ਕੀ ਆਰ.ਐੱਸ.ਐੱਸ. ਨੇ ਮੁਸਲਿਮ ਲੀਗ ਦੇ ਦੰਗਾਕਾਰੀਆਂ ਕੋਲੋਂ ਸ੍ਰੀ ਦਰਬਾਰ ਸਾਹਿਬ ਨੂੰ ਬਚਾਇਆ?
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਨੇ ੩੦ ਮਾਰਚ, ੨੦੨੧ ਨੂੰ ਹੋਏ ਆਪਣੇ ਬਜਟ ਇਜਲਾਸ ਦੌਰਾਨ ਸਿੱਖ ਸਰੋਕਾਰਾਂ ਨਾਲ ਸੰਬੰਧਤ ਕਈ ਅਹਿਮ ਮਤੇ ਪਾਸ ਕੀਤੇ। ਇਨ੍ਹਾਂ ਵਿੱਚੋਂ ਇੱਕ ਅਹਿਮ ਮਤੇ ਰਾਹੀਂ ਭਾਰਤ ਅੰਦਰ ਸਿੱਖਾਂ ਸਮੇਤ ਘੱਟਗਿਣਤੀਆਂ ਨੂੰ ਦਬਾਉਣ ਵਾਲੀਆਂ ਚਾਲਾਂ ਦੀ ਸਖ਼ਤ ਵਿਰੋਧਤਾ ਕੀਤੀ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਸ ਮਤੇ ਵਿਚ ਕਿਹਾ ਗਿਆ ਕਿ, “ਭਾਰਤ ਇੱਕ ਬਹੁ-ਧਰਮੀ, ਬਹੁ-ਭਾਸ਼ਾਈ ਤੇ ਬਹੁ-ਵਰਗੀ ਦੇਸ਼ ਹੈ।