ਸਿੱਖ ਇਤਿਹਾਸ ਉੱਤੇ ਆਧਾਰਿਤ ਫ਼ਿਲਮਾਂ ਦੇ ਮਸਲੇ ਬਾਰੇ 2 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਵੇਗੀ ਮਹੱਤਵਪੂਰਣ ਮੀਟਿੰਗ

ਸਿੱਖ ਇਤਿਹਾਸ ਅਤੇ ਧਰਮ ਨਾਲ ਜੁੜੀਆਂ ਫ਼ਿਲਮਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਚੱਲ ਰਹੇ ਵਿਵਾਦ ਅਤੇ ਸਿੱਖ ਜਗਤ ਵਿੱਚ ਪੈਦਾ ਹੋ ਰਹੀ ਚਿੰਤਾ ਨੂੰ ਧਿਆਨ ਵਿੱਚ ਰੱਖਦਿਆਂ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 2 ਮਈ ਨੂੰ ਇਕੱਤਰਤਾ ਸੱਦੀ ਗਈ ਹੈ। ਇਸ ਵਿਸ਼ੇ ਉੱਤੇ ਸਿੱਖ ਜਥੇਬੰਦੀਆਂ, ਸੰਪ੍ਰਦਾਵਾਂ, ਸੰਸਥਾਵਾਂ, ਸਭਾ ਸੁਸਾਇਟੀਆਂ, ਸਿੱਖ ਬੁੱਧੀਜੀਵੀਆਂ ਅਤੇ ਵਿਦਵਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਮੀਟਿੰਗ ਵਿੱਚ ਸ਼ਾਮਲ ਹੋ ਕੇ ਆਪਣੇ ਵਿਚਾਰ ਸਾਂਝੇ ਕਰਨ।

ਇਹ ਇਕੱਤਰਤਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਹੋ ਰਹੀ ਹੈ, ਜਿਸ ਵਿੱਚ ਫ਼ਿਲਮਾਂ ਰਾਹੀਂ ਸਿੱਖ ਇਤਿਹਾਸ ਦੀ ਤਸਵੀਰ ਕਿਵੇਂ ਪੇਸ਼ ਕੀਤੀ ਜਾਵੇ ਅਤੇ ਗਲਤ ਨੈਰਟਿਵ ਨੂੰ ਰੋਕਣ ਲਈ ਕਿਸ ਤਰ੍ਹਾਂ ਦਾ ਫ਼ੈਸਲਾ ਲਿਆ ਜਾਵੇ , ਇਸ ਉੱਤੇ ਵਿਚਾਰ ਹੋਵੇਗਾ।
ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਅਪੀਲ ਕੀਤੀ ਹੈ ਕਿ ਇਸ ਸੰਵੇਦਨਸ਼ੀਲ ਵਿਸ਼ੇ ਤੇ ਇੱਕ ਮੱਤ ਤੇ ਪਹੁੰਚਣ ਲਈ ਸੰਯੁਕਤ ਤੌਰ ‘ਤੇ ਅੱਗੇ ਆਉਣ।