ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕੌਮੀ ਵਰਕਸ਼ਾਪ ਦਾ ਆਯੋਜਨ

ਪੰਜਾਬ
October 15, 2025

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਿਹਗੜ੍ਹ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ, ਉਹਨਾਂ ਦੇ ਜੀਵਨ, ਬਾਣੀ ਅਤੇ ਉਨਾਂ ਦੀ ਸ਼ਹਾਦਤ ਦੇ ਸਬੰਧ ਵਿੱਚ ਇਕ ਕੌਮੀ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ। ਇਸ ਵਰਕਸ਼ਾਪ ਵਿੱਚ ਯੂਨੀਵਰਸਿਟੀ ਦੇ ਪ੍ਰੋਫ਼ੈਸਰ, ਖੋਜਾਰਥੀਆਂ ਅਤੇ ਵਿਦਿਆਰਥੀਆਂ ਨੇ ਬੜੇ ਸ਼ਰਧਾ ਭਾਵ ਨਾਲ ਹਿੱਸਾ ਲਿਆ। ਇਸ ਵਰਕਸ਼ਾਪ ਵਿੱਚ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ ਬਾਰੇ ਜਥੇਦਾਰ ਗੜਗੱਜ ਨੇ ਵਿਚਾਰ ਚਰਚਾ ਕੀਤੀ ਅਤੇ ਉਨਾਂ ਦੇ ਜੀਵਨ, ਸੇਵਾ ਭਾਵ ਅਤੇ ਉਹਨਾਂ ਦੀ ਕੁਰਬਾਨੀ ਬਾਰੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਦੇ ਜੀਵਨ ਤੋਂ ਸਾਨੂੰ ਇਹ ਸੇਧ ਅਤੇ ਪ੍ਰੇਰਨਾ ਮਿਲਦੀ ਹੈ ਕਿ ਜ਼ੁਲਮ ਦੇ ਨਾਲ ਸਾਨੂੰ ਕਦੇ ਵੀ ਸਮਝੌਤਾ ਨਹੀਂ ਕਰਨਾ ਚਾਹੀਦਾ ਚਾਹੇ ਆਪਣੇ ਸੀਸ ਦੀ ਕੁਰਬਾਨੀ ਹੀ ਕਿਉਂ ਨਾ ਦੇਣੀ ਪਵੇ। ਨੌਵੇਂ ਪਾਤਸ਼ਾਹ ਨੇ ਧਾਰਮਿਕ ਆਜ਼ਾਦੀ ਲਈ ਆਪਣੀ ਸ਼ਹਾਦਤ ਦਿੱਤੀ। ਹਾਜ਼ਰ ਵਿਦਿਆਰਥੀਆਂ ਨੇ ਗੁਰੂ ਸਾਹਿਬ ਦੇ ਜੀਵਨ ਬਾਰੇ ਵਿਚਾਰ ਸੁਣੇ ਅਤੇ ਪ੍ਰੇਰਨਾ ਪ੍ਰਾਪਤ ਕੀਤੀ। ਪ੍ਰੋਗਰਾਮ ਉਪਰੰਤ ਪ੍ਰਬੰਧਕਾਂ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਗੁਰੂ ਬਖਸ਼ਿਸ਼ ਸਰੋਪਾ ਦੇ ਕੇ ਸਨਮਾਨ ਕੀਤਾ ਗਿਆ।