LATEST POST
ਪਾਕਿਸਤਾਨ ਗੁਰਧਾਮਾਂ ਦੀ ਯਾਤਰਾ ਲਈ ਕਈ ਸ਼ਰਧਾਲੂਆਂ ਨੂੰ ਇਜਾਜ਼ਤ ਨਾ ਦੇਣਾ ਮੰਦਭਾਗਾ : ਸੁਖਜਿੰਦਰ ਰੰਧਾਵਾ
ਚੰਡੀਗੜ੍ਹ-ਸੀਨੀਅਰ ਕਾਂਗਰਸ ਆਗੂ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਪਾਕਿਸਤਾਨ ਵਿੱਚ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਬਹੁਤ ਸਾਰੇ ਸਿੱਖ ਸ਼ਰਧਾਲੂਆਂ ਨੂੰ ਇਜਾਜ਼ਤ ਨਾ ਦਿੱਤੇ ਜਾਣ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ ਕਿ ਸ਼ਰਧਾਲੂਆਂ ਨੂੰ ਯਾਤਰਾ ਦੀ ਆਗਿਆ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ। ਇਹ ਇੱਕ ਪ੍ਰਸ਼ਾਸਕੀ ਅਸਫਲਤਾ […]
ਨਾਮ ਦਾ ਸੰਕਲਪ
ਰਤੇ ਇਸਕ ਖੁਦਾਇ ਰੰਗਿ ਦੀਦਾਰ ਕੇ॥ ਵਿਸਰਿਆ ਜਿਨ੍ਹ ਨਾਮੁ ਤੇ ਭੁਇ ਭਾਰੁ ਥੀਏ॥(ਅੰਗ -488) ਨਾਮ, ਵਿਸ਼ਾਲ ਤੇ ਸਰਬ-ਵਿਆਪੀ ਅਕਾਲਪੁਰਖ ਦੇ ਸਰਲ ਹਸਤਾਖਰ ਹਨ। ਗੁਰਬਾਣੀ ਨਾਮ ਦੀ ਮਹਿਮਾ ਦਾ ਅਮੁਲ ਭੰਡਾਰ ਹੈ, ਨਿਖੁਟ ਖ਼ਜ਼ਾਨਾ ਹੈ। ‘ਨਾਨਕ ਕੈ ਘਰਿ ਕੇਵਲ ਨਾਮੁ’ ਦੀ ਇਹ ਸੰਖੇਪ ਪੰਗਤੀ ਇਸ ਗੱਲ ਨੂੰ ਸਪੱਸ਼ਟ ਕਰਦੀ ਹੈ ਕਿ ਗੁਰਸਿੱਖੀ ਵਿਚ ਨਾਮ ਦੀ ਅਤਿਅੰਤ […]
ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਇਕ ਵਿਅਕਤੀ ਵਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
ਇਸ ਘਟਨਾ ਦੀ ਸਾਜ਼ਿਸ਼ ਕਰਨ ਵਾਲੀਆਂ ਤਾਕਤਾਂ ਨੂੰ ਸਾਹਮਣੇ ਲਿਆਉਣਾ ਬੇਹੱਦ ਜ਼ਰੂਰੀ – ਐਡਵੋਕੇਟ ਧਾਮੀ ਅੰਮ੍ਰਿਤਸਰ-ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਇਕ ਵਿਅਕਤੀ ਵਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦੇ ਸਾਜਿਸ਼ਕਾਰਾਂ ਨੂੰ ਬੇਨਿਕਾਬ […]
“ਖ਼ਾਲਸਾ ਅਖ਼ਬਾਰ”(ਲਾਹੌਰ) ਸਥਾਪਨਾ ਦਿਵਸ (13 ਜੂਨ 1886)
ਖ਼ਾਲਸਾ ਅਖ਼ਬਾਰ ਪੰਜਾਬੀ ਭਾਸ਼ਾ ਦਾ ਇੱਕ ਪ੍ਰਸਿੱਧ ਸਿੱਖ ਅਖਬਾਰ ਸੀ, ਜੋ ਲਾਹੌਰ ਤੋਂ ਪ੍ਰਕਾਸ਼ਿਤ ਹੁੰਦਾ ਸੀ। ਇਸ ਦੀ ਸਥਾਪਨਾ 1886 ਈ. ਵਿੱਚ ਗਿਆਨੀ ਦਿੱਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਕੀਤੀ ਗਈ। ਇਹ ਅਖ਼ਬਾਰ ਸਿੰਘ ਸਭਾ ਲਹਿਰ ਦਾ ਮੁੱਖ ਪ੍ਰਚਾਰ ਮਾਧਿਅਮ ਬਣਿਆ। ਇਸ ਰਾਹੀਂ ਸਿੱਖ ਧਰਮ ਦੇ ਸਿਧਾਂਤਾਂ ਅਤੇ ਇਤਿਹਾਸ ਦਾ ਪ੍ਰਚਾਰ ਕੀਤਾ ਜਾਂਦਾ ਸੀ। […]
ਲਿਖਣ ਉਮਾਹਾ
