71 views 0 secs 0 comments

ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ

ਲੇਖ
June 12, 2025

ਦਸਤਗੀਰ ਹੁਇ ਪੰਜ ਪੀਰ ਹਰਿ ਗੁਰੁ ਹਰਿ ਗੋਬਿੰਦ ਅਤੋਲਾ।
ਹਾੜ ਵਦੀ ੧ ਸੰਮਤ ੧੬੫੨ ਬਿਕਰਮੀ (1595 ਈ:)

ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਗ੍ਰਹਿ ਨਗਰ ਗੁਰੂ ਕੀ ਵਡਾਲੀ, ਸ੍ਰੀ ਅੰਮ੍ਰਿਤਸਰ ਵਿਖੇ ਹੋਇਆ। ਪੰਚਮ ਪਾਤਸ਼ਾਹ ਜੀ ਨੇ ਸ੍ਰੀ ਹਰਿਗੋਬਿੰਦ ਜੀ ਦੀ ਵਿਦਿਆ ਅਤੇ ਸ਼ਸਤਰ ਸਿਖਲਾਈ ਦੀ ਜ਼ਿੰਮੇਵਰੀ ਬਾਬਾ ਬੁੱਢਾ ਜੀ ਨੂੰ ਸੌਂਪੀ। ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ਼ਹਾਦਤ ਤੋਂ ਪਹਿਲਾਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਗੁਰਿਆਈ ਦੀ ਬਖ਼ਸ਼ਿਸ਼ ਕੀਤੀ। ਗੁਰਿਆਈ ’ਤੇ ਬਿਰਾਜਮਾਨ ਹੁੰਦਿਆਂ ਹੀ ਛੇਵੇਂ ਪਾਤਸ਼ਾਹ ਜੀ ਨੇ ਜ਼ੁਲਮ ਦੇ ਵਿਰੁੱਧ ਅਵਾਜ਼ ਬੁਲੰਦ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕੀਤੀ। ਸਿੱਖਾਂ ਅੰਦਰ ਸ੍ਵੈਮਾਨ ਤੇ ਬੀਰ ਰਸ ਉਜਾਗਰ ਕਰਨ ਲਈ ਢਾਡੀ ਪਰੰਪਰਾ ਦੀ ਆਰੰਭਤਾ ਗੁਰੂ ਜੀ ਵਿਲੱਖਣ ਦੇਣ ਹੈ। ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸਿੱਖ ਇਤਿਹਾਸ ਦੀਆਂ ਪਹਿਲੀਆਂ ਚਾਰ ਪ੍ਰਮੁੱਖ ਜੰਗਾਂ ਲੜੀਆਂ। ਗੁਰੂ ਜੀ ਨੇ ਸਿੱਖੀ ਦੇ ਪ੍ਰਚਾਰ/ਪ੍ਰਸਾਰ ਲਈ ਦੂਰ-ਦੁਰੇਡੇ ਦੌਰੇ ਕੀਤੇ ਜਿਸ ਸਦਕਾ ਸਿੱਖ ਧਰਮ ਕਾਫੀ ਪ੍ਰਫੁਲਿਤ ਹੋਇਆ।