ਰਾਜਸਥਾਨ ਹਾਈਕੋਰਟ ਸਿਵਲ ਜੱਜ ਦੀ ਭਰਤੀ ਲਈ ਗੁਰਸਿੱਖ ਲੜਕੀ ਨੂੰ ਕਕਾਰਾਂ ਕਰਕੇ ਪੇਪਰ ਦੇਣ ਤੋਂ ਰੋਕਣਾ ਸੰਵਿਧਾਨ ਦੀ ਉਲੰਘਣਾ- ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਸਿੱਖ ਲੜਕੀ ਨੂੰ ਕਕਾਰਾਂ ਕਰਕੇ ਪੇਪਰ ਦੇਣ ਤੋਂ ਰੋਕਣ ਵਾਲੇ ਅਧਿਕਾਰੀਆਂ ਖਿਲਾਫ਼ ਕਾਰਵਾਈ ਮੰਗੀ ਕਿਹਾ: ਕੋਈ ਵੀ ਅੰਮ੍ਰਿਤਧਾਰੀ ਸਿੱਖ ਆਪਣੇ ਸ਼ਰੀਰ ਨਾਲੋਂ ਪੰਜ ਕਕਾਰ ਵੱਖ ਨਹੀਂ ਕਰ ਸਕਦਾ ਅੰਮ੍ਰਿਤਸਰ-ਰਾਜਸਥਾਨ ਹਾਈਕੋਰਟ ਦੇ ਸਿਵਲ ਜੱਜ ਦੀ ਭਰਤੀ ਲਈ ਅੱਜ ਹੋਈ ਪ੍ਰੀਖਿਆ ਦੌਰਾਨ ਪੇਪਰ ਦੇਣ ਪਹੁੰਚੀ ਇੱਕ ਗੁਰਸਿੱਖ ਲੜਕੀ ਨੂੰ ਸਿੱਖ ਕਕਾਰ ਕਿਰਪਾਨ ਤੇ […]
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਿਰੋਪਾਓ ਦੇ ਕੇ ਕੀਤਾ ਸਨਮਾਨਿਤ, ਹਰ ਪੱਧਰ ਉੱਤੇ ਸਹਿਯੋਗ ਦਾ ਦਿੱਤਾ ਭਰੋਸਾ
ਸ੍ਰੀ ਅੰਮ੍ਰਿਤਸਰ-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸ੍ਰੀ ਦਰਬਾਰ ਸਾਹਿਬ ਸਥਿਤ ਆਪਣੀ ਰਿਹਾਇਸ਼ ਵਿਖੇ ਸੱਦ ਕੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ […]
ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਭਾਸ਼ਾ ਵਿਭਾਗ ਦੇ ਸਮਾਗਮ ‘ਚ ਮਰਯਾਦਾ ਦਾ ਉਲੰਘਣ ਦੁੱਖਦਾਈ– ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਇਸੇ ਲਈ ਆਖ ਰਹੀ ਹੈ ਕਿ ਸ਼ਤਾਬਦੀ ਦਿਹਾੜਿਆਂ ਸਬੰਧੀ ਧਾਰਮਿਕ ਸਮਾਗਮ ਸਰਕਾਰਾਂ ਦਾ ਕੰਮ ਨਹੀਂ ਸ੍ਰੀ ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸ੍ਰੀਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਸੈਮੀਨਾਰ ਦੌਰਾਨ ਨੱਚ-ਗਾ ਕੇ ਕੀਤੇ […]
ਗੁਰਸਿੱਖ ਉਮੀਦਵਾਰ ਕਕਾਰ ਪਾ ਕੇ ਸੀਈਟੀ ਪ੍ਰੀਖਿਆ ਵਿੱਚ ਦਾਖਲ ਹੋ ਸਕਣਗੇ: ਜਥੇਦਾਰ ਜਗਦੀਸ਼ ਸਿੰਘ ਝੀਂਡਾ
ਜਥੇਦਾਰ ਝੀਂਡਾ ਨੇ ਹਰਿਆਣਾ ਸਟਾਫ ਚੋਣ ਕਮਿਸ਼ਨ ਦੇ ਚੇਅਰਮੈਨ ਹਿੰਮਤ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਰਿਆਣਾ ਸਟਾਫ ਚੋਣ ਕਮਿਸ਼ਨ ਦੇ ਚੇਅਰਮੈਨ ਨੇ ਇੱਕ ਸ਼ਲਾਘਾਯੋਗ ਫੈਸਲਾ ਲਿਆ ਗੁਰਸਿੱਖ (ਅੰਮ੍ਰਿਤਧਾਰੀ) ਉਮੀਦਵਾਰ ਕਕਾਰ (ਧਾਰਮਿਕ ਚਿੰਨ੍ਹ) ਪਾ ਕੇ ਸੀਈਟੀ ਪ੍ਰੀਖਿਆ ਵਿੱਚ ਦਾਖਲ ਹੋ ਸਕਣਗੇ। ਉਨ੍ਹਾਂ ਨੇ ਅੰਮ੍ਰਿਤਧਾਰੀ ਸਿੱਖ ਉਮੀਦਵਾਰਾਂ ਨੂੰ ਕਕਾਰ ਪਾ ਕੇ ਦਾਖਲ ਹੋਣ ਦੀ ਇਜਾਜ਼ਤ ਦੇਣ […]
