ਜਲੰਧਰ ਨਸ਼ਾ ਤਸਕਰਾਂ ਦੇ ਘਰ ਬੁਲਡੋਜ਼ਰ ਨਾਲ ਢਾਹੇ – ਮੁੜ ਪੰਜਾਬ ਵਿਚ ਪੁਲਿਸ ਦੀ ਬੁਲਡੋਜ਼ਰ ਕਾਰਵਾਈ
ਜਲੰਧਰ ਦੇ ਭਾਰਗਵ ਕੈਂਪ ਇਲਾਕੇ ਵਿੱਚ ਅੱਜ ਪੁਲਿਸ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਤਿੰਨ ਭਰਾਵਾਂ, ਵਰਿੰਦਰ ਸਿੰਘ ਉਰਫ਼ ਮੌਲਾ, ਰੋਹਿਤ ਅਤੇ ਜਤਿੰਦਰ, ਦੇ ਘਰਾਂ ਨੂੰ ਬੁਲਡੋਜ਼ਰ ਦੀ ਮਦਦ ਨਾਲ ਢਾਹ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਇਹ ਤਿੰਨੇ ਲੰਬੇ ਸਮੇਂ ਤੋਂ ਨਸ਼ਾ ਤਸਕਰੀ ਦੇ ਧੰਦੇ ਵਿੱਚ ਸ਼ਾਮਲ ਸਨ ਅਤੇ ਉਨ੍ਹਾਂ ਖ਼ਿਲਾਫ਼ ਕਈ ਮਾਮਲੇ ਦਰਜ ਹਨ। […]
