
ਸ੍ਰੀ ਮੁਕਤਸਰ ਸਾਹਿਬ-ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਲਈ ਸ੍ਰੀ ਦਰਬਾਰ ਸਾਹਿਬ, ਸ੍ਰੀ ਮੁਕਤਸਰ ਸਾਹਿਬ ਵੱਲੋਂ ਤਰਪਾਲਾਂ, ਰਸਦ, ਜ਼ੂਰਰੀ ਵਸਤਾਂ ਅਤੇ ਲੰਗਰ ਤਿਆਰ ਕਰਕੇ ਮਾਲਵਾ ਖੇਤਰ ਦੇ ਫਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਾਸਤੇ ਭੇਜਿਆ ਗਿਆ। ਇਸ ਦੌਰਾਨ ਕੁਦਰਤੀ ਆਫਤ ਦੇ ਸੰਬੰਧ ਵਿੱਚ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਹਜ਼ੂਰ ਪੰਜਾਬ ਵਿੱਚ ਸੁੱਖ ਸ਼ਾਤੀ ਦੀ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਨਵਤੇਜ ਸਿੰਘ ਕਾਉਣੀ, ਕਾਰ ਸੇਵਾ ਦਿੱਲੀ ਦੇ ਮੌਜੂਦਾ ਮੁਖੀ ਬਾਬਾ ਬਚਨ ਸਿੰਘ, ਮੈਨੇਜਰ ਸ. ਨਿਰਮਲਜੀਤ ਸਿੰਘ, ਮੁੱਖ ਗ੍ਰੰਥੀ ਭਾਈ ਜਗਬੀਰ ਸਿੰਘ, ਮੀਤ ਮੈਨੇਜਰ ਸ. ਕੁਲਵੰਤ ਸਿੰਘ, ਸ. ਸੁਖਦੇਵ ਸਿੰਘ, ਬਾਬਾ ਮਹਿੰਦਰ ਸਿੰਘ, ਬਾਬਾ ਬਲਦੇਵ ਸਿੰਘ, ਸਮੂਹ ਗੁਰਦੁਆਰਾ ਸਟਾਫ ਅਤੇ ਇਲਾਕੇ ਦੀ ਸੰਗਤ ਹਾਜ਼ਰ ਸੀ।