
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀ ਸਕੂਲ ਅਤੇ ਕਾਲਜ ਫੀਸਾਂ ਲਈ 13 ਲੱਖ 44 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਹ ਰਕਮ ਰਾਏਪੁਰ ਅਤੇ ਛੱਤੀਸਗੜ੍ਹ ਦੇ ਵੱਖ-ਵੱਖ ਵਿਦਿਅਕ ਸੰਸਥਾਵਾਂ ਵਿੱਚ ਪੜ੍ਹ ਰਹੇ 111 ਵਿਦਿਆਰਥੀਆਂ ਦੀ ਸਿੱਖਿਆ ਲਈ ਦਿੱਤੀ ਗਈ।
ਕਮੇਟੀ ਵੱਲੋਂ ਹਰ ਸਾਲ ਇਹ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ ਤਾਂ ਜੋ ਇਹ ਵਿਦਿਆਰਥੀ ਆਪਣੀ ਸਿੱਖਿਆ ਪੂਰੀ ਕਰਕੇ ਭਵਿੱਖ ਵਿੱਚ ਆਪਣੇ ਪੈਰਾਂ ‘ਤੇ ਖੜ੍ਹ ਸਕਣ। ਰਾਸ਼ੀ ਨੂੰ ਵਿਦਿਅਕ ਸੰਸਥਾਵਾਂ ਵਿੱਚ ਸਿੱਧਾ ਜਮ੍ਹਾ ਕਰਵਾਇਆ ਗਿਆ ਜਿਸ ਨੂੰ ਯਕੀਨੀ ਬਣਾਉਣ ਲਈ ਕਮੇਟੀ ਦੇ ਉਚ ਅਧਿਕਾਰੀਆਂ ਨੇ ਖੁਦ ਉਥੇ ਜਾ ਕੇ ਇਹ ਮਦਦ ਸੌਂਪੀ।
ਸ਼੍ਰੋਮਣੀ ਕਮੇਟੀ ਨੇ ਦਾਅਵਾ ਕੀਤਾ ਕਿ ਇਹ ਉਪਰਾਲਾ ਸਿਕਲੀਗਰ ਅਤੇ ਵਣਜਾਰੇ ਸਿੱਖ ਭਾਈਚਾਰੇ ਨੂੰ ਚੰਗੀ ਸਿੱਖਿਆ ਦੇਣ ਅਤੇ ਉਨ੍ਹਾਂ ਨੂੰ ਆਤਮਨਿਰਭਰ ਬਣਾਉਣ ਵੱਲ ਇਕ ਹੋਰ ਕਦਮ ਹੈ।