
ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਤਨਖਾਹੀਆ ਐਲਾਨ ਦਿੱਤਾ ਹੈ। ਪੰਜ ਪਿਆਰਿਆਂ ਨੇ ਹੁਕਮਨਾਮਾ ਜਾਰੀ ਕਰਦਿਆਂ 10 ਦਿਨਾਂ ਦੇ ਅੰਦਰ-ਅੰਦਰ ਸ੍ਰੀ ਪਟਨਾ ਸਾਹਿਬ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ।
ਜਾਰੀ ਹੁਕਮਨਾਮੇ ਵਿਚ ਕਿਹਾ ਗਿਆ ਹੈ ਕਿ ਜਥੇਦਾਰ ਨੂੰ ਸਿਆਸੀ ਘਟਨਾਕ੍ਰਮ ਦੇ ਚੱਲਦੇ ਜਥੇਦਾਰ ਥਾਪਿਆ ਗਿਆ ਹੈ, ਜੋ ਕਿ ਨਿਯਮਾਂ ਦੇ ਬਿਲਕੁਲ ਉਲਟ ਹੈ।ਹੁਕਮਨਾਮੇ ਅਨੁਸਾਰ ਅਕਾਲੀ ਦਲ ਵੱਲੋਂ ਥਾਪੇ ਜਥੇਦਾਰ ਨੂੰ ਪੰਥ ਨੇ ਨਕਾਰਿਆ ਹੈ। ਇਸ ਤੋਂ ਇਲਾਵਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ ਸ੍ਰੀ ਪਟਨਾ ਸਾਹਿਬ ਵਿਖੇ ਪੰਜ ਪਿਆਰਿਆਂ ਅੱਗੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ।