ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਵਿੱਚ 1984 ਸਿੱਖ ਨਸਲਕੁਸ਼ੀ ਦੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਕੋਰਟ ਨੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਖ਼ਿਲਾਫ਼ ਕੇਸ ‘ਤੇ ਆਪਣਾ ਫ਼ੈਸਲਾ 7 ਫ਼ਰਵਰੀ ਤੱਕ ਲਈ ਸੁਰੱਖਿਅਤ ਰੱਖ ਲਿਆ ਹੈ।
1984 ਵਿੱਚ ਦਿੱਲੀ ਦੇ ਸਰਸਵਤੀ ਵਿਹਾਰ ਇਲਾਕੇ ਵਿੱਚ ਹਜ਼ਾਰਾਂ ਹੱਤਿਆਵਾਂ ਦੇ ਦੌਰਾਨ ਇੱਕ ਪਿਤਾ-ਪੁੱਤ ਦੀ ਬੇਰਹਿਮੀ ਨਾਲ ਹੱਤਿਆ ਦੇ ਮਾਮਲੇ ਵਿਚ ਸੱਜਣ ਕੁਮਾਰ ‘ਤੇ ਕਤਲ ਦੇ ਗੰਭੀਰ ਇਲਜ਼ਾਮ ਹਨ।
ਸਿਰਫ਼ ਤਿੰਨ ਦਿਨਾਂ ਵਿੱਚ, ਹਜ਼ਾਰਾਂ ਸਿੱਖ ਪਰਿਵਾਰਾਂ ਨੂੰ ਭੀੜ ਵੱਲੋਂ ਕਤਲੇਆਮ ਦਾ ਸਾਹਮਣਾ ਕਰਨਾ ਪਿਆ। 40 ਸਾਲ ਬੀਤ ਜਾਣ ਦੇ ਬਾਵਜੂਦ ਵੀ ਸਿੱਖ ਇਨਸਾਫ਼ ਦੀ ਉਡੀਕ ਕਰ ਰਹੇ ਹਨ।
ਇੱਕ ਪਾਸੇ ਸਿੱਖ ਬੰਦੀ ਸਿੰਘਾਂ ਨੂੰ ਬਿਨਾਂ ਕਿਸੇ ਪੱਕੇ ਸਬੂਤ ਅਤੇ ਬਿਨਾਂ ਕਿਸੇ ਨਿਆਇਕ ਪੜਚੋਲ ਤੋਂ ਜੇਲ੍ਹਾਂ ‘ਚ ਰੱਖਿਆ ਜਾ ਰਿਹਾ ਹੈ, ਜਦਕਿ ਕਈਆਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਰਿਹਾਈ ਨਹੀਂ ਪਾਈ। ਦੂਜੇ ਪਾਸੇ, 1984 ਦੇ ਨਸਲਕੁਸ਼ੀ ਦੇ ਦੋਸ਼ੀ ਅੱਜ ਵੀ ਆਜ਼ਾਦ ਘੁੰਮ ਰਹੇ ਹਨ ਅਤੇ ਉਨ੍ਹਾਂ ਨੂੰ ਕਾਨੂੰਨੀ ਸੁਰੱਖਿਆ ਮਿਲ ਰਹੀ ਹੈ।
ਕੀ 40 ਸਾਲ ਬਾਅਦ ਵੀ ਸਿੱਖ ਇਨਸਾਫ਼ ਦੀ ਉਡੀਕ ਕਰਦੇ ਰਹਿਣਗੇ?
