ਤਾਜ਼ਾ ਖ਼ਬਰਾਂ, ਪੰਜਾਬ
January 13, 2025
120 views 0 secs 0

ਮੇਲਾ ਮਾਘੀ ਮੌਕੇ ਹੋਣਗੀਆਂ ਤਿੰਨੋਂ ਅਕਾਲੀ ਦਲਾਂ ਦੀਆਂ ਸਿਆਸੀ ਕਾਨਫਰੰਸਾਂ

ਮੇਲਾ ਮਾਘੀ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ14 ਜਨਵਰੀ ਨੂੰ ਸਿਆਸੀ ਕਾਨਫਰੰਸ ਕੀਤੀ ਜਾ ਰਹੀ ਹੈ ਜਿਸ ਵਿੱਚ ਦਲ ਦੇ ਮੁਖੀ ਸਿਮਰਨਜੀਤ ਸਿੰਘ ਮਾਨ ਤੇ ਹੋਰ ਆਗੂ ਸ਼ਾਮਲ ਹੋਣਗੇ। ਹਲਕਾ ਇੰਚਾਰਜ ਸੁਖਰਾਜ ਸਿੰਘ ਨੇ ਦੱਸਿਆ ਕਿ ਇਹ ਕਾਨਫਰੰਸ ਡੇਰਾ ਭਾਈ ਮਸਤਾਨ ਸਿੰਘ ਮਲੋਟ ਰੋਡ ਵਿਚ ਹੋਵੇਗੀ।

ਇਸੇ ਤਰ੍ਹਾਂ ‘ਭਾਈ ਅਮ੍ਰਿਤਪਾਲ ਸਿੰਘ’ ਦੀ ਪੰਥਕ ਪਾਰਟੀ ਵੱਲੋਂ ਨਵੀਂ ਸਿਆਸੀ ਪਾਰਟੀ ਕਾਇਮ ਕਰਨ ਦਾ ਐਲਾਨ ਕੀਤਾ ਗਿਆ ਹੈ ਤੇ ਉਨ੍ਹਾਂ ਵੱਲੋਂ ਬਠਿੰਡਾ ਰੋਡ ਸਥਿਤ ‘ਗਰੀਨ ਸੀ’ ਵਿੱਚ ਸਿਆਸੀ ਕਾਨਫਰੰਸ ਕੀਤੀ ਜਾ ਰਹੀ ਹੈ। ਕਾਨਫਰੰਸ ਦੀ ਤਿਆਰੀ ਦਾ ਜਾਇਜ਼ਾ ਲੈਂਦਿਆਂ ਤਰਸੇਮ ਸਿੰਘ ਨੇ ਦੱਸਿਆ ਕਿ ਮੀਂਹ ਕਾਰਨ ਕਾਨਫਰੰਸ ਦੀ ਥਾਂ ਬਦਲ ਕੇ ਬਠਿੰਡਾ ਰੋਡ ਸਥਿਤ ਰਿਜ਼ੋਰਟ ਵਿੱਚ ਕਰ ਦਿੱਤੀ ਗਈ ਹੈ। ਕਾਨਫਰੰਸ ਨੂੰ ਸੰਸਦ ਮੈਂਬਰ ਸਰਬਜੀਤ ਸਿੰਘ, ਜਸਕਰਨ ਸਿੰਘ ਕਾਹਨ ਸਿੰਘ ਵਾਲਾ ਸਣੇ ਹੋਰ ਆਗੂ ਸੰਬੋਧਨ ਕਰਨਗੇ। ਇਸ ਮੌਕੇ ਸਿਆਸੀ ਪਾਰਟੀ ਦਾ ਐਲਾਨ ਅਤੇ ਇਸ ਦੇ ਵਿਸਥਾਰ ਲਈ ਕਮੇਟੀ ਦਾ ਗਠਨ ਕੀਤਾ ਜਾਵੇਗਾ।

