ਪਿਛੋਂ ਬਚਿਆ ਆਪੁ ਖਵੰਦਾ
ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਤੀਸਰੀ ਜੋਤ ਸ੍ਰੀ ਗੁਰੂ ਅਮਰਦਾਸ ਜੀ ਡੱਲੇ ਵਾਸੀ ਸੰਗਤਾਂ ਦਾ ਉਧਾਰ ਕਰ ਰਹੇ ਸਨ। ਭਾਈ ਗੋਪੀ, ਭਾਈ ਅਮਰੂ, ਭਾਈ ਮੋਹਣ, ਭਾਈ ਰਾਮੁ ਸਤਿਗੁਰਾਂ ਦਾ ਉਪਦੇਸ਼ ਪਾ ਕੇ ਆਪਣੀਆਂ ਅੰਤਰ-ਬਿਰਤੀਆਂ ਨੂੰ ਅੰਦਰ ਵੱਲ ਜੋੜ ਕੇ ਉਠ ਤੁਰੇ ਤਾਂ ਭਾਈ ਸਹਾਰੁ, ਭਾਈ ਸੰਗੁ ਤੇ ਭਾਈ ਭਾਗੂ ਸਤਿਗੁਰਾਂ ਦੇ ਚਰਨੀਂ ਆਣ ਲੱਗੇ। ਸਤਿਗੁਰਾਂ ਨੂੰ ਬੰਦਨਾ ਕਰ ਕੇ ਬੈਠ ਗਏ। ਇਹ ਸਾਰੇ ਦੁਖੀ ਹਿਰਦੇ ਨਾਲ ਸਤਿਗੁਰਾਂ ਦੇ ਦਰਬਾਰ ਆਏ ਸਨ।
