ਪਿੰਡ ਕੇਸਰ ਸਿੰਘ ਵਾਲਾ ਵਿਖੇ ਗੁਰਮਤਿ ਕੈਂਪ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਵਲੋਂ ਪਿੰਡ ਕੇਸਰ ਸਿੰਘ ਵਾਲਾ ਗੁਰੂਹਰਸਹਾਏ ਫਿਰੋਜ਼ਪੁਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਸਦਕਾ ਧਾਰਮਿਕ ਅਧਿਆਪਕ ਸੁਰਜੀਤ ਸਿੰਘ ਦਿਲਾ ਰਾਮ ਵਲੋਂ ਗੁਰਮਤਿ ਕੈਂਪ ਲਗਾਇਆ ਗਿਆ। ਜਿਸ ਵਿੱਚ 90 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ। ਇਸ ਕੈਂਪ ਵਿੱਚ ਬੱਚਿਆਂ ਨੂੰ ਗੁਰਬਾਣੀ ਗੁਰ-ਇਤਿਹਾਸ ਨਾਲ ਜੋੜਿਆ ਗਿਆ। ਕੈਂਪ ਦੇ ਅਖੀਰਲੇ ਦਿਨ ਵਿਦਿਆਰਥੀਆਂ ਦੇ ਕਵਿਤਾ ਉਚਾਰਨ, ਪੇਂਟਿੰਗ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ ਤੇ ਅਵੱਲ ਆਏ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਕੈਂਪ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵਲੋਂ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਕੈਂਪ ਵਿੱਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਖੇਤਰ ਸਕੱਤਰ ਹਰਸਤਵਿੰਦਰ ਸਿੰਘ, ਨਰਿੰਦਰਪਾਲ ਸਿੰਘ, ਗੁਰਮੀਤ ਸਿੰਘ, ਮਾਸਟਰ ਮਨਜੀਤ ਸਿੰਘ, ਸੰਜੀਵ ਸਿੰਘ, ਜਗਜੀਤ ਸਿੰਘ ਦਿਲਾ ਰਾਮ ਨੇ ਹਾਜ਼ਰੀ ਭਰੀ। ਕੈਂਪ ਦੀ ਸਮਾਪਤੀ ਸਮੇਂ ਸਾਬਕਾ ਐੱਸ. ਡੀ.ਓ. ਸੁਰਜੀਤ ਸਿੰਘ, ਪਿੰਡ ਦੇ ਗ੍ਰੰਥੀ ਸਿੰਘ ਸ ਚਮਕੌਰ ਸਿੰਘ, ਸਰਪੰਚ ਹਰੀਸ਼ ਸਿੰਘ, ਮੈਂਬਰ ਅਮਰਜੀਤ ਸਿੰਘ, ਮੈਂਬਰ ਸੁਖਦੇਵ ਸਿੰਘ, ਮੈਂਬਰ ਸਤੀਸ਼ ਸਿੰਘ, ਪਿਆਰਾ ਸਿੰਘ, ਡਾ ਬਲਵੰਤ ਸਿੰਘ, ਡਾ ਮਲਕੀਤ ਸਿੰਘ, ਬੋਹੜ ਸਿੰਘ ਤੇ ਰਮਨ ਸਿੰਘ ਤੋਂ ਇਲਾਵਾ ਸਮੂਹ ਨਗਰ ਹਾਜ਼ਰ ਸੀ।