ਡਾਕਟਰਾਂ ਵੱਲੋਂ ਇਲਾਜ਼ ਸ਼ੁਰੂ ਪਰ ਹੱਕਾਂ ਦੇ ਲਈ ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ ਜਾਰੀ
ਦਿੱਲੀ ਕਿਸਾਨ ਅੰਦੋਲਨ ਦੌਰਾਨ, ਕੇਂਦਰ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ, ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਅੱਜ 56ਵੇਂ ਦਿਨ ਵੀ ਆਪਣੇ ਸੂਚਕ ਸੰਘਰਸ਼ ਨੂੰ ਜਾਰੀ ਰੱਖਿਆ। ਪੰਜਾਬ ਅਤੇ ਹਰਿਆਣਾ ਦੇ ਖਨੌਰੀ ਬਾਰਡਰ ’ਤੇ ਸ਼ਾਂਤਮਈ ਸੰਘਰਸ਼ ਕਰਦੇ ਕਿਸਾਨ 11 ਮਹੀਨਿਆਂ ਤੋਂ ਆਪਣੀ ਹੱਕ ਦੀ ਲੜਾਈ ਲੜ ਰਹੇ ਹਨ। […]
ਸ਼ੰਭੂ ਬਾਰਡਰ ਤੋਂ ਦਿੱਲੀ ਕੂਚ ਦਾ ਪ੍ਰੋਗਰਾਮ ਮੁਲਤਵੀ ; ਮੀਟਿੰਗ ਚੰਡੀਗੜ੍ਹ ਦੀ ਬਜਾਏ ਦਿੱਲੀ ਵਿੱਚ ਕਰਵਾਈ ਜਾਵੇ
ਸ਼ੰਭੂ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਅਜੇ ਵੀ ਮਜਬੂਤੀ ਨਾਲ ਜਾਰੀ ਹਨ। ਇਸ ਦੌਰਾਨ, ਸੋਮਵਾਰ ਨੂੰ ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰੈੱਸ ਕਾਨਫਰੰਸ ਵਿੱਚ ਦੱਸਿਆ ਕਿ ਕਿਸਾਨਾਂ ਦੇ ਦੋ ਸਾਲ ਪੁਰਾਣੇ ਸੰਘਰਸ਼ ਨੇ ਸਾਬਤ ਕੀਤਾ ਹੈ ਕਿ ਇਹ ਕੇਵਲ ਪੰਜਾਬ ਜਾਂ ਹਰਿਆਣਾ ਦੀ ਗੱਲ ਨਹੀਂ ਹੈ। ਇਹ ਅੰਦੋਲਨ ਸਾਰੇ ਦੇਸ਼ […]
ਸਿੱਖ ਵਿਦਵਾਨ ਪ੍ਰਿੰਸੀਪਲ ਰਾਮ ਸਿੰਘ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਟਰੱਸਟੀ ਤੇ ਸਿੱਖ ਵਿਦਵਾਨ ਪ੍ਰਿੰਸੀਪਲ ਰਾਮ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰਾ ਅਫ਼ਸੋਸ ਪ੍ਰਗਟ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪ੍ਰਿੰਸੀਪਲ ਰਾਮ ਸਿੰਘ ਸਿੱਖ ਕੌਮ ਦੇ ਉੱਘੇ ਵਿਦਵਾਨ ਸਨ, ਜਿਨ੍ਹਾਂ ਨੇ ਸਿੱਖੀ ਦੇ ਪ੍ਰਚਾਰ ਪ੍ਰਸਾਰ […]
ਅਸੀਂ ਸ਼੍ਰੋਮਣੀ ਅਕਾਲੀ ਦਲ ਦੀ ਚਾਹੁੰਦੇ ਹਾਂ ਮਜ਼ਬੂਤੀ- ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ
