
NDP ਆਗੂ ਜਗਮੀਤ ਸਿੰਘ ਨੇ ਇੱਕ ਵੱਡਾ ਬਿਆਨ ਜਾਰੀ ਕਰਦਿਆਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ G7 ਸੰਮੇਲਨ ਲਈ ਕੈਨੇਡਾ ਵਿੱਚ ਦਾਖਲ ਹੋਣ ਤੋਂ ਰੋਕਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ “ਟਰੰਪ ਨੇ ਕਦੇ ਵੀ ਕੈਨੇਡਾ ਜਾਂ ਕੈਨੇਡਾ ਵਾਸੀਆਂ ਦੀ ਇਜ਼ੱਤ ਨਹੀਂ ਕੀਤੀ, ਇਸ ਲਈ ਸਾਡੇ ਦੇਸ਼ ਵਿੱਚ ਉਸਦਾ ਸਵਾਗਤ ਨਹੀਂ ਹੋਣਾ ਚਾਹੀਦਾ।”
ਇਸ ਤੋਂ ਇਲਾਵਾ, ਜਗਮੀਤ ਸਿੰਘ ਨੇ ਕੈਨੇਡੀਅਨ ਸੰਸਦ ‘ਚ ਵਿਸ਼ੇਸ਼ ਸੈਸ਼ਨ ਦੀ ਮੰਗ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਚੋਣਾਂ ਤੋਂ ਪਹਿਲਾਂ ਕੁਝ ਮਹੱਤਵਪੂਰਨ ਕਾਨੂੰਨਾਂ ਨੂੰ ਪਾਸ ਕਰਨਾ ਜ਼ਰੂਰੀ ਹੈ। “ਹਾਲੇ ਚੋਣਾਂ ਕਰਵਾਉਣ ਦਾ ਸਹੀ ਸਮਾਂ ਨਹੀਂ, ਪਹਿਲਾਂ ਵਰਕਰਾਂ ਨੂੰ ਆਰਥਿਕ ਮਦਦ ਅਤੇ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ,” ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ।
ਦੂਜੇ ਪਾਸੇ, ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਟਰੰਪ ਵੱਲੋਂ ਲਾਏ ਗਏ ਟੈਰਿਫ਼ਾਂ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਉਨ੍ਹਾਂ ਨੇ ਕੈਨੇਡੀਅਨਾਂ ਨੂੰ ਅਪੀਲ ਕੀਤੀ ਕਿ ਉਹ ਅਮਰੀਕੀ ਉਤਪਾਦਾਂ ਦਾ ਬਾਈਕਾਟ ਕਰਨ, ਅਮਰੀਕਾ ਦੀਆਂ ਛੁੱਟੀਆਂ ਦੌਰਾਨ ਉੱਥੇ ਜਾਣ ਤੋਂ ਗੁਰੇਜ਼ ਕਰਨ ਅਤੇ ਅਮਰੀਕੀ ਰਾਸ਼ਟਰੀ ਗਾਣੇ ਦੌਰਾਨ ਵਿਰੋਧ ਦਰਸਾਉਣ।
ਜਗਮੀਤ ਸਿੰਘ ਵੱਲੋਂ ਲਿਆ ਗਿਆ ਇਹ ਸਟੈਂਡ ਸਿੱਖ ਕੌਮ ਦੇ ਨਾਲ ਨਾਲ ਕੈਨੇਡੀਅਨਾਂ ਵਲੋਂ ਖੂਬ ਸਰਾਹਿਆ ਜਾ ਰਿਹਾ ਹੈ ਕਿਉਂਕਿ ਉਹਨਾ ਦੀ ਇਹ ਭੂਮਿਕਾ ਕੈਨੇਡਾ ਦੀ ਨੈਤਿਕ ਲੀਡਰਸ਼ਿਪ ਨੂੰ ਹੋਰ ਮਜ਼ਬੂਤ ਕਰਦੀ ਹੈ।