ਸ. ਸੰਦੀਪ ਸਿੰਘ ਦਾ ਕੇਸ ਲੜ ਰਹੇ ਵਕੀਲ ਘੁੰਮਣ ਭਰਾਵਾਂ ਉੱਤੇ ਦਬਾਅ ਪਾਉਣ ਦੀ ਕਾਰਗੁਜ਼ਾਰੀ ਨਿੰਦਣਯੋਗ- ਜਥੇਦਾਰ ਗੜਗੱਜ
ਸ੍ਰੀ ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਰੂਰ ਜੇਲ੍ਹ ਵਿੱਚ ਨਜ਼ਰਬੰਦ ਸ. ਸੰਦੀਪ ਸਿੰਘ ਵਾਸੀ ਅੰਮ੍ਰਿਤਸਰ ਦਾ ਕੇਸ ਲੜ ਰਹੇ ਵਕੀਲ ਘੁੰਮਣ ਭਰਾਵਾਂ ਉੱਤੇ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਦਬਾਅ ਬਣਾਉਣ ਦੀ ਨੀਤੀ ਨੂੰ ਅਤਿ ਨਿੰਦਣਯੋਗ ਤੇ ਪੱਖਪਾਤ ਵਾਲੀ ਕਾਰਵਾਈ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ. ਸੰਦੀਪ ਸਿੰਘ […]
ਏਆਈ ਦੀ ਦੁਰਵਰਤੋਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਗ਼ਲਤ ਵੀਡੀਓ ਬਣਾਏ ਜਾਣ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
ਅੰਮ੍ਰਿਤਸਰ-ਆਰਟੀਫੀਸ਼ਲ ਇੰਟੈਲੀਜੈਂਸ (ਏਆਈ) ਤਕਨੀਕ ਦੀ ਦੁਰਵਰਤੋਂ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗ਼ਲਤ ਵੀਡੀਓ ਬਣਾਏ ਜਾਣ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿੰਦਿਆਂ ਅਜਿਹੇ ਵਰਤਾਰੇ ’ਤੇ ਸਰਕਾਰਾਂ ਤੋਂ ਤੁਰੰਤ ਰੋਕ ਦੀ ਮੰਗ ਕੀਤੀ ਹੈ। ਦਫ਼ਤਰ ਤੋਂ ਜਾਰੀ ਬਿਆਨ ’ਚ ਐਡਵੋਕੇਟ ਧਾਮੀ […]
ਹੜ੍ਹ ਪੀੜਤਾਂ ਲਈ ਰਾਹਤ ਕਾਰਜਾਂ ’ਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੇ ਸ਼੍ਰੋਮਣੀ ਕਮੇਟੀ ਨੂੰ ਦਿੱਤਾ ਸਹਿਯੋਗ
ਐਡਵੋਕੇਟ ਧਾਮੀ ਨੇ ਸਹਿਯੋਗ ਕਰ ਰਹੀਆਂ ਸੰਗਤਾਂ ਦਾ ਕੀਤਾ ਧੰਨਵਾਦ ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਕੀਤੇ ਜਾ ਰਹੇ ਰਾਹਤ ਕਾਰਜਾਂ ’ਚ ਦੇਸ਼ ਵਿਦੇਸ਼ ਤੋਂ ਸੰਗਤਾਂ ਲਗਾਤਾਰ ਸਹਾਇਤਾ ਭੇਜ ਰਹੀਆਂ ਹਨ। ਇਸੇ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵੱਖ-ਵੱਖ ਸੰਸਥਾਵਾਂ ਅਤੇ ਸੰਗਤਾਂ ਵੱਲੋਂ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ […]
ਸ਼੍ਰੋਮਣੀ ਕਮੇਟੀ ਵੱਲੋਂ ਬ੍ਰਿੰਦਾਵਨ ‘ਚ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮ
ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉੱਤਰ ਪ੍ਰਦੇਸ਼ ਦੇ ਬ੍ਰਿੰਦਾਵਨ ‘ਚ ਗੁਰਦੁਆਰਾ ਗੁਰੂ ਨਾਨਕ ਟਿੱਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤਰਫੋਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ […]
ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਸਾਕੇ ਨੂੰ ਸਮਰਪਿਤ ਸ਼ਹੀਦੀ ਨਗਰ ਕੀਰਤਨ `ਚ ਰਾਏਪੁਰ ਛੱਤੀਸਗੜ੍ਹ ਵਿਖੇ ਮੁੱਖ ਮੰਤਰੀ ਸ੍ਰੀ ਵਿਸ਼ਨੂੰ ਦੇਵ ਸਾਏ ਨੇ ਕੀਤੀ ਸ਼ਮੂਲੀਅਤ
ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦੇ ਅੱਜ ਰਾਏਪੁਰ ਛੱਤੀਸਗੜ੍ਹ ਪਹੁੰਚਣ `ਤੇ ਸੂਬੇ ਦੇ ਮੁੱਖ ਮੰਤਰੀ ਸ੍ਰੀ ਵਿਸ਼ਨੂੰ ਦੇਵ ਸਾਏ ਵੱਲੋਂ ਸ਼ਮੂਲੀਅਤ ਕਰਦਿਆਂ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ […]
ਸਿੱਖ ਕੈਦੀ ਭਾਈ ਸੰਦੀਪ ਸਿੰਘ ’ਤੇ ਤਸ਼ੱਦਦ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ
ਦਮਦਮੀ ਟਕਸਾਲ ਕਾਨੂੰਨੀ ਪੈਰਵੀ ਤੇ ਹਰ ਪੱਧਰ ’ਤੇ ਦੇਵੇਗੀ ਸਾਥ ਚੌਕ ਮਹਿਤਾ/ਅੰਮ੍ਰਿਤਸਰ-ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਟਿਆਲਾ ਜੇਲ੍ਹ ਵਿੱਚ ਬੰਦ ਸਿੱਖ ਕੈਦੀ ਭਾਈ ਸੰਦੀਪ ਸਿੰਘ ਉੱਤੇ ਹੋਏ ਬੇਹੱਦ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਚੇਤਾਵਨੀ ਦਿੱਤੀ ਕਿ ਸਰਕਾਰ ਤੇ ਜੇਲ੍ਹ ਪ੍ਰਸ਼ਾਸਨ ਇਹ ਭੁੱਲ ਨਾ […]
ਭਾਈ ਸੰਦੀਪ ਸਿੰਘ ਤੇ ਢਾਹਿਆ ਗਿਆ ਅਣ ਮਨੁੱਖੀ ਤਸ਼ੱਦਦ ਸਿੱਖ ਸੰਗਤ ਬਰਦਾਸ਼ਤ ਨਹੀਂ ਕਰੇਗੀ – ਗਿਆਨੀ ਹਰਪ੍ਰੀਤ ਸਿੰਘ
ਇੱਕ ਗਿਣੀ ਮਿਥੀ ਸਾਜਿਸ਼ ਤਹਿਤ ਭਾਈ ਸੰਦੀਪ ਸਿੰਘ ਨੂੰ ਟਾਰਗੇਟ ਕੀਤਾ ਗਿਆ ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਟਿਆਲਾ ਜੇਲ੍ਹ ਵਿੱਚ ਬੰਦ ਭਾਈ ਸੰਦੀਪ ਸਿੰਘ ਉਪਰ ਹੋਈ ਅਣ ਮਨੁੱਖੀ ਤਸ਼ੱਦਦ ਦਾ ਸਖ਼ਤ ਨੋਟਿਸ ਲੈਂਦੇ ਹੋਏ ਕਿਹਾ ਕਿ ਇਸ ਨੂੰ ਕਦੇ ਵੀ ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ। ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ […]