ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿਲ੍ਹਾ ਫਰੀਦਕੋਟ ਦੇ ਪਿੰਡ ਗੋਲੇਵਾਲਾ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਵਿਚ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰਨਾ ਵੱਡੀ ਚਿੰਤਾ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ […]
ਚਾਲੀ ਮੁਕਤਿਆਂ ਨੂੰ ਸਮਰਪਿਤ ਮਹੱਲੇ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਬੇਇਨਸਾਫੀ ਕਰ ਰਹੀ ਹੈ। ਕਿਸਾਨਾਂ ਨੂੰ ਹੱਕੀ ਮੰਗਾਂ ਮਨਵਾਉਣ ਲਈ ਆਪਣੀਆਂ ਅਹੂਤੀਆਂ ਦੇਣੀਆਂ ਪੈ ਰਹੀਆਂ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਕੁੰਭਕਰਨ ਦੀ […]
40 ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਹੇਠ ਨਿਹੰਗ ਸਿੰਘਾਂ ਵੱਲੋਂ ਮਹੱਲਾ ਅੱਜ
ਮੁਕਤਸਰ ਸਾਹਿਬ:- 14 ਜਨਵਰੀ ( ) ਮੁਕਤਸਰ ਦੇ 40 ਮੁਕਤਿਆਂ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਚੱਕਰਵਰਤੀ ਵਲੋਂ ਚਲੀ ਆਉਂਦੀ ਖਾਲਸਾਈ ਰਵਾਇਤ ਅਨੁਸਾਰ 15 ਜਨਵਰੀ ਨੂੰ ਸਮੂਹ ਨਿਹੰਗ ਸਿੰਘਾਂ ਦਲਾਂ ਦੇ ਸਹਿਯੋਗ ਨਾਲ ਪੁਰਾਤਨ ਖਾਲਸਾਈ ਪਰੰਪਰਾ ਅਨੁਸਾਰ ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਛਾਉਣੀ ਬੁੱਢਾ ਦਲ ਨੇੜੇ […]
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਬਾ ਸਮਾਂ ਸੰਘਰਸ਼ ਕਰਨ ਵਾਲੇ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣੇ ‘ਤੇ ਗਹਿਰੀ ਸੰਵੇਦਨਾ ਪ੍ਰਗਟ ਕਰਦਿਆਂ ਆਖਿਆ ਹੈ ਕਿ ਬਾਪੂ ਸੂਰਤ ਸਿੰਘ ਦਾ ਸੰਘਰਸ਼ਸ਼ੀਲ ਜੀਵਨ ਸਦਾ ਚੇਤੇ ਰੱਖਿਆ ਜਾਵੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ […]
