ਤਾਜ਼ਾ ਖ਼ਬਰਾਂ, ਦੇਸ਼
February 24, 2025
183 views 1 sec 0

ਸਰਕਾਰ ਨਾਲ ਗੱਲਬਾਤ ਤੋਂ ਸੰਤੁਸ਼ਟ ਕਿਸਾਨ ਆਪਣੀਆਂ ਮੰਗਾਂ ਦਾ ਖਰੜਾ ਜਲਦ ਭੇਜਣਗੇ ਕੇਂਦਰ ਨੂੰ

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਚੱਲ ਰਹੇ ਸੰਘਰਸ਼ ਦੀ ਮੀਟਿੰਗ ’ਚ ਕੇਂਦਰ ਸਰਕਾਰ ਨੇ 22 ਫਰਵਰੀ ਨੂੰ ਕਿਸਾਨ ਆਗੂਆਂ ਨਾਲ ਛੇਵੀਂ ਵਾਰ ਗੱਲਬਾਤ ਕੀਤੀ। ਕਿਸਾਨ ਆਗੂ ਇਸ ਮੀਟਿੰਗ ਤੋਂ ਸੰਤੁਸ਼ਟ ਨਜ਼ਰ ਆਏ ਅਤੇ ਫੈਸਲਾ ਕੀਤਾ ਕਿ ਅਗਲੇ 7 ਦਿਨਾਂ ਅੰਦਰ ਆਪਣੀਆਂ ਮੰਗਾਂ ਅਤੇ ਦਲੀਲਾਂ ਦਾ ਵਿਸ਼ਲੇਸ਼ਣ ਕਰ ਕੇ ਕੇਂਦਰ ਸਰਕਾਰ ਨੂੰ […]

ਅੰਤ੍ਰਿੰਗ ਕਮੇਟੀ ਦਾ ਵੱਡਾ ਫੈਸਲਾ – ਐਡਵੋਕੇਟ ਧਾਮੀ ਨੂੰ ਆਪਣੇ ਅਸਤੀਫੇ ‘ਤੇ ਮੁੜ ਵਿਚਾਰ ਕਰਨ ਦੀ ਅਪੀਲ

ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕ ਅਹਿਮ ਬੈਠਕ ਤੇਜਾ ਸਿੰਘ ਸੁਮੰਦਰੀ ਹਾਲ ਵਿਖੇ ਹੋਈ। ਇਸ ਮੀਟਿੰਗ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਨੂੰ ਲੈ ਕੇ ਇੱਕ ਵੱਡਾ ਫੈਸਲਾ ਲਿਆ ਗਿਆ। ਅੰਤ੍ਰਿੰਗ ਕਮੇਟੀ ਨੇ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਕਰਨ ਦੀ ਬਜਾਏ ਉਨ੍ਹਾਂ ਨੂੰ ਆਪਣੇ ਫੈਸਲੇ ‘ਤੇ […]

ਤਾਜ਼ਾ ਖ਼ਬਰਾਂ, ਪੰਜਾਬ
February 21, 2025
213 views 3 secs 0

ਭਾਈ ਅੰਮ੍ਰਿਤਪਾਲ ਸਿੰਘ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, 25 ਫਰਵਰੀ ਨੂੰ ਹੋਵੇਗੀ ਅਗਲੀ ਸੁਣਵਾਈ

ਖਡੂਰ ਸਾਹਿਬ ਤੋਂ ਸਾਂਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਮੈਂਬਰਸ਼ਿਪ ਖ਼ਤਰੇ ਵਿੱਚ ਹੋਣ ਦੀ ਖ਼ਬਰ ਆ ਰਹੀ ਹੈ । ਉਨ੍ਹਾਂ ਵੱਲੋਂ ਦਾਇਰ ਕੀਤੀ ਪਟੀਸ਼ਨ, ਜਿਸ ਵਿਚ ਉਹਨਾਂ ਨੇ ਸੰਸਦ ਵਿਚ ਹਾਜ਼ਰੀ ਭਰਨ ਦੀ ਅਪੀਲ ਕੀਤੀ ਸੀ, ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ ਪਰ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਮਿਲੀ। ਹੁਣ […]

