ਗਿਆਨੀ ਹਰਪ੍ਰੀਤ ਸਿੰਘ ਨੂੰ ਦਿੱਲੀ ਕਮੇਟੀ ਨੇ ਸੌਂਪੀ ਵੱਡੀ ਜ਼ਿੰਮੇਵਾਰੀ, ਪਾਸ ਕੀਤੇ 3 ਅਹਿਮ ਮਤੇ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿੱਚ ਵੱਡੀ ਪੰਥਕ ਕਨਵੈਨਸ਼ਨ ਕੀਤੀ ਗਈ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦੀ ਸੇਵਾ-ਮੁਕਤੀ ਨੂੰ ਰੱਦ ਕਰ ਦਿੱਤਾ ਗਿਆ ਹੈ । ਪੰਥਕ ਕਨਵੈਨਸ਼ਨ ਵਿਚ ਗਿਆਨੀ ਹਰਪ੍ਰੀਤ ਸਿੰਘ ਨੂੰ ਵਿਸ਼ਵ ਪੱਧਰ ‘ਤੇ […]
ਡਿਪੋਰਟ ਕੀਤੇ ਸਿੱਖ ਨੌਜਵਾਨਾਂ ਦੀਆਂ ਪੱਗਾਂ ਉਤਾਰਨੀਆਂ ਨਿੰਦਣਯੋਗ: ਸਪੀਕਰ ਸੰਧਵਾਂ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਮਰੀਕਾ ਵੱਲੋਂ ਡਿਪੋਰਟ ਕੀਤੇ ਗਏ ਸਿੱਖ ਨੌਜਵਾਨਾਂ ਦੀਆਂ ਪੱਗਾਂ ਉਤਾਰ ਕੇ ਇਥੇ ਲਿਆਂਦਾ ਗਿਆ ਹੈ, ਜੋ ਨਿੰਦਣਯੋਗ ਕਾਰਵਾਈ ਹੈ।
ਸੰਧਵਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, “ਜਦੋਂ ਡਿਪੋਰਟ ਹੋਣ ਵਾਲੇ ਨੌਜਵਾਨਾਂ ਨੂੰ ਹੱਥਕੜੀਆਂ ਪਾਈਆਂ ਜਾ ਰਹੀਆਂ ਸਨ, ਉਸੇ ਸਮੇਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਵਿੱਚ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਹੱਥ ਮਿਲਾ ਰਹੇ ਸਨ। ਕੋਲੰਬੀਆ ਵਰਗੇ ਛੋਟੇ-ਛੋਟੇ ਦੇਸ਼ਾਂ ਦੇ ਲੋਕਾਂ ਨੂੰ ਤਾ ਅਮਰੀਕਾ ਪੂਰੇ ਸਨਮਾਨ ਨਾਲ ਵਾਪਸ ਭੇਜ ਰਿਹਾ ਹੈ ਪਰ ਭਾਰਤ ਲਈ ਇਹ ਮਿਆਰ ਨਹੀਂ। ਉਹਨਾਂ ਕਿਹਾ ਕਿ ਭਾਰਤ ਦੀ ਸਰਕਾਰ ਨੇ ਆਪਣੇ ਹੀ ਨਾਗਰਿਕਾਂ ਦੀ ਇਜ਼ਤ ਬਚਾਉਣ ਲਈ ਕੋਈ ਕੋਸ਼ਿਸ਼ ਨਹੀਂ ਕੀਤੀ।
ਭਾਰਤੀ ਮੀਡੀਆ ਭਾਵੇਂ ਭਾਰਤ ਨੂੰ ‘ਵਿਸ਼ਵਗੁਰੂ’ ਦੱਸਣ ਦਾ ਦਾਅਵਾ ਕਰਦਾ ਹੈ, ਪਰ ਹਕੀਕਤ ਇਹ ਹੈ ਕਿ ਇਥੇ ਦੇ ਨਾਗਰਿਕ, ਭਾਵੇਂ ਉਹ ਗੈਰਕਾਨੂੰਨੀ ਹੀ ਸਹੀ ਉਨ੍ਹਾਂ ਨੂੰ ਕੈਦੀਆਂ ਵਾਂਗ ਫੌਜੀ ਜਹਾਜ਼ਾਂ ‘ਚ ਵਾਪਸ ਭੇਜਿਆ ਜਾ ਰਿਹਾ ਹੈ। ਉੱਧਰ ਹੋਰ ਦੇਸ਼ ਆਪਣੇ ਡਿਪੋਰਟੀਆਂ ਨੂੰ ਸਿਵਲ ਜਹਾਜ਼ਾਂ ਵਿੱਚ ਇਜ਼ਤ ਨਾਲ ਭੇਜ ਰਹੇ ਹਨ।