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਮਾ ਸਮਾਂ ਸੰਘਰਸ਼ ਲੜਣ ਵਾਲੇ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬਾਪੂ ਸੂਰਤ ਸਿੰਘ ਨੇ ਆਪਣੀ ਜਿੰਦਗੀ ਦਾ ਵੱਡਾ ਹਿੱਸਾ ਬੰਦੀ ਸਿੰਘ ਦੀ ਰਿਹਾਈ ਦੇ ਲੇਖੇ ਲਾਇਆ। […]
ਬੰਦੀ ਸਿੰਘਾਂ ਦੇ ਹੱਕ ਵਿਚ ਭੁੱਖ ਹੜ੍ਹਤਾਲ ਤੇ ਬੈਠੇ ਬਾਪੂ ਸੂਰਤ ਸਿੰਘ ਖਾਲਸਾ ਜੀ ਅੱਜ 91 ਸਾਲ ਦੀ ਉਮਰ ਵਿਚ ਅਕਾਲ ਚਲਾਣਾ ਕਰ ਗਏ । ਪਿਛਲੇ ਨੌ ਸਾਲ ਬੰਦੀ ਸਿੰਘਾਂ ਲਈ ਭੁੱਖ ਹੜ੍ਹਤਾਲ ਤੇ ਬੈਠੇ ਸਨ ,ਭਾਈ ਗੁਰਬਖਸ਼ ਸਿੰਘ ਖਾਲਸਾ ਅਤੇ ਬਾਪੂ ਜੀ ਨੇ ਪੂਰੇ ਸਿੱਖ ਜਗਤ ਦਾ ਧਿਆਨ ਬੰਦੀ ਸਿੰਘਾਂ ਵੱਲ ਦੁਆਇਆ । ਸਿੱਖੀ […]
ਮੁਕਤਸਰ ਦਾ ਸਰ ਹੈ, ਇਕ ਤੀਰਥ ਮਹਾਨ। ਕੁੱਲ ਜਹਾਨੋਂ ਵੱਖਰੀ ਹੈ, ਇਸ ਦੀ ਸ਼ਾਨ। ਨਾ ਬਿਆਨੀ ਜਾ ਸਕੇ, ਹੈ ਬੇਨਜ਼ੀਰ; ਇਸ ਦੇ ਕੰਢੇ ਵਾਪਰੀ ਜੋ ਦਾਸਤਾਨ। ਗੁਰਾਂ ਤੋਂ ਬੇਮੁਖ ਸੀ ਜੋ ਬੇਦਾਵੀਏ, ਏਸ ਥਾਂ ਉਨ੍ਹਾਂ ਦਾ ਹੋਇਆ ਇਮਤਿਹਾਨ। ਪੁਰਜ਼ਾ-ਪੁਰਜ਼ਾ ਜੰਗ ਦੇ ਵਿਚ ਜੂਝ ਕੇ, ਰੀਝਾ ਲਿਆ ਮਿਹਰਾਂ ਦਾ ਸਾਈਂ, ਮਿਹਰਵਾਨ। ਆ ਗਏ ਦਾਤਾ ਜੀ ਕਰਦੇ […]
ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਜੋੜ ਮੇਲ ਦੇ ਮੌਕੇ ‘ਤੇ, ਪੰਥਕ ਕਾਨਫਰੰਸ ਤੋਂ ਬਾਅਦ, ਪੰਜਾਬ ਲਈ ਨਵੀਂ ਰਾਜਨੀਤਿਕ ਪਾਰਟੀ, ਅਕਾਲੀ ਦਲ (ਵਾਰਿਸ ਪੰਜਾਬ ਦੇ) ਦਾ ਅਧਿਕਾਰਿਤ ਐਲਾਨ ਕੀਤਾ ਗਿਆ ਅਤੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪਾਰਟੀ ਪ੍ਰਧਾਨ ਨਿਯੁਕਤ ਕੀਤਾ ਗਿਆ। ਨਵੀਂ ਪਾਰਟੀ ਨੇ ਸ਼੍ਰੀ ਮੁਕਤਸਰ ਸਾਹਿਬ ਐਲਨਨਾਮਾ ਦੇ ਨਾਮ ਹੇਠ 15 ਮਤਿਆਂ ਦੀ ਇੱਕ […]
ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਮਾਘੀ ਮੇਲੇ ਦੇ ਮੌਕੇ ‘ਤੇ ਵੱਡੀ ਗਿਣਤੀ ਵਿਚ ਸੰਗਤਾਂ ਬੀਤੀ ਰਾਤ ਤੋਂ ਹੀ ਪਹੁੰਚ ਰਹੀਆਂ ਹਨ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਪਵਿੱਤਰ ਮੁਕਤ ਸਰੋਵਰ ਵਿਚ ਇਸ਼ਨਾਨ ਕਰ ਰਹੀਆਂ ਹਨ। ਗੁਰਦੁਆਰਾ ਟੁੱਟੀ ਗੰਢੀ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਮੱਥਾ ਟੇਕਣ ਦੇ ਦੌਰਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ […]
ਮੇਲਾ ਮਾਘੀ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ14 ਜਨਵਰੀ ਨੂੰ ਸਿਆਸੀ ਕਾਨਫਰੰਸ ਕੀਤੀ ਜਾ ਰਹੀ ਹੈ ਜਿਸ ਵਿੱਚ ਦਲ ਦੇ ਮੁਖੀ ਸਿਮਰਨਜੀਤ ਸਿੰਘ ਮਾਨ ਤੇ ਹੋਰ ਆਗੂ ਸ਼ਾਮਲ ਹੋਣਗੇ। ਹਲਕਾ ਇੰਚਾਰਜ ਸੁਖਰਾਜ ਸਿੰਘ ਨੇ ਦੱਸਿਆ ਕਿ ਇਹ ਕਾਨਫਰੰਸ ਡੇਰਾ ਭਾਈ ਮਸਤਾਨ ਸਿੰਘ ਮਲੋਟ ਰੋਡ ਵਿਚ ਹੋਵੇਗੀ।
ਇਸੇ ਤਰ੍ਹਾਂ ‘ਭਾਈ ਅਮ੍ਰਿਤਪਾਲ ਸਿੰਘ’ ਦੀ ਪੰਥਕ ਪਾਰਟੀ ਵੱਲੋਂ ਨਵੀਂ ਸਿਆਸੀ ਪਾਰਟੀ ਕਾਇਮ ਕਰਨ ਦਾ ਐਲਾਨ ਕੀਤਾ ਗਿਆ ਹੈ ਤੇ ਉਨ੍ਹਾਂ ਵੱਲੋਂ ਬਠਿੰਡਾ ਰੋਡ ਸਥਿਤ ‘ਗਰੀਨ ਸੀ’ ਵਿੱਚ ਸਿਆਸੀ ਕਾਨਫਰੰਸ ਕੀਤੀ ਜਾ ਰਹੀ ਹੈ। ਕਾਨਫਰੰਸ ਦੀ ਤਿਆਰੀ ਦਾ ਜਾਇਜ਼ਾ ਲੈਂਦਿਆਂ ਤਰਸੇਮ ਸਿੰਘ ਨੇ ਦੱਸਿਆ ਕਿ ਮੀਂਹ ਕਾਰਨ ਕਾਨਫਰੰਸ ਦੀ ਥਾਂ ਬਦਲ ਕੇ ਬਠਿੰਡਾ ਰੋਡ ਸਥਿਤ ਰਿਜ਼ੋਰਟ ਵਿੱਚ ਕਰ ਦਿੱਤੀ ਗਈ ਹੈ। ਕਾਨਫਰੰਸ ਨੂੰ ਸੰਸਦ ਮੈਂਬਰ ਸਰਬਜੀਤ ਸਿੰਘ, ਜਸਕਰਨ ਸਿੰਘ ਕਾਹਨ ਸਿੰਘ ਵਾਲਾ ਸਣੇ ਹੋਰ ਆਗੂ ਸੰਬੋਧਨ ਕਰਨਗੇ। ਇਸ ਮੌਕੇ ਸਿਆਸੀ ਪਾਰਟੀ ਦਾ ਐਲਾਨ ਅਤੇ ਇਸ ਦੇ ਵਿਸਥਾਰ ਲਈ ਕਮੇਟੀ ਦਾ ਗਠਨ ਕੀਤਾ ਜਾਵੇਗਾ।
ਸ਼੍ਰੋਮਣੀ ਅਕਾਲੀ ਦਲ, ਅਕਾਲੀ ਦਲ ਅੰਮ੍ਰਿਤਸਰ ਅਤੇ ‘ਭਾਈ ਅਮ੍ਰਿਤਪਾਲ ਸਿੰਘ’ ਵੱਲੋਂ ਸਿਆਸੀ ਕਾਨਫਰੰਸਾਂ ਕੀਤੀਆਂ ਜਾਣਗੀਆਂ। ਸ਼੍ਰੋਮਣੀ ਅਕਾਲੀ ਦਲ ਵੱਲੋਂ ਇਹ ਕਾਨਫਰੰਸ ਮਲੋਟ ਰੋਡ ਬਾਈਪਾਸ ’ਤੇ ਕੀਤੀ ਜਾ ਰਹੀ ਹੈ ਜਿਥੇ ਪੰਜਾਬ ਭਰ ਦੇ ਆਗੂ ਤੇ ਵਰਕਰ ਪੁੱਜਣਗੇ। ਇਸ ਮੌਕੇ 14 ਜਨਵਰੀ ਨੂੰ ਸਵੇਰ ਗੁਰੂ ਗ੍ਰੰਥ ਸਾਹਿਬ ਦੇ ਪਾਠ ਦਾ ਭੋਗ ਤੇ ਅਰਦਾਸ ਉਪਰੰਤ ਸਿਆਸੀ ਕਾਨਫਰੰਸ ਹੋਵੇਗੀ ਜਿਸ ਨੂੰ ਸੁਖਬੀਰ ਸਿੰਘ ਬਾਦਲ ਸਣੇ ਹੋਰ ਆਗੂ ਸੰਬੋਧਨ ਕਰਨਗੇੇ।