ਤਾਜ਼ਾ ਖ਼ਬਰਾਂ, ਦੇਸ਼
February 21, 2025
214 views 0 secs 0

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 25 ਮਈ ਤੋਂ ਹੋਵੇਗੀ ਸ਼ੁਰੂ

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 25 ਮਈ, 2025 ਤੋਂ ਸ਼ੁਰੂ ਹੋਣ ਜਾ ਰਹੀ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰ ਸਿੰਘ ਬਿੰਦਰਾ ਨੇ ਉੱਤਰਾਖੰਡ ਦੇ ਮੁੱਖ ਸਕੱਤਰ ਸ੍ਰੀ ਰਾਧਾ ਰਤੂਰੀ ਨਾਲ ਮੁਲਾਕਾਤ ਕਰ ਕੇ ਇਹ ਜਾਣਕਾਰੀ ਸਾਂਝੀ ਕੀਤੀ। ਇਹ ਯਾਤਰਾ 25 ਮਈ ਤੋਂ ਸ਼ੁਰੂ ਹੋਵੇਗੀ ਅਤੇ 10 ਅਕਤੂਬਰ ਤਕ ਜਾਰੀ ਰਹੇਗੀ, […]

ਤਾਜ਼ਾ ਖ਼ਬਰਾਂ, ਦੇਸ਼
February 21, 2025
184 views 0 secs 0

ਸੱਜਣ ਕੁਮਾਰ ਦੀ ਸਜ਼ਾ ਉੱਤੇ ਫੈਸਲਾ 25 ਫਰਵਰੀ ਤੱਕ ਰਾਖਵਾਂ, ਸਿੱਖਾਂ ਨੂੰ ਲਗਾਤਾਰ ਅਦਾਲਤਾਂ ਵੱਲੋਂ ਮਿਲ ਰਹੀ ਨਿਰਾਸ਼ਾ

ਜੱਜ ਕਾਵੇਰੀ ਬਵੇਜਾ ਦੀ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ਵਿਚ ਕਾਂਗਰਸ ਆਗੂ ਸੱਜਣ ਕੁਮਾਰ ਦੀ ਸਜ਼ਾ ਉੱਤੇ ਫੈਸਲਾ 25 ਫਰਵਰੀ ਲਈ ਰਾਖਵਾਂ ਰੱਖ ਲਿਆ ਹੈ। ਉਂਝ ਸੁਣਵਾਈ ਦੌਰਾਨ ਸ਼ਿਕਾਇਤਕਰਤਾ, ਜਿਹਨਾਂ ਦੇ ਪਤੀ ਤੇ ਪੁੱਤ ਦੀ ਕੁਮਾਰ ਵੱਲੋਂ ਉਕਸਾਏ ਹਜੂਮ ਨੇ ਹੱਤਿਆ ਕਰ ਦਿੱਤੀ ਸੀ, ਨੇ ਸਾਬਕਾ ਕਾਂਗਰਸੀ ਸੰਸਦ ਮੈਂਬਰ (ਸੱਜਣ […]

ਤਾਜ਼ਾ ਖ਼ਬਰਾਂ, ਪੰਜਾਬ
February 21, 2025
128 views 1 sec 0

ਡੱਲੇਵਾਲ ਨੇ ਕਿਸਾਨ ਹੱਕਾਂ ਦੀ ਰੱਖਿਆ ਅਤੇ ਭਵਿੱਖ ਦੀ ਸੁਰੱਖਿਆ ਲਈ ਇਕੱਠੇ ਹੋਣ ਦੀ ਕੀਤੀ ਅਪੀਲ

ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਆਪਣਾ ਨਰਮ ਰੁਖ ਦਿਖਾਉਂਦੇ ਹੋਏ ਕਿਸਾਨਾਂ ਵਿੱਚ ਏਕਤਾ ਦੀ ਮਹੱਤਤਾ ਉਤਸ਼ਾਹਤ ਕੀਤੀ।   ਢਾਬੀ ਗੁੱਜਰਾਂ ਬਾਰਡਰ ‘ਤੇ 89 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਡੱਲੇਵਾਲ ਸਾਹਿਬ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਏਕਤਾ ਲਈ ਯਤਨ ਕੀਤਾ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਦਿੱਲੀ ਅੰਦੋਲਨ ਦੌਰਾਨ ਕਿਸਾਨਾਂ ਨੇ ਇੱਕਜੁੱਟ ਹੋ […]