ਅਸੀਂ ਬਹੁਤ ਸਾਰੇ ਤਾਂ ਜ਼ਿੰਦਗੀ, ਬਿਨਾਂ ਕਿਸੇ ਮਕਸਦ ਤੋਂ ਜੀਅ ਰਹੇ ਹਾਂ । ਖਾਣਾ-ਪੀਣਾ, ਹੱਸਣਾ, ਸੌਣਾ, ਪਹਿਨਣਾ, ਹੰਢਾਉਣਾ; ਇਹ ਤਾਂ ਇਸ ਸਰੀਰ ਨੂੰ ਜਿਉਂਦੇ – ਰੱਖਣ ਦਾ ਇੱਕ ਵਸੀਲਾ ਹੈ, ਇਕ ਸਾਧਨ ਹੈ । ਜ਼ਿੰਦਗੀ ਸਾਹਮਣੇ ਧੇਅ ਕੀ ਹੈ ? ਟੀਚਾ = ਕੀ ਹੈ ? ਇਹ ਜਾਨਣ ਦੀ ਸਾਨੂੰ ਜ਼ਰੂਰਤ ਹੀ ਨਹੀਂ ਮਹਿਸੂਸ ਹੁੰਦੀ । […]
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ 14 ਸਾਲਾਂ ਬਾਅਦ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਸਿੱਖ ਜਥਾ ਮੁੜ ਜਾਣ ਦਾ ਸੁਆਗਤ
• ਜਥੇਦਾਰ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਜਲਦ ਖੋਲ੍ਹਣ ਲਈ ਆਖਿਆ ਸ੍ਰੀ ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 14 ਸਾਲ ਦੇ ਲੰਮੇ ਸਮੇਂ ਤੋਂ ਬਾਅਦ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ਲਈ ਭਲਕੇ 10 ਜੂਨ ਨੂੰ ਜਾਣ ਵਾਲੇ ਜਥੇ ਦਾ […]
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਉਣ ਲਈ ਜੈਕਾਰਿਆਂ ਦੀ ਗੂੰਜ ’ਚ ਪਾਕਿਸਤਾਨ ਲਈ ਰਵਾਨਾ ਹੋਇਆ ਸਿੱਖ ਸ਼ਰਧਾਲੂਆਂ ਦਾ ਜਥਾ
ਅੰਮ੍ਰਿਤਸਰ-ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 541 ਸ਼ਰਧਾਲੂਆਂ ਦਾ ਜਥਾ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਸ. ਭੁਪਿੰਦਰ ਸਿੰਘ ਭਲਵਾਨ ਤੇ ਸ. ਗੁਰਮੀਤ ਸਿੰਘ ਬੂਹ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਹੋਇਆ। ਰਵਾਨਗੀ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. […]
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 52 ਹੁਕਮ
ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਆਗਮਨ, ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਅਤੇ ਮਾਤਾ ਗੁਜਰੀ ਜੀ ਦੇ ਗ੍ਰਿਹ ਵਿਖੇ ਸੰਨ 1666 ਨੂੰ, ਸ੍ਰੀ ਪਟਨਾ ਸਾਹਿਬ ਵਿਚ ਹੋਇਆ। ਬਚਪਨ ਦੀ ਅਵਸਥਾ ਵਿਚ ਹੀ, ਪਿਤਾ ਸਤਿਗੁਰੂ ਜੀ ਦੀ ਆਗਿਆ ਅਨੁਸਾਰ ਆਪ ਜੀ ਨੂੰ ਪਟਨੇ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਿਆਂਦਾ ਗਿਆ ਜਿਥੇ ਕਿ ਯੋਗ […]