ਸ਼੍ਰੋਮਣੀ ਅਕਾਲੀ ਦਲ, ਅਕਾਲੀ ਦਲ ਅੰਮ੍ਰਿਤਸਰ ਅਤੇ ‘ਭਾਈ ਅਮ੍ਰਿਤਪਾਲ ਸਿੰਘ’ ਵੱਲੋਂ ਸਿਆਸੀ ਕਾਨਫਰੰਸਾਂ ਕੀਤੀਆਂ ਜਾਣਗੀਆਂ। ਸ਼੍ਰੋਮਣੀ ਅਕਾਲੀ ਦਲ ਵੱਲੋਂ ਇਹ ਕਾਨਫਰੰਸ ਮਲੋਟ ਰੋਡ ਬਾਈਪਾਸ ’ਤੇ ਕੀਤੀ ਜਾ ਰਹੀ ਹੈ ਜਿਥੇ ਪੰਜਾਬ ਭਰ ਦੇ ਆਗੂ ਤੇ ਵਰਕਰ ਪੁੱਜਣਗੇ। ਇਸ ਮੌਕੇ 14 ਜਨਵਰੀ ਨੂੰ ਸਵੇਰ ਗੁਰੂ ਗ੍ਰੰਥ ਸਾਹਿਬ ਦੇ ਪਾਠ ਦਾ ਭੋਗ ਤੇ ਅਰਦਾਸ ਉਪਰੰਤ ਸਿਆਸੀ ਕਾਨਫਰੰਸ ਹੋਵੇਗੀ ਜਿਸ ਨੂੰ ਸੁਖਬੀਰ ਸਿੰਘ ਬਾਦਲ ਸਣੇ ਹੋਰ ਆਗੂ ਸੰਬੋਧਨ ਕਰਨਗੇੇ।

ਤਾਜ਼ਾ ਖ਼ਬਰਾਂ, ਪੰਜਾਬ
January 13, 2025
106 views 0 secs 0

ਸ਼ਹੀਦ ਭਾਈ ਫੌਜਾ ਸਿੰਘ ਦੀ ਪਤਨੀ ਬੀਬੀ ਅਮਰਜੀਤ ਕੌਰ ਦੇ ਅਕਾਲ ਚਲਾਣਾ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਹੀਦ ਭਾਈ ਫੌਜਾ ਸਿੰਘ ਦੀ ਪਤਨੀ ਬੀਬੀ ਅਮਰਜੀਤ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਥ ਦੋਖੀ ਨਕਲੀ ਨਿਰੰਕਾਰੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਤੀ ਕੀਤੇ ਜਾ ਰਹੇ ਕੂੜ ਪ੍ਰਚਾਰ ਨੂੰ ਰੋਕਣ […]

ਤਾਜ਼ਾ ਖ਼ਬਰਾਂ, ਪੰਜਾਬ
January 13, 2025
113 views 7 secs 0

ਪੁਸਤਕ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ : ਮਹੱਤਵਪੂਰਨ ਮਤੇ ਅਤੇ ਫ਼ੈਸਲੇ (1920-2024)

ਲੇਖਕ : ਡਾ. ਪਰਮਵੀਰ ਸਿੰਘ ਅਤੇ ਰਵਿੰਦਰਪਾਲ ਸਿੰਘ ਪ੍ਰਕਾਸ਼ਤ : ਬੈਕੁੰਠ ਪਬਲੀਕੇਸ਼ਨਜ਼, ਪਟਿਆਲਾ ਪੰਨੇ : 532+57 ਕੀਮਤ : 800/- ਡਾ. ਪਰਮਵੀਰ ਸਿੰਘ, ਪ੍ਰੋਫੈਸਰ, ਸਿੱਖ ਵਿਸ਼ਵਕੋਸ਼ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਅਤੇ ਉਹਨਾਂ ਦੇ ਖੋਜਾਰਥੀ ਸ. ਰਵਿੰਦਰਪਾਲ ਸਿੰਘ ਵੱਲੋਂ ਸਾਂਝੇ ਰੂਪ ਵਿੱਚ ਤਿਆਰ ਕੀਤੀ ਗਈ ਇਹ ਵਡੇਰੀ ਤੇ ਮਹੱਤਵਪੂਰਨ ਪੁਸਤਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 2025 ਵਿਚ […]

ਤਾਜ਼ਾ ਖ਼ਬਰਾਂ, ਪੰਜਾਬ
January 10, 2025
125 views 2 secs 0

ਸਾਡਾ ਮਕਸਦ ਸਿੰਘ ਸਾਹਿਬ ਦੀਆਂ 25 ਵਰ੍ਹਿਆਂ ਦੀਆਂ ਸੇਵਾਵਾਂ ਦੇ ਸਬੰਧ ‘ਚ ਹੋ ਰਹੇ ਸਮਾਗਮਾਂ ਦੀ ਆਭਾ ਨੂੰ ਵਧਾਉਣਾ ਹੈ – ਸੰਤ ਬਾਬਾ ਅਮੀਰ ਸਿੰਘ, ਮੁਖੀ ਜਵੱਦੀ ਟਕਸਾਲ ਲੁਧਿਆਣਾ

