ਸ਼੍ਰੋਮਣੀ ਕਮੇਟੀ ਵਫਦ ਨੇ ਬਾਬਾ ਹਰਨਾਮ ਸਿੰਘ ਨਾਲ ਕੀਤੀ ਮੁਲਾਕਾਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨਾਲ ਮੁਲਾਕਾਤ ਕੀਤੀ। ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਹੋਈ ਇਸ ਮੁਲਾਕਾਤ ਦੌਰਾਨ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ […]
