ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਸੰਭਾਲੀ ਸੇਵਾ, ਪੰਥਕ ਏਕਤਾ ਦੀ ਅਪੀਲ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ, ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਅੰਮ੍ਰਿਤ ਵੇਲੇ ਪੰਜ ਪਿਆਰੇ ਸਾਹਿਬਾਨ ਦੀ ਹਾਜ਼ਰੀ ਵਿੱਚ ਆਪਣੀ ਨਵੀਂ ਜ਼ਿੰਮੇਵਾਰੀ ਸੰਭਾਲੀ। ਗਿਆਨੀ ਕੁਲਦੀਪ ਸਿੰਘ ਨੇ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵੱਲੋਂ ਕੀਤੀ ਗਈ ਅਰਦਾਸ ਵਿੱਚ ਸ਼ਾਮਲ ਹੋਏ ਜਿਸ ਉਪਰੰਤ ਉਨ੍ਹਾਂ ਨੂੰ ਪੰਜ ਪਿਆਰਿਆਂ ਵੱਲੋਂ […]
ਗਿਆਨੀ ਰਘਬੀਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਅਹੁਦੇ ਤੋਂ ਕੀਤਾ ਗਿਆ ਸੇਵਾਮੁਕਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੀ ਅੰਤ੍ਰਿੰਗ ਕਮੇਟੀ ਵਲੋਂ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਅਹੁਦੇ ਤੋਂ ਸੇਵਾਮੁਕਤ ਕਰਨ ਦਾ ਹੈਰਾਨੀਜਨਕ ਫੈਸਲਾ ਲਿਆ ਗਿਆ ਹੈ। ਇਹ ਫੈਸਲਾ ਪੰਥਕ ਹਲਕਿਆਂ ਵਿੱਚ ਹਲਚਲ ਮਚਾ ਰਿਹਾ ਹੈ ਕਿਉਂਕਿ ਸ਼੍ਰੋਮਣੀ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਧੀਨ ਹੈ ਅਤੇ ਸਿਧਾਂਤਕ ਤੌਰ ‘ਤੇ ਸ੍ਰੀ ਅਕਾਲ ਤਖ਼ਤ […]
ਮੈਨਚੈਸਟਰ ‘ਚ ਵਿਸ਼ਾਲ ਪੰਥਕ ਇਕੱਠ: ਸ੍ਰੀ ਅਕਾਲ ਤਖਤ ਸਾਹਿਬ ਦੀ ਪ੍ਰਭੂਸੱਤਾ ਅਤੇ ਜਥੇਦਾਰਾਂ ਦੇ ਸਨਮਾਨ ਬਹਾਲੀ ‘ਤੇ ਗੰਭੀਰ ਵਿਚਾਰ-ਵਟਾਂਦਰਾ
ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸੈਂਟਰਲ, ਮੈਨਚੈਸਟਰ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਦੀ ਪ੍ਰਭੂਸੱਤਾ ਅਤੇ ਜਥੇਦਾਰਾਂ ਦੇ ਸਨਮਾਨ ਦੀ ਬਹਾਲੀ ਨੂੰ ਲੈ ਕੇ ਇੱਕ ਵਿਸ਼ਾਲ ਪੰਥਕ ਇਕੱਠ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਇਕੱਠ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ ਜਿਸ ਵਿੱਚ ਇੰਗਲੈਂਡ ਭਰ ਦੀਆਂ ਸਿੱਖ ਜਥੇਬੰਦੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਪੰਥਕ ਵਿਦਵਾਨ ਸ਼ਾਮਲ ਹੋਣਗੇ।
