
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 1984 ਦੇ ਸਿੱਖ ਨਸਲਕੁਸ਼ੀ ਦੇ ਦੋਸ਼ੀ ਸੱਜਣ ਕੁਮਾਰ ਨੂੰ ਉਮਰਕੈਦ ਦੀ ਸਜ਼ਾ ਮਿਲਣ ’ਤੇ ਆਪਣਾ ਵੱਡਾ ਬਿਆਨ ਜਾਰੀ ਕੀਤਾ ਹੈ।ਉਨ੍ਹਾਂ ਨੇ ਕਿਹਾ ਕਿ ਅਜਿਹੇ ਸਿੱਖ ਵਿਰੋਧੀ ਵਿਅਕਤੀਆਂ ਨੂੰ ਘੱਟੋ-ਘੱਟ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਸੀ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਧਾਰਮਿਕ ਨਫ਼ਰਤ ਨੂੰ ਉਕਸਾਉਣ ਵਾਲੇ ਫੈਲਾਉਣ ਵਾਲੇ ਇਨਸਾਨ ਨੂੰ ਸਖ਼ਤ ਸਜ਼ਾ ਮਿਲੇ। ਸਿੰਘ ਸਾਹਿਬ ਨੇ ਇਸ ਇਨਸਾਫ਼ ਦੀ ਲੰਮੀ ਹੋਈ ਉਡੀਕ ’ਤੇ ਵੀ ਤਿੱਖੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ 40 ਸਾਲ ਬਾਅਦ ਆਇਆ ਇਹ ਫੈਸਲਾ ਨਾ ਸਿਰਫ਼ ਦੇਰ ਨਾਲ ਆਇਆ ਸਗੋਂ ਜੇਕਰ ਇਨਸਾਫ਼ ਦੇਰੀ ਨਾਲ ਮਿਲੇ ਤਾਂ ਉਹ ਵੀ ਬੇਇਨਸਾਫ਼ੀ ਹੀ ਬਣ ਜਾਂਦਾ ਹੈ।
ਦਿੱਲੀ ਦੀ ਅਦਾਲਤ ਵੱਲੋਂ ਸੱਜਣ ਕੁਮਾਰ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ ਪਰ ਸਿੱਖ ਕੌਮ ਇਸ ਨੂੰ ਪੂਰਾ ਇਨਸਾਫ਼ ਨਹੀਂ ਮੰਨਦੀ। ਹੋਰ ਦੋਸ਼ੀਆਂ ਨੂੰ ਵੀ ਤੁਰੰਤ ਕਾਨੂੰਨੀ ਘੇਰੇ ‘ਚ ਲਿਆ ਜਾਵੇ ਅਤੇ ਸਜ਼ਾਵਾਂ ਨੂੰ ਹੋਰ ਸਖ਼ਤ ਕੀਤਾ ਜਾਵੇ।