ਪੰਥ ਨੂੰ ਦਰਕਿਨਾਰ ਕਰਨ ਵਾਲੇ ਬਾਦਲ ਧੜੇ ਦਾ ਅੰਤ ਨੇੜੇ ਹੈ- ਐਮ.ਪੀ. ਭਾਈ ਖ਼ਾਲਸਾ

ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਸਿੱਖ ਪੰਥ ਦੀਆਂ ਭਾਵਨਾਵਾਂ ਨੂੰ ਨਜ਼ਰਅੰਦਾਜ਼ ਕਰਨ ਵਾਲਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਆਪਣੀ ਆਖ਼ਰੀ ਦੌੜ ਵਿੱਚ ਹੈ ਅਤੇ ਇਸ ਦਾ ਅੰਤ ਜਲਦੀ ਹੋਵੇਗਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਬਾਦਲ ਧੜਾ ਇਤਿਹਾਸ ਵਿੱਚ ਕੇਵਲ ਨੀਵੀਆਂ ਹਰਕਤਾਂ ਕਰਕੇ ਹੀ ਯਾਦ ਰੱਖਿਆ ਜਾਵੇਗਾ। ਉਨ੍ਹਾਂ ਨੇ ਸ੍ਰੀ ਅਕਾਲ […]

ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਜਥੇਦਾਰ ਦਾ ਚਾਰਜ ਸੰਭਾਲਣ ਦੌਰਾਨ ਮਰਿਆਦਾ ਦੀ ਉਲੰਘਣਾ – ਗਿਆਨੀ ਰਘਬੀਰ ਸਿੰਘ

ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਵਜੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਨਿਯੁਕਤੀ ਤੇ ਸੇਵਾ ਸੰਭਾਲ ਮਾਮਲੇ ਨੂੰ ਲੈ ਕੇ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ, ਗਿਆਨੀ ਰਘਬੀਰ ਸਿੰਘ ਨੇ ਗੰਭੀਰ ਰੋਸ ਪ੍ਰਗਟ ਕੀਤਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਇਸ ਕਾਰਵਾਈ ਦੌਰਾਨ ਸਿੱਖ ਮਰਿਆਦਾ ਦੀ ਸਖਤ ਉਲੰਘਣਾ […]

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਜਥੇਦਾਰੀ ਦੀ ਦਸਤਾਰਬੰਦੀ ਦੌਰਾਨ ਪੰਥਕ ਰਵਾਇਤਾਂ ਦੀ ਬੇਅਦਬੀ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਵੇਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਦਸਤਾਰਬੰਦੀ ਇੱਕ ਵੱਡੇ ਵਿਵਾਦ ਵਿੱਚ ਘਿਰ ਗਈ ਹੈ, ਜਿਸ ਨੇ ਪੰਥਕ ਮਰਿਆਦਾ ਅਤੇ ਰਵਾਇਤਾਂ ਦੀ ਬੇਅਦਬੀ ਕੀਤੀ ਹੈ। ਆਮ ਤੌਰ ‘ਤੇ ਤਖ਼ਤ ਸਾਹਿਬਾਨ ‘ਤੇ ਹੋਣ ਵਾਲੀਆਂ ਸੇਵਾਵਾਂ ਦੌਰਾਨ ਪੰਥਕ ਪਰੰਪਰਾਵਾਂ ਦੀ ਪੂਰੀ ਪਾਲਣਾ ਕੀਤੀ ਜਾਂਦੀ ਹੈ, ਪਰ ਇਸ ਵਾਰ ਦਸਤਾਰਬੰਦੀ ਦੌਰਾਨ ਨਾ ਕੋਈ […]

ਗਿਆਨੀ ਰਘਬੀਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਅਹੁਦੇ ਤੋਂ ਕੀਤਾ ਗਿਆ ਸੇਵਾਮੁਕਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੀ ਅੰਤ੍ਰਿੰਗ ਕਮੇਟੀ ਵਲੋਂ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਅਹੁਦੇ ਤੋਂ ਸੇਵਾਮੁਕਤ ਕਰਨ ਦਾ ਹੈਰਾਨੀਜਨਕ ਫੈਸਲਾ ਲਿਆ ਗਿਆ ਹੈ। ਇਹ ਫੈਸਲਾ ਪੰਥਕ ਹਲਕਿਆਂ ਵਿੱਚ ਹਲਚਲ ਮਚਾ ਰਿਹਾ ਹੈ ਕਿਉਂਕਿ ਸ਼੍ਰੋਮਣੀ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਧੀਨ ਹੈ ਅਤੇ ਸਿਧਾਂਤਕ ਤੌਰ ‘ਤੇ ਸ੍ਰੀ ਅਕਾਲ ਤਖ਼ਤ […]

ਮੈਨਚੈਸਟਰ ‘ਚ ਵਿਸ਼ਾਲ ਪੰਥਕ ਇਕੱਠ: ਸ੍ਰੀ ਅਕਾਲ ਤਖਤ ਸਾਹਿਬ ਦੀ ਪ੍ਰਭੂਸੱਤਾ ਅਤੇ ਜਥੇਦਾਰਾਂ ਦੇ ਸਨਮਾਨ ਬਹਾਲੀ ‘ਤੇ ਗੰਭੀਰ ਵਿਚਾਰ-ਵਟਾਂਦਰਾ

ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸੈਂਟਰਲ, ਮੈਨਚੈਸਟਰ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਦੀ ਪ੍ਰਭੂਸੱਤਾ ਅਤੇ ਜਥੇਦਾਰਾਂ ਦੇ ਸਨਮਾਨ ਦੀ ਬਹਾਲੀ ਨੂੰ ਲੈ ਕੇ ਇੱਕ ਵਿਸ਼ਾਲ ਪੰਥਕ ਇਕੱਠ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਇਕੱਠ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ ਜਿਸ ਵਿੱਚ ਇੰਗਲੈਂਡ ਭਰ ਦੀਆਂ ਸਿੱਖ ਜਥੇਬੰਦੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਪੰਥਕ ਵਿਦਵਾਨ ਸ਼ਾਮਲ ਹੋਣਗੇ।

2 ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਫਸੀਲ ਤੋਂ ਜਥੇਦਾਰਾਂ ਵੱਲੋਂ ਜਾਰੀ ਆਦੇਸ਼ਾਂ ਨੂੰ ਚੁਣੌਤੀ ਦੇਣ ਅਤੇ ਤਖਤ ਦੀ ਪ੍ਰਭੂਸੱਤਾ ਉੱਤੇ ਉਠ ਰਹੇ ਸਵਾਲਾਂ ਨੇ ਵਿਸ਼ਵਭਰ ਦੇ ਸਿੱਖਾਂ ਵਿੱਚ ਚਿੰਤਾ ਅਤੇ ਬੇਚੈਨੀ ਪੈਦਾ ਕਰ ਦਿੱਤੀ ਹੈ। ਇਸ ਗੰਭੀਰ ਮਾਮਲੇ ‘ਤੇ ਚਰਚਾ ਕਰਨ ਅਤੇ ਇਕੱਠਾ ਫੈਸਲਾ ਲੈਣ ਲਈ ਪੰਥਕ ਦਰਦੀਆਂ ਨੂੰ ਸੱਦਾ ਦਿੱਤਾ ਗਿਆ ਹੈ ਕਿ ਉਹ ਸਮੇਂ ਸਿਰ ਪਹੁੰਚਣ ਦੀ ਕਿਰਪਾਲਤਾ ਕਰਨ।

ਇਸ ਇਤਿਹਾਸਕ ਇਕੱਠ ਵਿੱਚ ਪੰਥਕ ਜਥੇਬੰਦੀਆਂ ਦੇ ਆਗੂ, ਵਿਦਵਾਨ ਅਤੇ ਗੁਰਦੁਆਰਾ ਪ੍ਰਬੰਧਕ ਸ਼ਾਮਲ ਹੋ ਕੇ ਸਾਂਝਾ ਰਾਹ ਨਿਕਲਣਗੇ। ਸਿੱਖ ਸੰਗਤ ਨੂੰ ਹੱਥ ਜੋੜ ਬੇਨਤੀ ਕੀਤੀ ਜਾਂਦੀ ਹੈ ਕਿ ਇਸ ਮਹੱਤਵਪੂਰਨ ਵਿਸ਼ੇ ‘ਤੇ ਆਪਣੇ ਵਿਚਾਰ ਰੱਖਣ ਅਤੇ ਸਮੂਹਕ ਹੱਲ ਕੱਢਣ ਲਈ ਆਪਣੀ ਹਾਜ਼ਰੀ ਯਕੀਨੀ ਬਣਾਉਣ।

ਵਧੇਰੇ ਜਾਣਕਾਰੀ ਲਈ:
– ਸਥਾਨ: ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸੈਂਟਰਲ, ਮੈਨਚੈਸਟਰ
– ਤਾਰੀਖ: 9 ਮਾਰਚ 2025 (ਐਤਵਾਰ)
– ਸਮਾਂ: ਦੁਪਹਿਰ 2 ਵਜੇ – ਸ਼ਾਮ 5 ਵਜੇ

7 ਸਾਲ ਬਾਅਦ ਜਗਤਾਰ ਸਿੰਘ ਜੱਗੀ ਜੌਹਲ ਬਰੀ, ਪਰ ਕੀ ਬੰਦੀ ਸਿੰਘਾਂ ਨੂੰ ਇਨਸਾਫ ਮਿਲੇਗਾ

ਮੋਗਾ ਵਿਸ਼ੇਸ਼ ਅਦਾਲਤ ਨੇ ਬਾਘਾਪੁਰਾਣਾ ਥਾਣੇ ਦੇ ਇੱਕ ਮਾਮਲੇ ਵਿੱਚ 7 ਸਾਲਾਂ ਤੋਂ ਬਿਨਾਂ ਕਿਸੇ ਇਨਸਾਫ਼ ਦੇ ਕੈਦ ਸਕਾਟਲੈਂਡ ਨਿਵਾਸੀ ਬ੍ਰਿਟਿਸ਼ ਸਿੱਖ ਨਾਗਰਿਕ ਜਗਤਾਰ ਸਿੰਘ ਜੱਗੀ ਜੌਹਲ ਨੂੰ ਸਭ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ। 4 ਨਵੰਬਰ 2017 ਨੂੰ ਪੰਜਾਬ ਵਿੱਚ ਆਪਣੇ ਵਿਆਹ ਮਗਰੋਂ ਪਰਿਵਾਰ ਨਾਲ ਖਰੀਦਦਾਰੀ ਕਰਦੇ ਹੋਏ ਭਾਰਤੀ ਏਜੰਸੀਆਂ ਨੇ ਜੱਗੀ ਨੂੰ ਅਗਵਾ […]

ਤਾਜ਼ਾ ਖ਼ਬਰਾਂ, ਪੰਥਕ ਮਸਲੇ
February 25, 2025
153 views 6 secs 0

ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਿਧਾਂਤਕ ਚੁਣੌਤੀ, ਪੰਥਕ ਅਧਿਕਾਰਾਂ ‘ਚ ਦਖ਼ਲਅੰਦਾਜ਼ੀ ਦਾ ਵਧ ਰਿਹਾ ਖ਼ਤਰਾ

ਹਾਲ ਹੀ ਵਿੱਚ ਸ਼੍ਰੋਮਣੀ ਕਮੇਟੀ ਦਾ ਇੱਕ ਪੁਰਾਣਾ ਮਤਾ ਸਾਹਮਣੇ ਆਇਆ ਹੈ, ਜਿਸ ‘ਚ ਸਾਫ਼ ਲਿਖਿਆ ਹੈ ਕਿ ਤਖ਼ਤਾਂ ਦਾ ਅਧਿਕਾਰ ਖੇਤਰ ਕਿਸੇ ਵੀ ਐਕਟ ਜਾਂ ਸੰਸਥਾ ਦੇ ਅਧੀਨ ਨਹੀਂ ਆਉਂਦਾ ਅਤੇ ਉਨ੍ਹਾਂ ਦਾ ਅਧਿਕਾਰ ਖੇਤਰ ਪੂਰੇ ਵਿਸ਼ਵ ਵਿੱਚ ਵਿਆਪਕ ਹੈ – ਜਿੱਥੇ ਵੀ ਖਾਲਸਾ ਪੰਥ ਵੱਸਦਾ ਹੈ। ਬੇਸ਼ੱਕ ਇਹ ਮਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ […]

ਅੰਤ੍ਰਿੰਗ ਕਮੇਟੀ ਦਾ ਵੱਡਾ ਫੈਸਲਾ – ਐਡਵੋਕੇਟ ਧਾਮੀ ਨੂੰ ਆਪਣੇ ਅਸਤੀਫੇ ‘ਤੇ ਮੁੜ ਵਿਚਾਰ ਕਰਨ ਦੀ ਅਪੀਲ

ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕ ਅਹਿਮ ਬੈਠਕ ਤੇਜਾ ਸਿੰਘ ਸੁਮੰਦਰੀ ਹਾਲ ਵਿਖੇ ਹੋਈ। ਇਸ ਮੀਟਿੰਗ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਨੂੰ ਲੈ ਕੇ ਇੱਕ ਵੱਡਾ ਫੈਸਲਾ ਲਿਆ ਗਿਆ। ਅੰਤ੍ਰਿੰਗ ਕਮੇਟੀ ਨੇ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਕਰਨ ਦੀ ਬਜਾਏ ਉਨ੍ਹਾਂ ਨੂੰ ਆਪਣੇ ਫੈਸਲੇ ‘ਤੇ […]

ਗਿਆਨੀ ਹਰਪ੍ਰੀਤ ਸਿੰਘ ਨੂੰ ਦਿੱਲੀ ਕਮੇਟੀ ਨੇ ਸੌਂਪੀ ਵੱਡੀ ਜ਼ਿੰਮੇਵਾਰੀ, ਪਾਸ ਕੀਤੇ 3 ਅਹਿਮ ਮਤੇ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿੱਚ ਵੱਡੀ ਪੰਥਕ ਕਨਵੈਨਸ਼ਨ ਕੀਤੀ ਗਈ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦੀ ਸੇਵਾ-ਮੁਕਤੀ ਨੂੰ ਰੱਦ ਕਰ ਦਿੱਤਾ ਗਿਆ ਹੈ । ਪੰਥਕ ਕਨਵੈਨਸ਼ਨ ਵਿਚ ਗਿਆਨੀ ਹਰਪ੍ਰੀਤ ਸਿੰਘ ਨੂੰ ਵਿਸ਼ਵ ਪੱਧਰ ‘ਤੇ […]

ਤਾਜ਼ਾ ਖ਼ਬਰਾਂ, ਪੰਥਕ ਮਸਲੇ
February 19, 2025
273 views 0 secs 0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਮੁਤਾਬਕ ਭਰਤੀ ਨਹੀਂ ਕਰਨਾ ਚਾਹੁੰਦਾ ਅਕਾਲੀ ਦਲ – 5 ਮੈਂਬਰੀ ਕਮੇਟੀ

ਪੰਥਕ ਜਥੇਬੰਦੀਆਂ ਨੂੰ ਇਕਜੁੱਟ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਲਈ 7 ਮੈਂਬਰੀ ਕਮੇਟੀ ਗਠਿਤ ਕੀਤੀ ਗਈ ਸੀ। ਇਸ ਕਮੇਟੀ ਦੀ ਤੀਜੀ ਮੀਟਿੰਗ ਪਟਿਆਲਾ ਨੇੜੇ ‘ਟੌਹੜਾ ਇੰਸਟੀਟਿਊਟ ਬਹਾਦੁਰਗੜ੍ਹ’ ਵਿਖੇ ਹੋਈ। ਕਮੇਟੀ ਦੇ ਮੁਖੀ ਹਰਜਿੰਦਰ ਸਿੰਘ ਧਾਮੀ ਅਤੇ […]