2 ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਫਸੀਲ ਤੋਂ ਜਥੇਦਾਰਾਂ ਵੱਲੋਂ ਜਾਰੀ ਆਦੇਸ਼ਾਂ ਨੂੰ ਚੁਣੌਤੀ ਦੇਣ ਅਤੇ ਤਖਤ ਦੀ ਪ੍ਰਭੂਸੱਤਾ ਉੱਤੇ ਉਠ ਰਹੇ ਸਵਾਲਾਂ ਨੇ ਵਿਸ਼ਵਭਰ ਦੇ ਸਿੱਖਾਂ ਵਿੱਚ ਚਿੰਤਾ ਅਤੇ ਬੇਚੈਨੀ ਪੈਦਾ ਕਰ ਦਿੱਤੀ ਹੈ। ਇਸ ਗੰਭੀਰ ਮਾਮਲੇ ‘ਤੇ ਚਰਚਾ ਕਰਨ ਅਤੇ ਇਕੱਠਾ ਫੈਸਲਾ ਲੈਣ ਲਈ ਪੰਥਕ ਦਰਦੀਆਂ ਨੂੰ ਸੱਦਾ ਦਿੱਤਾ ਗਿਆ ਹੈ ਕਿ ਉਹ ਸਮੇਂ ਸਿਰ ਪਹੁੰਚਣ ਦੀ ਕਿਰਪਾਲਤਾ ਕਰਨ।
ਇਸ ਇਤਿਹਾਸਕ ਇਕੱਠ ਵਿੱਚ ਪੰਥਕ ਜਥੇਬੰਦੀਆਂ ਦੇ ਆਗੂ, ਵਿਦਵਾਨ ਅਤੇ ਗੁਰਦੁਆਰਾ ਪ੍ਰਬੰਧਕ ਸ਼ਾਮਲ ਹੋ ਕੇ ਸਾਂਝਾ ਰਾਹ ਨਿਕਲਣਗੇ। ਸਿੱਖ ਸੰਗਤ ਨੂੰ ਹੱਥ ਜੋੜ ਬੇਨਤੀ ਕੀਤੀ ਜਾਂਦੀ ਹੈ ਕਿ ਇਸ ਮਹੱਤਵਪੂਰਨ ਵਿਸ਼ੇ ‘ਤੇ ਆਪਣੇ ਵਿਚਾਰ ਰੱਖਣ ਅਤੇ ਸਮੂਹਕ ਹੱਲ ਕੱਢਣ ਲਈ ਆਪਣੀ ਹਾਜ਼ਰੀ ਯਕੀਨੀ ਬਣਾਉਣ।
ਵਧੇਰੇ ਜਾਣਕਾਰੀ ਲਈ:
– ਸਥਾਨ: ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸੈਂਟਰਲ, ਮੈਨਚੈਸਟਰ
– ਤਾਰੀਖ: 9 ਮਾਰਚ 2025 (ਐਤਵਾਰ)
– ਸਮਾਂ: ਦੁਪਹਿਰ 2 ਵਜੇ – ਸ਼ਾਮ 5 ਵਜੇ
ਕਿਸਾਨਾਂ ਦੀ ਆਵਾਜ਼ ਤੇ ਪੁਲੀਸ ਦੀ ਕਾਰਵਾਈ, ਸੰਯੁਕਤ ਕਿਸਾਨ ਮੋਰਚਾ ਨੇ ਸੱਦੀ ਐਮਰਜੈਂਸੀ ਮੀਟਿੰਗ
ਚੰਡੀਗੜ੍ਹ ’ਚ ਕਿਸਾਨ ਮੋਰਚੇ ਨੂੰ ਪੰਜਾਬ ਸਰਕਾਰ ਨੇ ਅੱਗੇ ਵਧਣ ਤੋਂ ਰੋਕ ਦਿੱਤਾ। ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਵੱਲੋਂ ਚੰਡੀਗੜ੍ਹ ਵਿੱਚ ਮੰਗਾਂ ਲਈ ਰੋਸ ਪ੍ਰਗਟਾਉਣ ਦਾ ਐਲਾਨ ਕੀਤਾ ਗਿਆ ਸੀ, ਪਰ ਪੁਲੀਸ ਨੇ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਟਿੱਪਰ ਅਤੇ ਜਲ ਤੋਪਾਂ ਰਾਹੀਂ ਆਵਾਜਾਈ ਠੱਪ ਕਰਕੇ ਕਿਸਾਨਾਂ ਨੂੰ ਦਾਖ਼ਲ ਹੋਣ […]
ਭਾਈ ਪਰਮਜੀਤ ਸਿੰਘ ਭਿਉਰਾ ਵੱਲੋਂ ਇੰਗਲੈਂਡ ਦੇ ਪੰਜਾਬੀਆਂ ਨੂੰ 9 ਮਾਰਚ ਨੂੰ ਥੈਂਟਫਰਡ ਜਾਣ ਦੀ ਅਪੀਲ
ਬੁੜੈਲ ਜੇਲ, ਚੰਡੀਗੜ੍ਹ ਵਿੱਚ ਨਜ਼ਰਬੰਦ ਭਾਈ ਪਰਮਜੀਤ ਸਿੰਘ ਭਿਉਰਾ ਨੇ ਆਪਣੇ ਵਕੀਲ ਸਿਮਰਨਜੀਤ ਸਿੰਘ ਰਾਹੀਂ ਜਾਰੀ ਪ੍ਰੈੱਸ ਨੋਟ ਰਾਹੀਂ ਇੰਗਲੈਂਡ ਦੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ 9 ਮਾਰਚ 2025 ਨੂੰ “ਕੋਆਰਡੀਨੇਸ਼ਨ ਕਮੇਟੀ ਆਨ ਟਰੀਟੀ ਆਫ ਲਾਹੌਰ” ਵੱਲੋਂ ਥੈਂਟਫਰਡ, ਇੰਗਲੈਂਡ ਵਿੱਚ “ਲਾਹੌਰ ਸੰਧੀ ਵਿਸਾਹਘਾਤ ਦਿਹਾੜਾ” ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਵਧੇਰੇ ਤੋਂ ਵਧੇਰੇ […]