ਤਾਜ਼ਾ ਖ਼ਬਰਾਂ, ਪੰਜਾਬ
February 20, 2025
131 views 0 secs 0

ਗਿਆਨੀ ਹਰਪ੍ਰੀਤ ਸਿੰਘ ਵੱਲੋਂ ਨੌਜਵਾਨਾਂ ਨੂੰ ਪੰਥਕ ਸਿਆਸਤ ਵਿਚ ਅੱਗੇ ਆਉਣ ਲਈ ਪ੍ਰੇਰਿਆ

ਸਾਬਕਾ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਨੌਜਵਾਨਾਂ ਨੂੰ ਪੰਥਕ ਸਿਆਸਤ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਨੂੰ ਦੁਬਾਰਾ ਇੱਕ ਖੁਸ਼ਹਾਲ ਤੇ ਵਿਵਸਥਿਤ ਰਾਜ ਬਣਾਉਣਾ ਹੈ, ਤਾਂ ਨੌਜਵਾਨਾਂ ਨੂੰ ਅੱਗੇ ਆਉਣਾ ਪਵੇਗਾ। ਉਹ ਹਲਕਾ ਸਨੌਰ ਦੇ ਸਾਬਕਾ ਵਿਧਾਇਕ ਹਰਿੰਦਰ ਪਾਲ ਸਿੰਘ ਚੰਦੂ ਮਾਜਰਾ ਦੀ ਕੋਸ਼ਿਸ਼ਾਂ ਸਦਕਾ ਗੁਰਦੁਆਰਾ ਸਾਹਿਬ […]

ਤਾਜ਼ਾ ਖ਼ਬਰਾਂ, ਪੰਜਾਬ
February 20, 2025
141 views 3 secs 0

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਗ਼ੈਰਕਾਨੂੰਨੀ ਰੇਤ ਖਨਨ ‘ਤੇ ਜਤਾਈ ਗੰਭੀਰ ਚਿੰਤਾ, ਆਪ ਸਰਕਾਰ ਦੀ ਨਾਕਾਮੀ ਮੁੜ ਹੋਈ ਉਜਾਗਰ

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਮੋਗਾ ਦੇ ਵਸਨੀਕ ਦੀ ਗ੍ਰਿਫ਼ਤਾਰੀ ਨਾਲ ਜੁੜੀ ਰਿਪੋਰਟ ‘ਤੇ ਗੰਭੀਰ ਚਿੰਤਾ ਜਤਾਈ ਹੈ, ਜਿਸ ਨੇ ਗ਼ੈਰਕਾਨੂੰਨੀ ਰੇਤ ਖਨਨ (ਮਾਈਨਿੰਗ) ਰਾਹੀਂ ਰੋਜ਼ਾਨਾ 1.5 ਤੋਂ 2 ਲੱਖ ਰੁਪਏ ਕਮਾਉਣ ਦੀ ਗੱਲ ਕਬੂਲੀ। ਜਸਟਿਸ ਸੰਦੀਪ ਮੌਦਗਿਲ ਨੇ ਕੇਸ ਦੀ ਸੁਣਵਾਈ ਦੌਰਾਨ ਸਰਕਾਰ ਦੀ ਅਲੋਚਨਾ ਕਰਦੇ ਹੋਏ ਚਿਤਾਵਨੀ ਦਿੱਤੀ ਕਿ ਜੇਕਰ ਗ਼ੈਰ-ਕਾਨੂੰਨੀ ਖਨਨ […]

ਤਾਜ਼ਾ ਖ਼ਬਰਾਂ, ਪੰਜਾਬ
February 20, 2025
177 views 2 secs 0

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਾਨਕਸ਼ਾਹੀ ਸੰਮਤ ੫੫੭ ਕੈਲੰਡਰ ਜਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿਚ ਨਾਨਕਸ਼ਾਹੀ ਸੰਮਤ 557 (ਸੰਨ 2025-26) ਦਾ ਕੈਲੰਡਰ ਜਾਰੀ ਕੀਤਾ। ਇਸ ਵਾਰ ਦਾ ਨਾਨਕਸ਼ਾਹੀ ਕੈਲੰਡਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 […]

ਤਾਜ਼ਾ ਖ਼ਬਰਾਂ, ਦੇਸ਼, ਪੰਜਾਬ
February 20, 2025
149 views 1 sec 0

22 ਫਰਵਰੀ ਨੂੰ ਕੇਂਦਰ ਸਰਕਾਰ ਨਾਲ ਛੇਵੀਂ ਗੱਲਬਾਤ, ਡੱਲੇਵਾਲ ਅੱਜ ਕਰਨਗੇ ਵੱਡਾ ਐਲਾਨ

ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਛੇਵੀਂ ਮੁਲਾਕਾਤ 22 ਫਰਵਰੀ ਸ਼ਾਮ 6 ਵਜੇ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ। ਕੇਂਦਰ ਵੱਲੋਂ ਮੀਟਿੰਗ ਬਾਰੇ ਇੱਕ ਅਧਿਕਾਰਤ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ। ਦੂਜੇ ਪਾਸੇ, ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ- ਹੜਤਾਲ 87ਵੇਂ ਦਿਨ ਵਿੱਚ ਦਾਖਲ ਹੋ ਗਈ ਹੈ, ਜਿਸ ਕਾਰਨ ਉਨ੍ਹਾਂ ਦੀ ਸਿਹਤ ਗੰਭੀਰ ਤਰੀਕੇ […]