ਸ੍ਰੀ ਗੁਰੂ ਰਾਮਦਾਸ ਜੀ ਦਾ ਸਿੱਖ ਕੌਮ ਦੀ ਉਸਾਰੀ ਵਿਚ ਯੋਗਦਾਨ
ਭਾਈ ਜੇਠਾ ਜੀ (ਜੋ ਮਗਰੋਂ ਸ੍ਰੀ ਗੁਰੂ ਰਾਮਦਾਸ ਜੀ ਕਹਾਏ) ਦਾ ਪ੍ਰਕਾਸ਼ ਚੂਨੀ ਮੰਡੀ, ਲਾਹੌਰ ਵਿਚ ੨੪ ਸਤੰਬਰ, ੧੫੩੪ ਈ. ਵਿਚ ਹੋਇਆ। ਆਪ ਨੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ੩੧ ਰਾਗਾਂ ਵਿੱਚੋਂ ੩੦ ਰਾਗਾਂ ਵਿਚ ਬਾਣੀ ਰਚੀ। ਉਨ੍ਹਾਂ ਦੀ ਬਾਣੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਨੁੱਖੀ ਨਵ-ਨਿਰਮਾਣ ਦੀ ਵਿਚਾਰਧਾਰਾ ਨੂੰ ਅੱਗੇ ਤੋਰਦੀ ਹੈ। […]
