
ਭਾਰਤੀ ਫੌਜ ਨੇ ਪਾਕਿਸਤਾਨ ਨਾਲ ਹਾਲ ਹੀ ਵਿੱਚ ਹੋਏ ਫੌਜੀ ਟਕਰਾਅ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿੱਚ ਏਅਰ ਡਿਫੈਂਸ ਗਨ ਤਾਇਨਾਤ ਕਰਨ ਤੋਂ ਸਪੱਸ਼ਟ ਤੌਰ ‘ਤੇ ਇਨਕਾਰ ਕਰ ਦਿੱਤਾ ਹੈ। “ਗੋਲਡਨ ਟੈਂਪਲ ਦੇ ਅਹਾਤੇ ਵਿੱਚ ਕੋਈ ਏਡੀ ਗੰਨ ਜਾਂ ਕੋਈ ਹੋਰ ਏਡੀ ਸਰੋਤ ਤਾਇਨਾਤ ਨਹੀਂ ਕੀਤਾ ਗਿਆ ਸੀ,” ਫੌਜ ਨੇ ਇੱਕ ਬਿਆਨ ਵਿੱਚ ਕਿਹਾ।
ਕੁਝ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਪਾਕਿਸਤਾਨ ਤੋਂ ਸੰਭਾਵੀ ਡਰੋਨ ਅਤੇ ਮਿਜ਼ਾਈਲ ਖ਼ਤਰਿਆਂ ਦਾ ਮੁਕਾਬਲਾ ਕਰਨ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਏਡੀ ਗੰਨ ਤਾਇਨਾਤ ਕੀਤੇ ਗਏ ਸਨ, ਜਿਸ ਤੋਂ ਬਾਅਦ ਹੁਣ ਫੌਜ ਨੇ ਇਹ ਬਿਆਨ ਜਾਰੀ ਕੀਤਾ ਹੈ।
“ਗੋਲਡਨ ਟੈਂਪਲ ਵਿੱਚ ਏਡੀ ਗੰਨ ਤਾਇਨਾਤ ਕਰਨ ਦੇ ਸੰਬੰਧ ਵਿੱਚ ਕੁਝ ਮੀਡੀਆ ਰਿਪੋਰਟਾਂ ਵਾਇਰਲ ਹੋ ਰਹੀਆਂ ਹਨ। ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ (ਗੋਲਡਨ ਟੈਂਪਲ) ਦੇ ਅਹਾਤੇ ਵਿੱਚ ਕੋਈ ਏਡੀ ਗੰਨ ਜਾਂ ਕੋਈ ਹੋਰ ਏਡੀ ਸਰੋਤ ਤਾਇਨਾਤ ਨਹੀਂ ਕੀਤਾ ਗਿਆ ਸੀ, “ਭਾਰਤੀ ਫੌਜ ਨੇ ਬਿਆਨ ਵਿੱਚ ਕਿਹਾ।