ਸਿੰਘ ਸਾਹਿਬ ਸੰਤ ਬਾਬਾ ਕੁਲਵੰਤ ਸਿੰਘ ਜੀ ਵਲੋਂ ਤਖ਼ਤ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਦੀ ਸੇਵਾ ਨਿਭਾਉਂਦਿਆਂ ਆਉਂਦੀ 25 ਜਨਵਰੀ ਨੂੰ 2025 ਵਰ੍ਹੇ ਪੂਰੇ ਹੋ ਰਹੇ ਹਨ। ਇਸ ਮੌਕੇ ਨੂੰ ਯਾਦਗਾਰੀ ਬਣਾਉਣ ਲਈ ਦੇਸ਼ ਵਿਦੇਸ਼ ਤੋਂ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ। ਅਜੋਕੇ ਦੌਰ ‘ਚ ਜੇਕਰ ਪੰਜ ਤਖ਼ਤ ਸਾਹਿਬਾਨਾਂ ਦੀ ਗੱਲ ਤੁਰਦੀ ਹੈ, ਤਾਂ ਸਿੰਘ ਸਾਹਿਬ ਬਾਬਾ […]

ਅੰਤਰਰਾਸ਼ਟਰੀ, ਪੰਜਾਬ
January 10, 2025
146 views 9 secs 0

ਸਾਵਧਾਨ: ਕੋਵਿਡ-19 ਵਰਗਾ ਇੱਕ ਹੋਰ ਨਵਾਂ ਵਾਇਰਸ ਐਚ. ਐਮ. ਪੀ. ਵੀ.

-ਡਾ. ਦਲਵਿੰਦਰ ਸਿੰਘ* ਅੱਜਕਲ੍ਹ ਐਚ. ਐਮ. ਪੀ. ਵੀ. ਨਾਂ ਦੇ ਨਵੇਂ ਵਾਇਰਸ ਫੈਲ ਜਾਣ ਦਾ ਗੋਗਾ ਹੈ। ਇਸ ਨੂੰ ਕਰੋਨਾ ਵਾਂਗ ਹੀ ਚੀਨ ਤੋਂ ਹੀ ਫੈਲਦਾ ਦੱਸਿਆ ਗਿਆ ਹੈ। ਮਦਰਾਸ (ਚੈਨਈ) ਦੇ ਸ਼ਹਿਰ ਦੇ ਦੋ ਹਸਪਤਾਲਾਂ ਵਿਚ ਦੋ ਬੱਚਿਆਂ ਨੂੰ ਟੈਸਟ ਕਰਨ ਤੋਂ ਪਤਾ ਲੱਗਿਆ ਹੈ ਕਿ ਉਹ ਵੀ ਹਿਊਮਨ ਮੈਟਾ ਨਮੂਨੀਆਂ ਵਾਇਰਸ (ਐਚ.ਐਮ.ਪੀ.ਵੀ.) ਦਾ […]

ਤਾਜ਼ਾ ਖ਼ਬਰਾਂ, ਪੰਜਾਬ
January 10, 2025
125 views 1 sec 0

ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਸਬੰਧੀ ਪ੍ਰਕਾਸ਼ਿਤ ਮੁੱਢਲੀਆਂ ਸੂਚੀਆਂ ਦੋਸ਼ ਪੂਰਣ – ਐਡਵੋਕੇਟ ਧਾਮੀ

ਅੰਮ੍ਰਿਤਸਰ, 10 ਜਨਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਚੋਣ ਕਮਿਸ਼ਨਰ ਜਸਟਿਸ ਐੱਸ ਐੱਸ ਸਾਰੋਂ ਨੂੰ ਪੱਤਰ ਲਿਖ ਕੇ ਕਮਿਸ਼ਨ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਸਬੰਧੀ ਪ੍ਰਕਾਸ਼ਿਤ ਮੁੱਢਲੀ ਸੂਚੀਆਂ ਦੇ ਸਬੰਧ ਵਿੱਚ ਇਤਰਾਜ਼ ਦਰਜ ਕਰਵਾਏ ਹਨ। ਉਨ੍ਹਾਂ ਕਿਹਾ ਕਿ ਪ੍ਰਕਾਸ਼ਿਤ ਕੀਤੀ ਗਈਆਂ ਸੂਚੀਆਂ ਵਿੱਚ ਕਈ ਗ਼ੈਰ ਸਿੱਖਾਂ ਦੇ […]

