਸ਼੍ਰੋਮਣੀ ਕਮੇਟੀ ਚੋਣਾਂ ’ਚ ਗ਼ੈਰ ਸਿੱਖਾਂ ਦੀਆਂ ਵੋਟਾਂ ਰੱਦ ਕਰਨ ਦੀ ਮੰਗ ; ਸਿੱਖ ਧਾਰਮਿਕ ਸੰਸਥਾਵਾਂ ‘ਤੇ ਰਾਜਨੀਤੀਕ ਦਬਾਵਾਂ ਦਾ ਮੁੱਦਾ

ਅੱਜ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਗੁਰਦੁਆਰਾ ਚੋਣ ਕਮਿਸ਼ਨ ਦੇ ਮੁੱਖ ਕਮਿਸ਼ਨਰ ਜਸਟਿਸ (ਰਿਟਾ) ਐੱਸਐੱਸ ਸਾਰੋਂ ਨਾਲ ਮੁਲਾਕਾਤ ਕੀਤੀ। ਵਫ਼ਦ ਦੀ ਅਗਵਾਈ ਬਲਵਿੰਦਰ ਸਿੰਘ ਭੂੰਦੜ ਨੇ ਕੀਤੀ, ਜਿਸ ਵਿੱਚ ਸੁਖਬੀਰ ਸਿੰਘ ਬਾਦਲ ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਸ਼ਾਮਲ ਸਨ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਚੋਣਾਂ ਲਈ ਹਜ਼ਾਰਾਂ ਗ਼ੈਰ ਸਿੱਖ ਵੋਟਰਾਂ ਦੀ ਸਮੀਖਿਆ ਕਰਨ ਅਤੇ ਜਾਅਲੀ ਵੋਟਾਂ ਰੱਦ ਕਰਨ ਦੀ ਮੰਗ ਕੀਤੀ।

ਬਲਵਿੰਦਰ ਸਿੰਘ ਭੂੰਦੜ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਦੋਸ਼ ਲਗਾਇਆ ਕਿ ‘ਆਪ’ ਸਰਕਾਰ ਗੁਰਦੁਆਰਾ ਚੋਣ ਪ੍ਰਕਿਰਿਆ ਵਿੱਚ ਦਖ਼ਲ ਦੇ ਰਾਹੀਂ ਸਿੱਖ ਧਾਰਮਿਕ ਸੰਸਥਾਵਾਂ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਜ਼ਾਰਾਂ ਗ਼ੈਰ-ਸਿੱਖਾਂ ਨੂੰ ਬਿਨਾਂ ਯੋਗਤਾ ਦੇ ਵੋਟਰ ਰਜਿਸਟਰ ਕੀਤਾ ਗਿਆ ਹੈ, ਜਦਕਿ ਸਿੱਖ ਰਹਿਤ ਮਰਿਆਦਾ ਅਨੁਸਾਰ ਯੋਗ ਸਿੱਖਾਂ ਦੀਆਂ ਵੋਟਾਂ ਕੱਟ ਦਿੱਤੀਆਂ ਗਈਆਂ ਹਨ।

ਇਸ ਬੇਨਤੀ ਵਿਚ ਇਹ ਵੀ ਮੰਗ ਕੀਤੀ ਗਈ ਕਿ ਚੋਣ ਕਮਿਸ਼ਨਰ ਵੱਲੋਂ ਨਵੀਆਂ ਵੋਟਾਂ ਬਣਾਉਣ ਦੀ ਮਿਆਦ ਵਧਾਈ ਜਾਵੇ, ਜਾਅਲੀ ਵੋਟਾਂ ਨੂੰ ਰੱਦ ਕੀਤਾ ਜਾਵੇ, ਅਤੇ ਯੋਗ ਵੋਟਰਾਂ ਦੀ ਸਮੀਖਿਆ ਸਖ਼ਤੀ ਨਾਲ ਕੀਤੀ ਜਾਵੇ।

ਇਸ ਗੱਲ ਨੂੰ ਸਮਝਣਾ ਬਹੁਤ ਜ਼ਰੂਰੀ ਹੈ ਕਿ SGPC ਚੋਣਾਂ ਸਿਰਫ ਇੱਕ ਪ੍ਰਬੰਧਕੀ ਮਾਮਲਾ ਨਹੀਂ ਹਨ, ਸਗੋਂ ਸਿੱਖ ਧਾਰਮਿਕ ਅਤੇ ਸੰਸਥਾਵਾਂ ਦੀ ਖੁਦਮੁਖਤਿਆਰੀ ਦਾ ਪ੍ਰਤੀਕ ਹਨ। ਇਹ ਚੋਣਾਂ ਪਿਛਲੇ 14 ਸਾਲਾਂ ਤੋਂ ਨਹੀਂ ਹੋਈਆਂ, ਜਿਸ ਨਾਲ ਸਾਡੇ ਆਪਣੇ ਧਾਰਮਿਕ ਹੱਕਾਂ ਅਤੇ ਸੰਸਥਾਵਾਂ ’ਤੇ ਰਾਜਨੀਤੀਕ ਦਬਾਅ ਵਧ ਗਿਆ ਹੈ।ਸਾਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਹ ਚੋਣਾਂ ਮੁਲਾਂਵਧੀ ਢੰਗ ਨਾਲ ਹੋਣ ਅਤੇ ਸਾਡੀਆਂ ਧਾਰਮਿਕ ਸੰਸਥਾਵਾਂ ’ਤੇ ਸਿਰਫ ਸਿੱਖ ਅਧਿਕਾਰ ਹੋਵੇ।