
ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਭਗਵੰਤ ਸਿੰਘ ਬਾਜੇਕੇ ਵੱਲੋਂ ਬਠਿੰਡਾ ਜੇਲ੍ਹ ਵਿੱਚੋਂ ਆਪਣੇ ਪਰਿਵਾਰ ਰਾਹੀਂ ਸੁਚਨਾ ਭੇਜੀ ਗਈ ਹੈ ਕਿ ਉਨ੍ਹਾਂ ਨੇ ਜੇਲ੍ਹ ਵਿੱਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦਾ ਆਰੋਪ ਹੈ ਕਿ ਜੇਲ ਪ੍ਰਸ਼ਾਸਨ ਵੱਲੋਂ ਬਾਥਰੂਮਾਂ ਅੰਦਰ ਗੁਪਤ ਕੈਮਰੇ ਲਗਾਏ ਗਏ ਹਨ, ਉਨ੍ਹਾਂ ਨਾਲ ਬੇਹੱਦ ਅਪਮਾਨਜਨਕ ਵਿਵਹਾਰ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਜੇਲ੍ਹ ਦੇ ਅੰਦਰ ਸਥਿਤ ਗੁਰਦੁਆਰਾ ਸਾਹਿਬ ਵਿੱਚ ਵੀ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।
ਉਨ੍ਹਾਂ ਨੇ ਕਿਹਾ ਕਿ ਇਹ ਸਭ ਕੁਝ ਐਨਐੱਸਏ ਹਟਾਏ ਜਾਣ ਤੋਂ ਬਾਅਦ ਵੀ ਚੱਲ ਰਿਹਾ ਹੈ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧਾ ਰੋਸ ਜਤਾਇਆ ਕਿ ਪੁਲਿਸ ਵੱਲੋਂ ਅਜੇ ਵੀ ਜ਼ਬਰਦਸਤੀ ਅਤੇ ਧੱਕਾ ਕੀਤਾ ਜਾ ਰਿਹਾ ਹੈ।
ਇਸਦੇ ਨਾਲ ਹੀ, ਭਗਵੰਤ ਸਿੰਘ ਬਾਜੇਕੇ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਉੱਤੇ ਤੁਰੰਤ ਧਿਆਨ ਦਿੱਤਾ ਜਾਵੇ ਅਤੇ ਉਨ੍ਹਾਂ ਸਮੇਤ ਹੋਰ ਸਿੱਖ ਕੈਦੀਆਂ ਨੂੰ ਗੁਰੂਘਰ ਜਾ ਕੇ ਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਜਾਵੇ।
ਅੰਤ ਵਿੱਚ, ਉਨ੍ਹਾਂ ਨੇ ਪੰਥ ਵੱਲ ਸਨੇਹਾ ਭੇਜਿਆ ਕਿ ਉਹ ਚੜ੍ਹਦੀਕਲਾ ਵਿੱਚ ਹਨ।