ਤਾਜ਼ਾ ਖ਼ਬਰਾਂ, ਪੰਜਾਬ
January 10, 2025
149 views 6 secs 0

ਲੋਕ ਭਾਈ ਅੰਮ੍ਰਿਤਪਾਲ ਸਿੰਘ ਨੂੰ “ਅਕਾਲੀ” ਮੰਨਦੇ ਹਨ, ਸੁਖਬੀਰ ਬਾਦਲ ਨੂੰ ਨਹੀਂ – ਤਰਸੇਮ ਸਿੰਘ

ਸੁਖਬੀਰ ਬਾਦਲ ਦੀਆਂ ਹਾਲੀਆ ਟਿੱਪਣੀਆਂ ‘ਤੇ ਤਿੱਖਾ ਪ੍ਰਤੀਕਰਮ ਦਿੰਦੇ ਹੋਏ, ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਅਕਾਲੀ ਦਲ ਪਾਰਟੀ ਦੇ ਆਗੂ ‘ਤੇ ਪਾਖੰਡ ਅਤੇ ਨਿਰਾਸ਼ਾ ਦਾ ਦੋਸ਼ ਲਗਾਇਆ ਹੈ। ਬਾਦਲ ਨੇ ਦਾਅਵਾ ਕੀਤਾ ਸੀ ਕਿ ਅੰਮ੍ਰਿਤਪਾਲ ਸਿੰਘ ਦਾ ਨਵੀਂ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਨੰਦਪੁਰ ਸਾਹਿਬ ਬਣਾਉਣ ਦਾ ਫੈਸਲਾ ਸਿਰਫ਼ ਜੇਲ੍ਹ ਤੋਂ ਬਚਣ ਲਈ ਇੱਕ ਚਾਲ […]

ਭਾਈ ਅੰਮ੍ਰਿਤਪਾਲ ਸਿੰਘ ਉੱਪਰ ਮੁੜ ਯੂਏਪੀਏ ਲਗਵਾਉਣਾ ਵੱਡੀ ਸਾਜ਼ਿਸ਼- ਐਮ.ਪੀ. ਭਾਈ ਸਰਬਜੀਤ ਸਿੰਘ ਖ਼ਾਲਸਾ

ਫਰੀਦਕੋਟ, 9 ਜਨਵਰੀ- ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖ਼ਾਲਸਾ ਨੇ ਖਡੂਰ ਸਾਹਿਬ ਤੋਂ ਐਮ.ਪੀ. ਭਾਈ ਅੰਮ੍ਰਿਤਪਾਲ ਸਿੰਘ ਉੱਪਰ ਮੁੜ ਯੂਏਪੀਏ ਲਗਾਉਣ ਨੂੰ ਭਗਵੰਤ ਮਾਨ ਦੀ ਸਾਜ਼ਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਪੰਜਾਬੋਂ ਬਾਹਰ ਜੇਲ੍ਹ ਵਿਚ ਪਹਿਲਾਂ ਹੀ ਬੰਦ ਹਨ ਇਸ ਲਈ ਉਨ੍ਹਾਂ ਦਾ ਸ. ਗੁਰਪ੍ਰੀਤ ਸਿੰਘ ਹਰੀ ਨੌ ਦੇ […]

ਤਾਜ਼ਾ ਖ਼ਬਰਾਂ, ਪੰਜਾਬ
January 07, 2025
168 views 0 secs 0

ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮਨਾਈ

ਅੰਮ੍ਰਿਤਸਰ, 6 ਜਨਵਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਮਲਦੀਪ ਸਿੰਘ ਦੇ ਜਥੇ ਨੇ ਸੰਗਤ ਨੂੰ […]

ਤਾਜ਼ਾ ਖ਼ਬਰਾਂ, ਪੰਜਾਬ
January 07, 2025
236 views 0 secs 0

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ

ਅੰਮ੍ਰਿਤਸਰ, 6 ਜਨਵਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਦਰਸ਼ਨ ਇਸ਼ਨਾਨ ਕਰਨ ਦੇ ਨਾਲ-ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ […]