ਗਿਆਨੀ ਰਘਬੀਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਅਹੁਦੇ ਤੋਂ ਕੀਤਾ ਗਿਆ ਸੇਵਾਮੁਕਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੀ ਅੰਤ੍ਰਿੰਗ ਕਮੇਟੀ ਵਲੋਂ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਅਹੁਦੇ ਤੋਂ ਸੇਵਾਮੁਕਤ ਕਰਨ ਦਾ ਹੈਰਾਨੀਜਨਕ ਫੈਸਲਾ ਲਿਆ ਗਿਆ ਹੈ। ਇਹ ਫੈਸਲਾ ਪੰਥਕ ਹਲਕਿਆਂ ਵਿੱਚ ਹਲਚਲ ਮਚਾ ਰਿਹਾ ਹੈ ਕਿਉਂਕਿ ਸ਼੍ਰੋਮਣੀ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਧੀਨ ਹੈ ਅਤੇ ਸਿਧਾਂਤਕ ਤੌਰ ‘ਤੇ ਸ੍ਰੀ ਅਕਾਲ ਤਖ਼ਤ […]

ਮੈਨਚੈਸਟਰ ‘ਚ ਵਿਸ਼ਾਲ ਪੰਥਕ ਇਕੱਠ: ਸ੍ਰੀ ਅਕਾਲ ਤਖਤ ਸਾਹਿਬ ਦੀ ਪ੍ਰਭੂਸੱਤਾ ਅਤੇ ਜਥੇਦਾਰਾਂ ਦੇ ਸਨਮਾਨ ਬਹਾਲੀ ‘ਤੇ ਗੰਭੀਰ ਵਿਚਾਰ-ਵਟਾਂਦਰਾ

ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸੈਂਟਰਲ, ਮੈਨਚੈਸਟਰ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਦੀ ਪ੍ਰਭੂਸੱਤਾ ਅਤੇ ਜਥੇਦਾਰਾਂ ਦੇ ਸਨਮਾਨ ਦੀ ਬਹਾਲੀ ਨੂੰ ਲੈ ਕੇ ਇੱਕ ਵਿਸ਼ਾਲ ਪੰਥਕ ਇਕੱਠ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਇਕੱਠ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ ਜਿਸ ਵਿੱਚ ਇੰਗਲੈਂਡ ਭਰ ਦੀਆਂ ਸਿੱਖ ਜਥੇਬੰਦੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਪੰਥਕ ਵਿਦਵਾਨ ਸ਼ਾਮਲ ਹੋਣਗੇ।

2 ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਫਸੀਲ ਤੋਂ ਜਥੇਦਾਰਾਂ ਵੱਲੋਂ ਜਾਰੀ ਆਦੇਸ਼ਾਂ ਨੂੰ ਚੁਣੌਤੀ ਦੇਣ ਅਤੇ ਤਖਤ ਦੀ ਪ੍ਰਭੂਸੱਤਾ ਉੱਤੇ ਉਠ ਰਹੇ ਸਵਾਲਾਂ ਨੇ ਵਿਸ਼ਵਭਰ ਦੇ ਸਿੱਖਾਂ ਵਿੱਚ ਚਿੰਤਾ ਅਤੇ ਬੇਚੈਨੀ ਪੈਦਾ ਕਰ ਦਿੱਤੀ ਹੈ। ਇਸ ਗੰਭੀਰ ਮਾਮਲੇ ‘ਤੇ ਚਰਚਾ ਕਰਨ ਅਤੇ ਇਕੱਠਾ ਫੈਸਲਾ ਲੈਣ ਲਈ ਪੰਥਕ ਦਰਦੀਆਂ ਨੂੰ ਸੱਦਾ ਦਿੱਤਾ ਗਿਆ ਹੈ ਕਿ ਉਹ ਸਮੇਂ ਸਿਰ ਪਹੁੰਚਣ ਦੀ ਕਿਰਪਾਲਤਾ ਕਰਨ।

ਇਸ ਇਤਿਹਾਸਕ ਇਕੱਠ ਵਿੱਚ ਪੰਥਕ ਜਥੇਬੰਦੀਆਂ ਦੇ ਆਗੂ, ਵਿਦਵਾਨ ਅਤੇ ਗੁਰਦੁਆਰਾ ਪ੍ਰਬੰਧਕ ਸ਼ਾਮਲ ਹੋ ਕੇ ਸਾਂਝਾ ਰਾਹ ਨਿਕਲਣਗੇ। ਸਿੱਖ ਸੰਗਤ ਨੂੰ ਹੱਥ ਜੋੜ ਬੇਨਤੀ ਕੀਤੀ ਜਾਂਦੀ ਹੈ ਕਿ ਇਸ ਮਹੱਤਵਪੂਰਨ ਵਿਸ਼ੇ ‘ਤੇ ਆਪਣੇ ਵਿਚਾਰ ਰੱਖਣ ਅਤੇ ਸਮੂਹਕ ਹੱਲ ਕੱਢਣ ਲਈ ਆਪਣੀ ਹਾਜ਼ਰੀ ਯਕੀਨੀ ਬਣਾਉਣ।

ਵਧੇਰੇ ਜਾਣਕਾਰੀ ਲਈ:
– ਸਥਾਨ: ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸੈਂਟਰਲ, ਮੈਨਚੈਸਟਰ
– ਤਾਰੀਖ: 9 ਮਾਰਚ 2025 (ਐਤਵਾਰ)
– ਸਮਾਂ: ਦੁਪਹਿਰ 2 ਵਜੇ – ਸ਼ਾਮ 5 ਵਜੇ

7 ਸਾਲ ਬਾਅਦ ਜਗਤਾਰ ਸਿੰਘ ਜੱਗੀ ਜੌਹਲ ਬਰੀ, ਪਰ ਕੀ ਬੰਦੀ ਸਿੰਘਾਂ ਨੂੰ ਇਨਸਾਫ ਮਿਲੇਗਾ

ਮੋਗਾ ਵਿਸ਼ੇਸ਼ ਅਦਾਲਤ ਨੇ ਬਾਘਾਪੁਰਾਣਾ ਥਾਣੇ ਦੇ ਇੱਕ ਮਾਮਲੇ ਵਿੱਚ 7 ਸਾਲਾਂ ਤੋਂ ਬਿਨਾਂ ਕਿਸੇ ਇਨਸਾਫ਼ ਦੇ ਕੈਦ ਸਕਾਟਲੈਂਡ ਨਿਵਾਸੀ ਬ੍ਰਿਟਿਸ਼ ਸਿੱਖ ਨਾਗਰਿਕ ਜਗਤਾਰ ਸਿੰਘ ਜੱਗੀ ਜੌਹਲ ਨੂੰ ਸਭ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ। 4 ਨਵੰਬਰ 2017 ਨੂੰ ਪੰਜਾਬ ਵਿੱਚ ਆਪਣੇ ਵਿਆਹ ਮਗਰੋਂ ਪਰਿਵਾਰ ਨਾਲ ਖਰੀਦਦਾਰੀ ਕਰਦੇ ਹੋਏ ਭਾਰਤੀ ਏਜੰਸੀਆਂ ਨੇ ਜੱਗੀ ਨੂੰ ਅਗਵਾ […]

ਤਾਜ਼ਾ ਖ਼ਬਰਾਂ, ਪੰਥਕ ਮਸਲੇ
February 25, 2025
248 views 6 secs 0

ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਿਧਾਂਤਕ ਚੁਣੌਤੀ, ਪੰਥਕ ਅਧਿਕਾਰਾਂ ‘ਚ ਦਖ਼ਲਅੰਦਾਜ਼ੀ ਦਾ ਵਧ ਰਿਹਾ ਖ਼ਤਰਾ

ਹਾਲ ਹੀ ਵਿੱਚ ਸ਼੍ਰੋਮਣੀ ਕਮੇਟੀ ਦਾ ਇੱਕ ਪੁਰਾਣਾ ਮਤਾ ਸਾਹਮਣੇ ਆਇਆ ਹੈ, ਜਿਸ ‘ਚ ਸਾਫ਼ ਲਿਖਿਆ ਹੈ ਕਿ ਤਖ਼ਤਾਂ ਦਾ ਅਧਿਕਾਰ ਖੇਤਰ ਕਿਸੇ ਵੀ ਐਕਟ ਜਾਂ ਸੰਸਥਾ ਦੇ ਅਧੀਨ ਨਹੀਂ ਆਉਂਦਾ ਅਤੇ ਉਨ੍ਹਾਂ ਦਾ ਅਧਿਕਾਰ ਖੇਤਰ ਪੂਰੇ ਵਿਸ਼ਵ ਵਿੱਚ ਵਿਆਪਕ ਹੈ – ਜਿੱਥੇ ਵੀ ਖਾਲਸਾ ਪੰਥ ਵੱਸਦਾ ਹੈ। ਬੇਸ਼ੱਕ ਇਹ ਮਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ […]

ਅੰਤ੍ਰਿੰਗ ਕਮੇਟੀ ਦਾ ਵੱਡਾ ਫੈਸਲਾ – ਐਡਵੋਕੇਟ ਧਾਮੀ ਨੂੰ ਆਪਣੇ ਅਸਤੀਫੇ ‘ਤੇ ਮੁੜ ਵਿਚਾਰ ਕਰਨ ਦੀ ਅਪੀਲ

ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕ ਅਹਿਮ ਬੈਠਕ ਤੇਜਾ ਸਿੰਘ ਸੁਮੰਦਰੀ ਹਾਲ ਵਿਖੇ ਹੋਈ। ਇਸ ਮੀਟਿੰਗ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਨੂੰ ਲੈ ਕੇ ਇੱਕ ਵੱਡਾ ਫੈਸਲਾ ਲਿਆ ਗਿਆ। ਅੰਤ੍ਰਿੰਗ ਕਮੇਟੀ ਨੇ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਕਰਨ ਦੀ ਬਜਾਏ ਉਨ੍ਹਾਂ ਨੂੰ ਆਪਣੇ ਫੈਸਲੇ ‘ਤੇ […]

ਗਿਆਨੀ ਹਰਪ੍ਰੀਤ ਸਿੰਘ ਨੂੰ ਦਿੱਲੀ ਕਮੇਟੀ ਨੇ ਸੌਂਪੀ ਵੱਡੀ ਜ਼ਿੰਮੇਵਾਰੀ, ਪਾਸ ਕੀਤੇ 3 ਅਹਿਮ ਮਤੇ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿੱਚ ਵੱਡੀ ਪੰਥਕ ਕਨਵੈਨਸ਼ਨ ਕੀਤੀ ਗਈ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦੀ ਸੇਵਾ-ਮੁਕਤੀ ਨੂੰ ਰੱਦ ਕਰ ਦਿੱਤਾ ਗਿਆ ਹੈ । ਪੰਥਕ ਕਨਵੈਨਸ਼ਨ ਵਿਚ ਗਿਆਨੀ ਹਰਪ੍ਰੀਤ ਸਿੰਘ ਨੂੰ ਵਿਸ਼ਵ ਪੱਧਰ ‘ਤੇ […]

ਤਾਜ਼ਾ ਖ਼ਬਰਾਂ, ਪੰਥਕ ਮਸਲੇ
February 19, 2025
351 views 0 secs 0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਮੁਤਾਬਕ ਭਰਤੀ ਨਹੀਂ ਕਰਨਾ ਚਾਹੁੰਦਾ ਅਕਾਲੀ ਦਲ – 5 ਮੈਂਬਰੀ ਕਮੇਟੀ

ਪੰਥਕ ਜਥੇਬੰਦੀਆਂ ਨੂੰ ਇਕਜੁੱਟ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਲਈ 7 ਮੈਂਬਰੀ ਕਮੇਟੀ ਗਠਿਤ ਕੀਤੀ ਗਈ ਸੀ। ਇਸ ਕਮੇਟੀ ਦੀ ਤੀਜੀ ਮੀਟਿੰਗ ਪਟਿਆਲਾ ਨੇੜੇ ‘ਟੌਹੜਾ ਇੰਸਟੀਟਿਊਟ ਬਹਾਦੁਰਗੜ੍ਹ’ ਵਿਖੇ ਹੋਈ। ਕਮੇਟੀ ਦੇ ਮੁਖੀ ਹਰਜਿੰਦਰ ਸਿੰਘ ਧਾਮੀ ਅਤੇ […]

ਤਾਜ਼ਾ ਖ਼ਬਰਾਂ, ਪੰਥਕ ਮਸਲੇ
February 18, 2025
385 views 0 secs 0

ਅਸਤੀਫਿਆਂ ਤੋਂ ਬਾਅਦ ਵੀ ਹੋ ਹੋਈ ਭਰਤੀ ਕਮੇਟੀ ਦੀ ਮੀਟਿੰਗ, ਅਕਾਲੀ ਦਲ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਮੁੜ ਦਿਖਾਈ ਪਿੱਠ

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਅਤੇ ਸਰਦਾਰ ਬਡੂੰਗਰ ਦੇ ਅਸਤੀਫ਼ੇ ਤੋਂ ਬਾਅਦ ਅੱਜ ਮੁੱਲਾਪੁਰ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਸੋਸ਼ਲ ਮੀਡੀਆ ਰਾਹੀਂ ਦੱਸਿਆ ਕਿ ਬਾਕੀ 5 ਮੈਂਬਰਾਂ ਨੇ ਆਪਣੀ ਮੀਟਿੰਗ ਕੀਤੀ। ਇਸ ਬਾਅਦ, ਕਮੇਟੀ ਮੈਂਬਰ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਅਕਾਲੀ ਦਲ 7 ਮੈਂਬਰੀ ਕਮੇਟੀ ਰਾਹੀਂ ਭਰਤੀ ਨਹੀਂ ਕਰਵਾਉਣਾ ਚਾਹੁੰਦਾ ਜਿਸ ਕਰਕੇ ਸ੍ਰੀ […]

ਸਾਬਕਾ ਪ੍ਰਧਾਨ ਬਡੂੰਗਰ ਵੱਲੋਂ ਸੱਤ ਮੈਂਬਰੀ ਕਮੇਟੀ ਤੋਂ ਅਸਤੀਫ਼ਾ, ਸਾਬਕਾ ਜਥੇਦਾਰ ਹਰਪ੍ਰੀਤ ਸਿੰਘ ਨੇ ਜਤਾਈ ਨਿਰਾਸ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਦੀ ਨਿਗਰਾਨੀ ਲਈ ਬਣਾਈ ਗਈ ਸੱਤ ਮੈਂਬਰੀ ਕਮੇਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਭੇਜ ਦਿੱਤਾ। ਇਸ ਤੋਂ ਪਹਿਲਾਂ, SGPC ਦੇ ਮੌਜੂਦਾ ਪ੍ਰਧਾਨ […]

ਤਾਜ਼ਾ ਖ਼ਬਰਾਂ, ਪੰਥਕ ਮਸਲੇ
February 18, 2025
332 views 4 secs 0

ਸ਼੍ਰੋਮਣੀ ਕਮੇਟੀ ‘ਚ ਬਾਦਲ ਪਰਿਵਾਰ ਦੀ ਦਖਲਅੰਦਾਜ਼ੀ; ਸ੍ਰੀ ਅਕਾਲ ਤਖ਼ਤ ਸਾਹਿਬ ਦੀ ਖੁਦਮੁਖਤਿਆਰੀ ‘ਤੇ ਸਵਾਲ

ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ਼ੇਰ ਸਿੰਘ ਮੰਡ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਦੀ ਨਿਯੁਕਤੀ ਸੀਧੀ ਤੌਰ ‘ਤੇ ਸੁਖਬੀਰ ਬਾਦਲ ਦੀ ਮਨਜ਼ੂਰੀ ਅਤੇ ਕੁਝ ਨਜ਼ਦੀਕੀ ਵਿਅਕਤੀਆਂ ਦੀ ਸਿਫਾਰਸ਼ ਤੇ ਹੋਈ ਸੀ। ਇਹ ਗੱਲ ਸ਼੍ਰੋਮਣੀ ਕਮੇਟੀ ਵਿੱਚ ਬਾਦਲ ਪਰਿਵਾਰ ਦੀ ਦਖ਼ਲਅੰਦਾਜ਼ੀ ਅਤੇ ਸ੍ਰੀ ਅਕਾਲ ਤਖ਼ਤ ਦੀ ਆਜ਼ਾਦੀ ‘ਤੇ ਨਵੇਂ ਸਵਾਲ ਖੜ੍ਹੇ ਕਰਦੀ ਹੈ। ਸ਼ੇਰ ਸਿੰਘ […]