ਪਿਛਲੇ ਦਿਨੀਂ ਅਕਾਲ ਤਖਤ ਸਾਹਿਬ ਤੋਂ ਬਣਾਈ ਗਈ ਅਕਾਲੀ ਦਲ ਦੀ ਨਵੀਂ ਮੈਂਬਰਸ਼ਿਪ ਭਰਤੀ ਸੰਬੰਧੀ ਸੱਤ ਮੈਂਬਰੀ ਕਮੇਟੀ ਦੇ ਮੁਖੀ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਕਮੇਟੀ ਦੇ ਮੈਂਬਰ ਨਾਰਾਜ਼ ਧੜੇ ਦੇ ਨਾਲ ਆਗੂ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਅੱਜ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਅਕਾਲ ਤਖ ਸਕੱਤਰੇਤ ਵਿਖੇ ਪੁੱਜੇ। ਕਰੀਬ ਇਕ […]
ਐਡਵੋਕੇਟ ਧਾਮੀ ਨੇ ਸ. ਅਜਨਾਲਾ ਵੱਲੋਂ ਜਥੇਦਾਰ ਸਾਹਿਬਾਨ ਵਿਰੁੱਧ ਬਿਆਨਬਾਜ਼ੀ ਦੀ ਕੀਤੀ ਨਿਖੇਧੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਅਮਰੀਕ ਸਿੰਘ ਅਜਨਾਲਾ ਵੱਲੋਂ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਦੇ ਪੁਤਲੇ ਸਾੜਨ ਅਤੇ ਉਨ੍ਹਾਂ ਵਿਰੁੱਧ ਬਿਆਨਬਾਜ਼ੀ ਕਰਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਤਖ਼ਤਾਂ ਦੇ ਜਥੇਦਾਰਾਂ ਦਾ ਸਿੱਖ ਕੌਮ ਅੰਦਰ ਵੱਡਾ ਸਤਿਕਾਰ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਉਨ੍ਹਾਂ ਪ੍ਰਤੀ ਗਲਤ ਬਿਆਨਬਾਜ਼ੀ ਕਰਨ […]
ਸੁਪਰੀਮ ਕੋਰਟ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ‘ਤੇ ਯੂਨੀਅਨ ਸਰਕਾਰ ਨੂੰ ਆਖਰੀ ਮੌਕਾ ਦਿੱਤਾ
ਭਾਰਤੀ ਸੁਪਰੀਮ ਕੋਰਟ ਨੇ ਅੱਜ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੁਆਫੀ ਅਪੀਲ ‘ਤੇ ਸੁਣਵਾਈ ਕੀਤੀ, ਜੋ 1995 ਵਿੱਚ ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਕੈਦ ਹਨ। ਭਾਈ ਰਾਜੋਆਣਾ 29 ਸਾਲਾਂ ਤੋਂ ਜੇਲ੍ਹ ਵਿੱਚ ਹਨ ਅਤੇ 15 ਸਾਲਾਂ ਤੋਂ ਫਾਂਸੀ ਦੀ ਸਜ਼ਾ ਦੀ ਉਡੀਕ ਕਰ ਰਹੇ ਹਨ। ਭਾਈ ਰਾਜੋਆਣਾ ਦੇ ਵਕੀਲ, […]
ਧਰਮ ਪ੍ਰਚਾਰ ਕਮੇਟੀ ਵੱਲੋਂ 5 ਤੇ 6 ਫ਼ਰਵਰੀ ਨੂੰ ਲਈ ਜਾਵੇਗੀ ਦਰਜਾ ਤੀਜਾ ਅਤੇ ਚੌਥਾ ਦੀ ਧਾਰਮਿਕ ਪ੍ਰੀਖਿਆ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਸਿੱਖ ਧਰਮ, ਇਤਿਹਾਸ ਤੇ ਵਿਰਸੇ ਨਾਲ ਜੋੜਨ ਲਈ ਹਰ ਸਾਲ ਧਾਰਮਿਕ ਪ੍ਰੀਖਿਆ ਕਰਵਾਈ ਜਾਂਦੀ ਹੈ। ਇਸ ਦੇ ਨਾਲ ਹੀ ਆਮ ਸੰਗਤਾਂ ਨੂੰ ਇਤਿਹਾਸ ਅਤੇ ਗੁਰਮਤਿ ਸਿਧਾਂਤਾਂ ਦੀ ਜਾਣਕਾਰੀ ਦੇਣ ਹਿੱਤ ਦੋ ਸਾਲਾ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਵੀ ਕਰਵਾਇਆ ਜਾਂਦਾ ਹੈ, ਜਿਸ ਦੀਆਂ […]
