ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਤਹਿਤ ਪ੍ਰਧਾਨ ਦੀ ਚੋਣ ਲਈ 11 ਅਗਸਤ ਨੂੰ ਬੁਲਾਇਆ ਗਿਆ ਜਨਰਲ ਇਜਲਾਸ
ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਨਾਮਾ ਸਾਹਿਬ ਦੀ ਰੌਸ਼ਨੀ ਵਿੱਚ ਸਾਰੀਆਂ ਪੰਥਕ ਧਿਰਾਂ ਨੂੰ ਚੁੱਲੇ ਸਮੇਟ ਕਿ ਇਕੱਠੇ ਹੋਣ ਦੀ ਅਪੀਲ ਅਕਾਲੀ ਰਵਾਇਤ ਅਨੁਸਾਰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੀ ਹੋਵੇਗਾ ਜਨਰਲ ਇਜਲਾਸ* ਚੰਡੀਗੜ੍ਹ-ਦੋ ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਫ਼ਸੀਲ ਤੋਂ ਬਣੀ ਭਰਤੀ ਕਮੇਟੀ ਦੇ ਕਾਰਜਸ਼ੀਲ ਮੈਬਰਾਂ ਸਰਦਾਰ ਮਨਪ੍ਰੀਤ ਸਿੰਘ ਇਯਾਲੀ, […]
ਪਿੰਡ ਕੇਸਰ ਸਿੰਘ ਵਾਲਾ ਵਿਖੇ ਗੁਰਮਤਿ ਕੈਂਪ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਵਲੋਂ ਪਿੰਡ ਕੇਸਰ ਸਿੰਘ ਵਾਲਾ ਗੁਰੂਹਰਸਹਾਏ ਫਿਰੋਜ਼ਪੁਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਸਦਕਾ ਧਾਰਮਿਕ ਅਧਿਆਪਕ ਸੁਰਜੀਤ ਸਿੰਘ ਦਿਲਾ ਰਾਮ ਵਲੋਂ ਗੁਰਮਤਿ ਕੈਂਪ ਲਗਾਇਆ ਗਿਆ। ਜਿਸ ਵਿੱਚ 90 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ। ਇਸ ਕੈਂਪ ਵਿੱਚ ਬੱਚਿਆਂ ਨੂੰ ਗੁਰਬਾਣੀ ਗੁਰ-ਇਤਿਹਾਸ ਨਾਲ ਜੋੜਿਆ […]
ਜਥੇ. ਕੁਲਦੀਪ ਸਿੰਘ ਗੜਗੱਜ ਵੱਲੋਂ ਚੀਫ਼ ਖ਼ਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰਨੀ ਕਮੇਟੀ ਤਲਬ
ਸ੍ਰੀ ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਚੀਫ਼ ਖ਼ਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰਨੀ ਕਮੇਟੀ ਖਿਲਾਫ਼ ਕਾਫ਼ੀ ਲੰਮੇ ਸਮੇਂ ਤੋਂ ਲਿਖ਼ਤੀ ਸ਼ਿਕਾਇਤਾਂ ਮਿਲ ਰਹੀਆਂ ਸਨ ਜਿਸ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਦੇ ਨਾਂ ਇੱਕ ਪੱਤਰ ਭੇਜਿਆ ਗਿਆ ਹੈ ਅਤੇ ਜਥੇਦਾਰ ਵੱਲੋਂ ਸਮੁੱਚੀ ਕਾਰਜਕਾਰਨੀ ਕਮੇਟੀ ਨੂੰ […]
ਈਰਾਨ ਤੇ ਇਜ਼ਰਾਈਲ ’ਚ ਜੰਗ ਦੇ ਮੱਦੇਨਜ਼ਰ ਪਾਵਨ ਸਰੂਪ ਲਿਆਉਣ ਦਾ ਪ੍ਰਬੰਧ ਕਰੇ ਕੇਂਦਰ ਸਰਕਾਰ- ਐਡਵੋਕੇਟ ਧਾਮੀ
ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਨੂੰ ਈਰਾਨ ਅਤੇ ਇਜ਼ਰਾਈਲ ਵਿਚ ਚੱਲ ਰਹੇ ਆਪਸੀ ਜੰਗ ਵਾਲੇ ਹਾਲਾਤਾਂ ਦੇ ਮੱਦੇਨਜ਼ਰ ਉਥੇ ਸਥਿਤ ਗੁਰਦੁਆਰਾ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤੁਰੰਤ ਢੁੱਕਵੇਂ ਕਦਮ ਚੁੱਕਣ ਲਈ ਕਿਹਾ ਹੈ। ਐਡਵੋਕੇਟ ਧਾਮੀ ਨੇ […]
ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਨਹੀਂ ਜਾਵੇਗਾ ਸ਼ਰਧਾਲੂਆਂ ਦਾ ਜਥਾ
ਅੰਮ੍ਰਿਤਸਰ-ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ 2025 ਨੂੰ ਮਨਾਈ ਜਾ ਰਹੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਹੀਂ ਭੇਜਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ […]
ਐਡਵੋਕੇਟ ਧਾਮੀ ਨੇ ਕੇਂਦਰੀ ਮੰਤਰੀ ਸੁਕਾਂਤਾ ਮਜੂਮਦਾਰ ਵੱਲੋਂ ਸਿੱਖ ਦੀ ਦਸਤਾਰ ’ਤੇ ਚੱਪਲ ਸੁੱਟਣ ਦੀ ਕੀਤੀ ਨਿੰਦਾ
ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੋਲਕਾਤਾ ਵਿਖੇ ਕੇਂਦਰੀ ਮੰਤਰੀ ਸੁਕਾਂਤਾ ਮਜੂਮਦਾਰ ਵੱਲੋਂ ਇੱਕ ਸਿੱਖ ਦੀ ਦਸਤਾਰ ’ਤੇ ਚੱਪਲ ਸੁੱਟਣ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਘਟਨਾ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ। ਉਨ੍ਹਾਂ ਆਖਿਆ ਕਿ ਦਸਤਾਰ ਸਿੱਖ […]
ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ-ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਤੱਕ ਵਿਸ਼ੇਸ਼ ਨਗਰ ਕੀਰਤਨ ਸਜਾਇਆ ਗਿਆ। […]