ਜੋ ਫਿਲਮਾਂ ਫਿਰਕਾਪ੍ਰਸਤੀ ਫੈਲਾਉਂਦੀਆਂ ਹੋਣ ਉਨ੍ਹਾਂ ਦਾ ਸਮੁੱਚੇ ਰੂਪ ‘ਚ ਬਾਈਕਾਟ ਹੋਣਾ ਚਾਹੀਦਾ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ
ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਸਿੱਖ ਧਰਮ ਦੇ ਸਿੱਧਾਂਤ ਅਤੇ ਇਤਿਹਾਸ ਸਾਡੇ ਲਈ ਪਵਿੱਤਰ ਹਨ। ਭਾਰਤੀ ਫਿਲਮ ਜਗਤ ਦੀ ਅਭਿਨੇਤਰੀ ਅਤੇ ਭਾਰਤੀ ਜਨਤਾ ਪਾਰਟੀ ਦੀ ਹਿਮਾਚਲ ਤੋਂ ਐਮ ਪੀ ਕੰਗਣਾ ਰਣੋਤ ਦੀ ਫਿਲਮ ਵਿੱਚ ਸਿੱਖ ਵਿਰੋਧੀ ਸੰਦਰਭਾ ਦੀ ਅੰਸ਼ਤਾ ਹੈ, ਫਿਲਮ […]
ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਵਿਸ਼ੇਸ਼ ਸਮਾਗਮ ਕਰਵਾਏ ਜਾਣਗੇ
ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਬਰਮਿੰਘਮ (ਯੂ.ਕੇ.) ਦੇ ਟਰੱਸਟੀ ਭਾਈ ਹਰਦੀਪ ਸਿੰਘ ਤੇ ਭਾਈ ਮਨਜਿੰਦਰ ਸਿੰਘ ਨੇ ਇਕ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਿਤੀ 24 ਤੋਂ 27 ਜਨਵਰੀ 2025 ਤਕ ਮਹਾਨ ਕੀਰਤਨ ਦਰਬਾਰ, ਰਾਗ ਦਰਬਾਰ, ਰੈਣ ਸਬਾਈ ਤੇ ਗੁਰਮਤਿ ਸਮਾਗਮ ਕਰਵਾਏ ਜਾਣਗੇ। ਇਸ ਮੌਕੇ ਪੰਥ ਪ੍ਰਸਿੱਧ ਸਿੰਘ ਸਾਹਿਬਾਨ, ਕਥਾਵਾਚਕ, ਰਾਗੀ ਜਥੇ, ਕਵੀਸ਼ਰ ਤੇ ਢਾਡੀ ਸੰਗਤਾਂ ਨੂੰ ਪਾਵਨ ਗੁਰਬਾਣੀ, ਗੁਰ-ਇਤਿਹਾਸ ਤੇ ਸਿੱਖ ਇਤਿਹਾਸ ਸਰਵਣ ਕਰਵਾ ਕੇ ਨਿਹਾਲ ਕਰਨਗੇ। ਇਸ ਪਾਵਨ ਮੌਕੇ ਵਿਸ਼ੇਸ਼ ਰੂਪ ਵਿਚ ਨੌਜੁਆਨਾਂ ਅੰਦਰ ਸਿੱਖੀ ਪ੍ਰਚਾਰ-ਪ੍ਰਸਾਰ ਕਰਨ ਲਈ ਜਿੱਥੇ ਗੁਰਬਾਣੀ ਕੰਠ ਮੁਕਾਬਲੇ, ਦਸਤਾਰ ਮੁਕਾਬਲੇ ਤੇ ਗੱਤਕਾ ਮੁਕਾਬਲੇ ਕਰਵਾਏ ਜਾਣਗੇ, ਉਥੇ ਹੀ ਨੌਜੁਆਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵਾਲੀਬਾਲ ਟੂਰਨਾਮੈਂਟ ਤੇ ਰੱਸਾ ਕੱਸੀ ਮੁਕਾਬਲੇ ਵੀ ਕਰਵਾਏ ਜਾਣਗੇ।
